Sunday, March 8
Shadow

National

ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

National, Politics, Punjab, Trending
ਮਾਨਸਾ, 22 ਜੁਲਾਈ: ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਮਲੇਰੀਆ ਚਿਕਨਗੁਨੀਆ ਟਾਈਫਾਇਡ ਦਸਤ ਅਤੇ ਉਲਟੀਆਂ ਆਦਿ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਧਰ ’ਤੇ ਮੂਸਤੈਦੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਗੁਰੂ ਘਰਾਂ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਰੂਰੀ ਅਹਿਤਿਆਤ ਵਰਤਣ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਨਿਰੰਤਰ ਫੌਗਿੰਗ ਕਰਵਾਈ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਹਰਦੇਵ ਸਿੰਘ ਐਮ.ਐਸ.ਆਰਥੋ ਨੇ ਫੀਲਡ ਦੇ ਸਮੂਹ ਸਿਹਤ ਕਰਮਚਾਰੀਆਂ ਨੂੰ ਹੈਜਾ, ਟਾਇਫਾਇਡ, ਉਲਟ...
ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

International, National, Politics, Punjab, Technology, Trending
ਐਸ.ਏ.ਐਸ. ਨਗਰ, 22 ਜੁਲਾਈ: ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦਸਿਆ ਕਿ 21 ਸਾਲਾ ਮਰੀਜ਼ ਦਾ ਗੋਡੇ ਦੀ ਲਗਾਮ ਬਦਲਣ (ਆਰਥਰੋਸਕੋਪਿਕ ਏਸੀਐਲ-ਰੀਕਨਸਟਰਕਸ਼ਨ ਆਫ਼ ਨੀ) ਦਾ ਆਪਰੇਸ਼ਨ ਕੀਤਾ ਗਿਆ ਹੈ, ਜਿਸ ’ਤੇ ਮਰੀਜ਼ ਦਾ ਕੋਈ ਪੈਸਾ ਨਹੀਂ ਲੱਗਾ ਜਦ ਕਿ ਪ੍ਰਾਈਵੇਟ ਹਸਪਤਾਲ ਵਿਚ ਇਹ ਆਪਰੇਸ਼ਨ ਕਰਵਾਉਣ ’ਤੇ 1 ਲੱਖ ਰੁਪਏ ਤੱਕ ਦਾ ਖ਼ਰਚਾ ਹੋ ਜਾਂਦਾ ਹੈ। ਡਾ. ਕਾਰਦਾ ਨੇ ਦੱਸਿਆ ਕਿ ਆਪਰੇਸ਼ਨ ਲਗਭਗ 2 ਘੰਟੇ ਚੱਲਿਆ, ਜਿਸ ਦੌਰਾਨ ਐਨਸਥੀਸੀਆ ਮਾਹਰ ਡਾ. ਗੁਨਤਾਸ ਸਰ੍ਹਾਂ ਦਾ ਪੂਰਾ ਸਹਿਯੋਗ ਰਿਹਾ। ਉਨ੍ਹਾਂ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਮਰੀਜ਼ ਦੇ ਗੋਡੇ ਉਤੇ ਸੱਟ ਲੱਗੀ ਸੀ, ਜਿਸ ਕਾਰਨ ਉਸ ਨੂੰ ਤੁਰਨ-ਫਿਰਨ ਵਿਚ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਪੂਰਾ...
ਸਟਾਪ ਡਾਇਰੀਆ ਮੁਹਿੰਮ ਤਹਿਤ ਆਸ਼ਾ ਵਰਕਰਾਂ ਘਰ-ਘਰ ਜਾ ਕੇ ਵੰਡ ਰਹੀ ਓਆਰਐਸ

