Saturday, September 5
Shadow

National

ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

National, Politics, Punjab
ਅੰਮ੍ਰਿਤਸਰ 30 ਜੁਲਾਈ 2024— ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਮੁਫ਼ਤ ਵਿੱਚ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਅਤੇ ਲੋਕਾਂ ਵਲੋਂ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ। ਜਿਨ੍ਹਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ , ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਜੂਨ 2024...
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿ...
ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

National, Politics, Punjab, Trending
ਡੇਰਾਬੱਸੀ (ਐੱਸ ਏ ਐੱਸ ਨਗਰ), 30 ਜੁਲਾਈ, 2024: ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਿਹਾ ਹੈ। ਅੱਜ ਨਗਰ ਕੌਂਸਲ ਡੇਰਾਬੱਸੀ ਦੇ ਸੈਣੀ ਭਵਨ ਵਿਖੇ ਵਾਰਡ ਨੰ. 5, 6, 7 ਅਤੇ 8 ਦੇ ਵਸਨੀਕਾਂ ਲਈ ਲਾਏ ਗਏ ਉਕਤ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਖੁਦ ਕਰੀਬ ਇੱਕ ਘੰਟਾ ਤੋਂ ਵਧੇਰੇ ਸਮਾਂ ਬੈਠ ਕੇ ਕੈਂਪ ’ਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਉਸ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ। ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ ਡੀ ਐਮ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਬੀਰਕਰਨ ਸਿੰਘ, ਈ ਓ ਜਗਜੀਤ ਸਿੰਘ ਜੱਜ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹ...
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

National, Politics, Punjab, Trending
ਫਾਜਿਲਕਾ 29 ਜੁਲਾਈ 2024 ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੈਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਖਦੇਵ ਕੁਮਾਰ ਸ਼ਮੂਲੀਅਤ ਕੀਤੀ। ਇਸ ਸਮੈਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ ਇਸ ਸਾਲ @ਇਹ ਸਮਾਂ ਕਾਰਵਾਈ ਕਰਨ ਦਾ ਹੈ@ ਥੀਮ ਹੇਠ ਮਨਾਇਆ ਜਾ ਰਿਹਾ ਹੈ। ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ...
ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ

National, Politics, Punjab
ਚੰਡੀਗੜ੍ਹ, 28 ਜੁਲਾਈ:  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ.   ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 ਸ਼ੱਕੀ ਪ੍ਰੀਖਿਆਰਥੀਆਂ ਨੂੰ ਫੜਿਆ ਗਿਆ ਜਿਨ੍ਹਾਂ ਵਿਰੁੱਧ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਸਨ।...
ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

International, National, Politics, Punjab, Technology, Trending
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ। ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-...
ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

International, National, Politics, Punjab, Trending
ਫਾਜ਼ਿਲਕਾ 27 ਜੁਲਾਈ 2024…. ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 'ਬਸਤਾ ਰਹਿਤ ਦਿਵਸ' (ਬੈਗ-ਮੁਕਤ ਦਿਵਸ) ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰ ਰਹੇ ਹਨ ਤੇ ਉਨ੍ਹਾਂ ਨੂੰ ਸ਼ਿਸ਼ਟਾਚਾਰ, ਟੀਮ ਵਿਚ ਕੰਮ ਕਰਨ, ਸੰਚਾਰ ਹੁਨਰ, ਚੰਗੇ ਵਿਵਹਾਰ ਅਤੇ ਮਾੜੇ ਵਿਵਹਾਰ ਬਾਰੇ ਕਾਫੀ ਕੁੱਝ ਸਿੱਖਣ ਨੂੰ ਮਿਲ ਰਿਹਾ ਹੈ। ਜਿਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਇਹ ਜਾਣਕਾਰੀ ਦਿੰਦਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦੱਸਿਆ ਕਿ ਫਾਜ਼ਿਲਕਾ ਵਿੱਚ 468 ਪ੍ਰਾਇਮਰੀ ਸਕੂਲ ਹਨ, ਜਿਨ੍ਹਾਂ ਵਿੱਚ 72 ਹਜ਼ਾਰ ਦੇ ਕਰੀਬ ਵਿਦਿਆਰਥੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਹਰ ਮਹੀਨੇ ਦੇ ਸ਼ਨੀਵਾਰ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਤੇ ਤਣਾਅ ਮੁਕਤ ਹੋ ਕੇ ਕਾਫੀ ਕੁ...
ਡਿਪਟੀ ਕਮਿਸ਼ਨਰ ਨੇ ਪਿੰਡ ਭਾਗਸਰ ਦੇ ਇਤਿਹਾਸ ਸਬੰਧੀ ਪੁਸਤਕ ਦੀ ਕੀਤੀ ਘੁੰਡ ਚੁਕਾਈ

