ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 26 ਨਵੰਬਰ:
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ "ਪੰਜਾਬ ਸਖੀ ਸ਼ਕਤੀ ਮੇਲੇ" ਲਗਾਏ ਜਾ ਰਹੇ ਹਨ। ਪਹਿਲੇ ਮੇਲੇ ਦੀ ਸ਼ੁਰੂਆਤ 26 ਨਵੰਬਰ ਨੂੰ ਸੰਗਰੂਰ ਤੋਂ ਕਰ ਦਿੱਤੀ ਗਈ ਹੈ। ਸੰਗਰੂਰ ਦੇ ਰਣਬੀਰ ਕਾਲਜ ਗਰਾਊਂਡ ਵਿੱਚ ਇਹ ਮੇਲਾ 30 ਨਵੰਬਰ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਇਹ ਮੇਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਰਾਜ ਪੇਂਡੂ ਆਜ਼ੀਵਿਕਾ ਮਿਸ਼ਨ ਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ।
"ਪੰਜਾਬ ਸਖੀ ਸ਼ਕਤੀ ਮੇਲੇ" 26 ਨਵੰਬਰ 2025 ਨੂੰ ਸੰਗਰੂਰ ਤੋਂ ਸ਼ੁਰੂ ਹੋ ਕੇ ਫਰਵਰੀ 2026 ਤੱਕ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਦਸਤਕਾਰੀ, ਹੱਥਖੱਡੀ ਕੱਪੜੇ, ਫੁਲਕਾਰੀ, ਘਰ ਦੀ ਸਜਾਵਟ ਸਮੱਗਰੀ, ਜੈਵਿਕ ਖਾਣ-ਪੀਣ ਦੀਆਂ ਵਸਤੂਆਂ, ਸ਼ਹਿਦ, ਮਸਾਲੇ, ਡਿਟਰਜੈਂਟ, ਫਿਨਾਇਲ ਅਤੇ ਹੋਰ ਘਰੇਲੂ ਉਤਪ...