ਸਟਾਪ ਡਾਇਰੀਆ ਮੁਹਿੰਮ ਤਹਿਤ ਆਸ਼ਾ ਵਰਕਰਾਂ ਘਰ-ਘਰ ਜਾ ਕੇ ਵੰਡ ਰਹੀ ਓਆਰਐਸ

International, National, Politics, Punjab, Sports
ਫਾਜ਼ਿਲਕਾ 22 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੀ ਅਗਵਾਈ ਹੇਠ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ 'ਚ ਬਲਾਕ ਖੂਈਖੇੜਾ ਵਿੱਚ 1 ਜੁਲਾਈ ਤੋਂ 31 ਅਗਸਤ ਤੱਕ ਚੱਲ ਰਹੀ ਸਟਾਪ ਡਾਇਰੀਆ ਮੁਹਿੰਮ ਤਹਿਤ ਬਲਾਕ ਦੀਆਂ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਓ.ਆਰ.ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਹ ਮੁਹਿੰਮ 2 ਮਹੀਨੇ ਤੱਕ ਚੱਲੇਗੀ। ਜਿਸ ਵਿੱਚ ਆਸ਼ਾ ਵਰਕਰਾਂ ਨੇ ਆਪਣੇ ਇਲਾਕੇ ਵਿੱਚ ਘਰ-ਘਰ ਜਾ ਕੇ ਛੋਟੇ ਬੱਚਿਆਂ ਦਾ ਸਰਵੇਖਣ ਕੀਤਾ ਅਤੇ ਇਨ੍ਹਾਂ ਘਰਾਂ ਵਿੱਚ ਛੇ ਮਹੀਨੇ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇੱਕ-ਇੱਕ ਪੈਕੇਟ ਓ.ਐਸ.ਐਮ. ਅਤੇ ਇਸ ਤੋਂ ਇਲਾਵਾ ਜਿਹੜੇ ਬੱਚੇ ਡਾਇਰੀਆ ਤੋਂ ਪੀੜਤ ਹਨ, ਉਨ੍ਹਾਂ ਨੂੰ ਜ਼ਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਦੌਰਾਨ ਜ਼ਿਆਦਾ ਉਲਟੀਆਂ ਅਤੇ ਦਸਤ ਲੱਗਣ ਵਾਲੇ ਬੱਚਿਆਂ ਨੂੰ ਨੇੜਲੇ ਸਿਹਤ ਕੇਂਦਰ ਵਿਖੇ ਰੈਫਰ ਕੀਤਾ ਜਾ ਰਿਹਾ ਹੈ, ਜਿੱਥੇ ਮੈਡੀਕਲ ਅਫ਼ਸਰ ਵੱਲੋਂ ...
ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਮਾਰਕਫੈਡ ਵੱਲੋਂ   ਗਿਜਾਈ ਵਸਤੂਆਂ ਦੀ ਵੰਡ ਤੋਂ ਪਹਿਲਾਂ ਕੀਤੀ ਕੁਆਲਿਟੀ ਚੈੱਕ

ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਮਾਰਕਫੈਡ ਵੱਲੋਂ ਗਿਜਾਈ ਵਸਤੂਆਂ ਦੀ ਵੰਡ ਤੋਂ ਪਹਿਲਾਂ ਕੀਤੀ ਕੁਆਲਿਟੀ ਚੈੱਕ

National, Politics, Punjab
ਐਸ.ਏ.ਐਸ. ਨਗਰ, 22 ਜੁਲਾਈ: ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ 22 ਜੁਲਾਈ ਨੂੰ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਗਿਜਾਈ ਵਸਤੂਆਂ ਦੀ ਸਪਲਾਈ ਦੀ ਵੰਡ ਕਰਨ ਤੋਂ ਪਹਿਲਾਂ ਬਲਾਕ ਪੱਧਰ ਤੇ ਆਂਗਣਵਾੜੀ ਸੈਂਟਰ ਸੋਹਾਣਾ 6 ਵਿਖੇ ਸ਼੍ਰੀਮਤੀ ਗੁਰਸਿਮਰਨ ਕੌਰ ਬਾਲ ਵਿਕਾਸ ਪ੍ਰੋਜ਼ੈਕਟ ਅਫਸਰ, ਐਸ.ਏ.ਐਸ ਨਗਰ, ਬਲਾਕ ਖਰੜ-2 ਦੀ ਪ੍ਰਧਾਨਗੀ ਹੇਠ ਸਰਕਲ ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰਾਂ, ਯੂਨੀਅਨ ਦੀ ਬਲਾਕ ਪ੍ਰਧਾਨ ਦੀ ਮੌਜੂਦਗੀ ਵਿੱਚ ਮਾਰਕਫੈਡ ਤੋਂ ਪ੍ਰਾਪਤ ਪ੍ਰੀਮਿਕਸ ਖਿਚੜੀ ਅਤੇ ਪ੍ਰੀਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਕੁਆਲਿਟੀ ਚੈੱਕ ਕੀਤੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ ਯੋਗ ਹੈ।...
ਆਪਣੇ ਦਿਮਾਗ ਦੀ ਸਿਹਤ ਨੂੰ ਕਾਇਮ ਰੱਖਣ ਲਈ ਸੰਤੁਲਿਤ ਭੋਜਨ ਖਾਓ, ਸੈਰ, ਯੋਗਾ ਅਤੇ ਮੈਡੀਟੇਸ਼ਨ ਕਰੋ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ  ਫਾਜ਼ਿਲਕਾ 22 ਜੁਲਾਈ