ਡਿਪਟੀ ਕਮਿਸ਼ਨਰ ਨੇ ਪਿੰਡ ਭਾਗਸਰ ਦੇ ਇਤਿਹਾਸ ਸਬੰਧੀ ਪੁਸਤਕ ਦੀ ਕੀਤੀ ਘੁੰਡ ਚੁਕਾਈ

National, Politics, Punjab
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਸ. ਸਰਦੂਲ ਸਿੰਘ ਬਰਾੜ ਲੇਖਕ ਦੁਆਰਾ ਲਿਖੀ ਗਈ ਪਿੰਡ ਭਾਗਸਰ ਦੇ ਕਪੂਰਾ ਪੱਤੀ ਦੀ ਪੁਸਤਕ ਦੀ ਘੁੰਡ ਚੁਕਾਈ ਦੀ ਰਸਮ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਲੇਖਕ ਸਰਦੂਲ ਸਿੰਘ ਬਰਾੜ ਦੇ ਅਨੁਸਾਰ ਇਸ ਪੁਸਤਕ ਵਿੱਚ ਪਿੰਡ ਭਾਗਸਰ ਅਤੇ ਇਸੇ ਪਿੰਡ ਦੀ ਕਪੂਰਾ ਪੱਤੀ ਦੇ  ਇਤਿਹਾਸ ਦਾ ਬਾਖੂਬੀ ਜਿਕਰ ਕੀਤਾ ਗਿਆ ਹੈ। ਲੇਖਕ ਨੇ ਇਸ ਪੁਸਤਕ ਵਿੱਚ ਪਿੰਡ ਬੱਝਣ ਤੋਂ ਲੈ ਕੇ  ਹੁਣ ਤੱਕ ਦਾ ਸਾਰਾ ਇਹਿਤਾਸ ਅਤੇ ਕਪੂਰਾ ਪੱਤੀ ਦੀ ਪਿਛਲੀਆਂ ਪੀੜ੍ਹੀਆਂ ਤੋਂ ਲੈ ਕੇ ਹੁਣ ਤੱਕ ਦਾ ਵੇਰਵਾ ਅੰਕਿਤ ਹੈ। ਡਿਪਟੀ ਕਮਿਸ਼ਨਰ ਨੇ ਇਸ ਪੁਸਤਕ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਪੁਸਤਕ ਤੋਂ ਨਵੀਂ ਪੀੜੀ ਨੂੰ ਪਿੰਡ ਦੇ ਇਤਿਹਾਸ ਬਾਰੇ ਪੂਰੀ ਜਾਣਕਾਰੀ ਮਿਲੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਪੁਸਤਕ ਦਾ ਵੱਧ ਤੋਂ ਵੱਧ ਲਾਭ ਜਰੂਰ ਉਠਾਉਣਾ ਚਾਹੀਦਾ ਹੈ। ਇਸ ਮੌਕੇ ਪਿੰਡ ਦੇ ਪਤਵੰਤੇ ਵਿਅਕਤੀ  ਵੀ ਮੌਜੂਦ ਸਨ।...
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ 'ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ 'ਮਾਲਵਾ ਕੈਨਾਲ' ਪੁੱਟੀ ਜਾ ਰਹੀ ਹੈ। ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ, ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ 'ਤੇ ਲਗਪਗ 230...
2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

National, Politics, Punjab
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ। ਮੁੱਖ ਮੰਤਰੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਆਪਣੇ ਦੌਰੇ ਦੌਰਾਨ ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿੱਚ ਸਥਿਤ ਜ਼ਮੀਨ ਵਿੱਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ। ਇਹ ਨਹਿਰ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵਾਧੂ ਪਾਣੀ ਦੇ ਸਰੋਤ ਪ੍ਰਦਾਨ ਕਰੇਗੀ, ਜਿਸ ਨੂੰ ਸਰਹਿੰਦ ਫੀਡਰ ਨਹਿਰ ਦੁਆਰਾ ਢੁਕਵੀਂ ਮਾਤਰਾ ਵਿੱਚ ਸਪਲਾਈ ਨਹੀਂ ਕੀਤਾ ਜਾ ਸਕਦਾ ਹੈ। 149.53 ਕਿਲੋਮੀਟਰ ਲੰਬੀ ...