ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ
ਨਵੀਂ ਦਿੱਲੀ/ਚੰਡੀਗੜ, ਜੁਲਾਈ 25
ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ।
ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ...