ਆਪਣੇ ਦਿਮਾਗ ਦੀ ਸਿਹਤ ਨੂੰ ਕਾਇਮ ਰੱਖਣ ਲਈ ਸੰਤੁਲਿਤ ਭੋਜਨ ਖਾਓ, ਸੈਰ, ਯੋਗਾ ਅਤੇ ਮੈਡੀਟੇਸ਼ਨ ਕਰੋ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ 22 ਜੁਲਾਈ

National, Politics, Punjab, Trending
ਫਾਜ਼ਿਲਕਾ 22 ਜੁਲਾਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜ਼ਨ ਨੇ ਕਿਹਾ ਕਿ ਹਰੇਕ ਸਾਲ 22 ਜੁਲਾਈ ਨੂੰ ਵਿਸ਼ਵ ਭਰ ਵਿੱਚ ਵਿਸ਼ਵ ਦਿਮਾਗ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਮਨਾਉਣ ਦਾ ਮਕਸਦ ਦਿਮਾਗ ਦੀ ਚੰਗੀ ਸਿਹਤ ਲਈ ਅਤੇ ਦਿਮਾਗੀ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਰੀਰਕ ਪੱਖੋਂ ਤੰਦਰੁਸਤ ਹੋਣਾ ਹੀ ਤੰਦਰੁਸਤੀ ਨਹੀਂ ਹੈ ਸਗੋਂ ਮਾਨਸਿਕ ਅਤੇ ਦਿਮਾਗੀ ਤੌਰ ਤੇ ਵੀ ਤੰਦਰੁਸ ਹੋਣਾ ਹੀ ਤੰਦਰੁਸਤੀ ਹੈ। ਅਸੀਂ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਕੰਮਾਂ ਵਿੱਚ ਇੰਨੇ ਰੁਝ ਗਏ ਹਾਂ ਕਿ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਰਹੇ। ਜਿਸ ਕਰਕੇ ਸਾਡੀ ਸਿਹਤ ਵਿੱਚ ਵਿਗਾੜ ਪੈਦਾ ਹੋ ਰਹੇ ਹਨ ਅਤੇ ਬਹੁਤੇ ਲੋਕ ਦਿਮਾਗੀ ਤੌਰ ਤੇ ਵੀ ਤੰਦਰੁਸਤ ਨਹੀਂ ਹਨ। ਦਿਮਾਗ ਤੁਹਾਡਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜੋ ਹਰ ਅਮਲ ਅਤੇ ਸੋਚ ਵਿੱਚ ਭੂਮਿਕਾ ਨਿਭਾਉਂਦਾ ਹੈ। ਤੁਹਾਡੇ ਬਾਕੀ ਦੇ ਸਰੀਰ ਵਾਂਗ ਇਸ ਨੂੰ ਦੇਖਭਾਲ ਦੀ ਲੋੜ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਅਲਜ਼ਾਈਮਰ ਦੀ ਬਿਮਾਰੀ ਅਤੇ ਡਿਮੈਂਸ਼ੀਏ ਉਦੋਂ ਵਿਕਸਤ ਹੁੰਦੇ ਹਨ ਜਦੋਂ ਬੀਮਾਰੀ ਲਈ ਖਤਰੇ ਇਕੱਠੇ ਹੋ ਕੇ ਉਸ...
ਜਿਲ੍ਹਾ ਪ੍ਰਸ਼ਾਸ਼ਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਨਾਲ ਸਬੰਧਤ ਕੱਲ ਕਰਵਾਏ ਜਾਣਗੇ ਨਾਟਕ ਮੁਕਾਬਲੇ

