ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 1 ਅਗਸਤ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ।
ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.) ਸ. ਜੇ.ਐੱਸ.ਤੁੰਗ ਅਤੇ ਐੱਨ.ਐੱਚ.ਏ.ਆਈ., ਚੰਡੀਗੜ੍ਹ ਦੇ ਆਰ.ਓ. ਸ੍ਰੀ ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ 'ਤੇ ਚਰਚਾ ਕੀਤੀ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹ...








