ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ
ਚੰਡੀਗੜ੍ਹ, 12 ਜੁਲਾਈ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ।
ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਠਤ ਕੀਤੀ ਗਈ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 19 ਜੁਲਾਈ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਵੇਗੀ ਅਤੇ ਉਦੋਂ ਤੱਕ ਅਧਿਕਾਰੀ ਸਾਰੀਆਂ ਮੰਗਾਂ ਦੇ ਹੱਲ ਲਈ ਢੁਕਵੀਂ ਤਜਵੀਜ਼ ਪੇਸ਼ ਕਰਨ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਮੇਟੀ ਦੇ ਬਾਕੀ ਮੈਂਬਰਾਂ ਅਤੇ ਯੂਨੀਅਨ ਦੇ ਦੋ ਨੁਮਾਇੰਦਿਆਂ ਨਾਲ ਮੀਟਿੰਗ ਕਰਦ...