ਜਿਲ੍ਹਾ ਪ੍ਰਸ਼ਾਸ਼ਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਨਾਲ ਸਬੰਧਤ ਕੱਲ ਕਰਵਾਏ ਜਾਣਗੇ ਨਾਟਕ ਮੁਕਾਬਲੇ

National, Politics, Punjab
ਮੁਕਤਸਰ ਸਾਹਿਬ, 22 ਜੁਲਾਈ ਮਾਣਯੋਗ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਜੀਆਂ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ ਸਕੂਲਾਂ ਵੱਲੋਂ ਨਸ਼ਿਆ ਦੇ ਖਾਤਮੇ ਲਈ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਲੰਬੀ, ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ  ਵਿਖੇ ਨਾਟਕਾਂ ਦੀ ਪੇਸ਼ਕਾਰੀ ਕਰਨਗੇ। ਇਨ੍ਹਾਂ ਨਾਟਕਾਂ ਦਾ ਉਦੇਸ਼ ਨਾਟਕ ਵਿੱਚ ਭਾਗ ਲੈਣ ਵਾਲੇ ਲਗਭਗ 1500 ਵਿਦਿਆਰਥੀਆਂ ਅਤੇ ਇਸ ਤੋਂ ਕਈ ਗੁਣਾ ਜ਼ਿਆਦਾ ਦਰਸ਼ਕ ਨਸ਼ਿਆ ਵਿਰੁੱਧ ਜਾਗੂਰਕ ਹੋਣਗੇ। ਇਨ੍ਹਾਂ ਨਾਟਕਾਂ ਦੇ ਮੁਕਾਬਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ  ਹੋ ਚੁੱਕੀਆਂ ਹਨ। ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਸੰਜੀਵ ਕੁਮਾਰ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਮਲੋਟ ਨੂੰ ਉਕਤ ਨਾਟਕਾਂ ਲਈ ਜਿਲ੍ਹਾ ਪੱਧਰ ਤੇ ਨੋਡਲ ਅਫਸਰ ਲਗਾ...
ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

National
ਫਾਜ਼ਿਲਕਾ 20 ਜੁਲਾਈ 2024…           ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵਿਕਾਸ ਕਾਰਜਾਂ ਤੇ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਫਾਜ਼ਿਲਕਾ ਦੇ ਪਿੰਡ ਨੂਰਸ਼ਾਹ ਕੋਲੋਂ ਲੰਘਦੇ ਸਤਲੁਜ ਦਰਿਆ ਦੀ ਕਰੀਕ ਉੱਪਰ ਪੁੱਲ ਬਣਾਉਣ ਲਈ ਮੰਗ ਕਰਦਿਆਂ ਕਿਹਾ ਕਿ ਇਸ ਪੁੱਲ ਦੇ ਬਣਨ ਨਾਲ ਸਤਲੁਜ ਦਰਿਆ ਤੋਂ ਪਾਰ ਪੈਂਦੇ 10 ਪਿੰਡਾਂ ਦਾ ਸਿੱਧਾ ਸੰਪਰਕ ਲਾਧੂਕਾ ਮੰਡੀ ਅਤੇ ਫਾਜ਼ਿਲਕਾ ਨਾਲ ਜੁੜੇਗਾ। ਉਨ੍ਹਾਂ ਕਿਹਾ ਕਿ ਇਹ ਪੁੱਲ ਬਣਨਾ ਬਹੁਤ ਜ਼ਰੂਰੀ ਹੈ ਤੇ ਇਸ ਦੇ ਬਣਨ ਨਾਲ ਹਲਕਾ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਦੌਰਾਨ ਵਿਧਾਇਕ ਸਵਨਾ ਨੇ ਸਰਹੱਦੀ ਖੇਤਰ ਦੇ ਤਾਰਾਂ ਤੋਂ ਪਾਰ ਕਿਸਾਨਾਂ ਨੂੰ ਸਵੇਰੇ 9 ਵਜੇ ਤੋਂ ਬਾਅਦ ਦਿਨ ਵੇਲੇ ਬਿਜਲੀ ਸਪਲਾਈ ਦੇਣ ਦੀ ਵੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਵੀ ਮੌਜੂਦ ਸਨ।           ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨਾਲ ਵਿਸਥਾਰਿਤ ਵਿਚਾਰ ਚਰਚਾ ਦੌਰਾਨ ਤੇ ਮੰਗਾਂ ਤੇ ਵਿਕਾਸ ਕਾਰਜਾਂ ਨੂੰ...
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ

National
ਫ਼ਰੀਦਕੋਟ 20 ਜੁਲਾਈ,2024  ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ  ਵਿਨੀਤ  ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ ਅਤੇ ਪੁਲਿਸ ਵਿਭਾਗ ਤੋਂ ਪਰਮਿੰਦਰ ਸਿੰਘ ਏ.ਐਸ.ਆਈ ਵੱਲੋਂ ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਹਨਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਹਨਾਂ  ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾ ਜੋ ਉਹ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸ...
ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

National, Politics, Punjab
ਫਾਜ਼ਿਲਕਾ 18 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਅਤੇ ਲਾਲ ਮਿਰਚ ਦੀ ਕਾਸਤ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ। ਅੱਜ ਫਾਜ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਬੋਹਰ ਦੇ ਆਲਮਗੜ੍ਹ ਵਿਖੇ ਬਣੀ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਥੋਂ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ ਖਾੜੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਖਾੜੀ ਦੇਸ਼ਾਂ ਵਿੱਚ ਇਸ ਦੀ ਵੱਡੀ ਮੰਗ ਹੋਣ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੀ ਮਿਰਚ ਅਤੇ ਟਮਾਟਰ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰ...
ਫਾਜ਼ਿਲਕਾ ਪੁਲਿਸ ਵੱਲੋਂ ਕਰਵਾਈ ਐਥਲੈਟਿਕ ਮੀਟ ਵਿਚ ਨੌਜਵਾਨਾਂ ਨੇ ਜੋਸ਼, ਜਜਬੇ ਅਤੇ ਜਨੂੰਨ ਨਾਲ ਲਿਆ ਭਾਗ

ਫਾਜ਼ਿਲਕਾ ਪੁਲਿਸ ਵੱਲੋਂ ਕਰਵਾਈ ਐਥਲੈਟਿਕ ਮੀਟ ਵਿਚ ਨੌਜਵਾਨਾਂ ਨੇ ਜੋਸ਼, ਜਜਬੇ ਅਤੇ ਜਨੂੰਨ ਨਾਲ ਲਿਆ ਭਾਗ

National, Politics, Punjab, Trending
ਫਾਜ਼ਿਲਕਾ 18 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਆਰੰਭੇ ਅਭਿਆਨ ਦੀ ਲੜੀ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ਨੂੰ ਦਬੋਚਿਆ ਜਾ ਰਿਹਾ ਹੈ ਉੱਥੇ ਹੀ ਲੋਕਾਂ ਨਾਲ ਸਾਂਝ ਨੂੰ ਮਜਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਮਿਸ਼ਨ ਨਿਸ਼ਚੇ ਦੇ ਤਹਿਤ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਐਥਲੀਟ ਮੀਟ ਕਰਵਾਈ ਗਈ।  ਇਸ ਦਾ ਉਦਘਾਟਨ ਡੀਆਈਜੀ ਸ੍ਰੀ ਅਜੇ ਮਲੂਜਾ ਆਈਪੀਐਸ ਨੇ ਕੀਤਾ। ਐਸਐਸਪੀ ਡਾ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਏ ਇਸ ਖੇਡ ਮੇਲੇ ਵਿੱਚ ਫਾਜ਼ਿਲਕਾ ਦੇ ਨੌਜਵਾਨਾਂ ਨੇ ਵੱਡੇ ਉਤਸ਼ਾਹ, ਜੋਸ਼, ਜਜ਼ਬੇ ਅਤੇ ਜਨੂੰਨ ਨਾਲ ਭਾਗ ਲਿਆ।  ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਅਜੇ ਮਲੂਜਾ ਨੇ ਆਖਿਆ ਕਿ ਪੰਜਾਬ ਪੁਲਿਸ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਹਨਾਂ ਆਖਿਆ ਕਿ ਜਦ ਨੌਜਵਾਨ ਉਸਾਰੂ ਗਤੀਵਿਧੀਆਂ ਵਿੱਚ ਰੁਚੀ ਲੈਣਗੇ ਤਾਂ ਉਹ ਮਾੜੀਆਂ ਆਦਤ...