Sunday, March 8
Shadow

National

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

National, Politics, Punjab
ਮਾਨਸਾ, 08 ਫਰਵਰੀ : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।...
ਪਸ਼ੂ ਪਾਲਨ ਵਿਭਾਗ ਵੱਲੋਂ ਪਸ਼ੂਆਂ ਨੂੰ ਪੇਟ ਕੇ ਕੀੜਿਆਂ ਦੀ ਦਵਾਈ ਮੁਫਤ ਦੇਣ ਦੀ ਮੁਹਿੰਮ ਸ਼ੁਰੂ

ਪਸ਼ੂ ਪਾਲਨ ਵਿਭਾਗ ਵੱਲੋਂ ਪਸ਼ੂਆਂ ਨੂੰ ਪੇਟ ਕੇ ਕੀੜਿਆਂ ਦੀ ਦਵਾਈ ਮੁਫਤ ਦੇਣ ਦੀ ਮੁਹਿੰਮ ਸ਼ੁਰੂ

National
ਅਬੋਹਰ 7 ਫਰਵਰੀ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਦੀ ਦਵਾਈ ਮੁਫਤ ਦੇਣ ਦੀ ਮੁਹਿਮ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਗਊਸ਼ਾਲਾ ਮੈਨੇਜਿੰਗ ਕਮੇਟੀ ਅਬੋਹਰ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼੍ਰੀ ਅਰੁਣ ਨਾਰੰਗ ਸਾਬਕਾ ਵਿਧਾਇਕ ਅਬੋਹਰ ਮੁੱਖ ਮਹਿਮਾਨ ਵਜੋਂ ਪਹੁੰਚੇ। ਉਹਨਾਂ ਨੇ ਇਕੱਤਰ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਇਹ ਦਵਾਈ ਬਿਲਕੁਲ ਮੁਫਤ ਦਿੱਤੀ ਜਾ ਰਹੀ ਹੈ ਅਤੇ ਇਸ ਦੀ ਕੋਈ ਪਰਚੀ ਫੀਸ ਨਹੀਂ ਹੈ। ਉਨਾਂ ਨੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਦਾ ਪੂਰਾ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਡਾ ਮਨਦੀਪ ਸਿੰਘ ਸੀਨੀਅਰ ਵੈਟਰਨਰੀ ਅਫਸਰ ਅਬੋਹਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਪਸ਼ੂਆਂ ਨੂੰ ਪੇਟ ਤੇ ਕੀੜਿਆਂ ਤੋਂ ਮੁਕਤ ਕਰਕੇ ਉਨਾਂ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ, ਤਾਂ ਕਿ ਉਹਨਾਂ ਤੋਂ ਵੱਧ ਤੋਂ ਵੱਧ ਮੁਨਾਫਾ ...
ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

National, Politics
ਜੇਲ ਵਿਚ ਬੰਦ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ (Manish Sisodia) ਨੂੰ ਵੱਡੀ ਰਾਹਤ ਮਿਲੀ ਹੈ,ਮਨੀਸ਼ ਸਿਸੋਦੀਆ ਹੁਣ ਹਫ਼ਤੇ ਵਿਚ ਇਕ ਵਾਰ ਅਪਣੀ ਬੀਮਾਰ ਪਤਨੀ ਨੂੰ ਮਿਲ ਸਕਣਗੇ,ਇਸ ਦੌਰਾਨ ਡਾਕਟਰ ਵੀ ਮਨੀਸ਼ ਸਿਸੋਦੀਆ ਨੂੰ ਮਿਲ ਸਕਣਗੇ,ਇਹ ਵਿਵਸਥਾ ਅਗਲੇ ਹੁਕਮਾਂ ਤਕ ਲਾਗੂ ਰਹੇਗੀ,ਇਹ ਇਜਾਜ਼ਤ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਮਿਲੀ ਹੈ, ਅਦਾਲਤ ਮਨੀਸ਼ ਸਿਸੋਦੀਆ (Manish Sisodia) ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ 12 ਫਰਵਰੀ ਨੂੰ ਕਰੇਗੀ,ਦੂਜੇ ਪਾਸੇ ਸੁਪਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਮਨੀਸ਼ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਲਈ ਤਿਆਰ ਹੈ,’ਆਮ ਆਦਮੀ ਪਾਰਟੀ (ਆਪ)’ ਆਗੂ ਵਲੋਂ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ ‘ਚ ਹਨ,ਅਜਿਹੀ ਸਥਿਤੀ ਵਿਚ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ (Chief Justice D.Y. Chandrachud) ਨੇ ਭਰੋਸਾ ਦਿਤਾ ਕਿ ਉਹ ਜਲਦੀ ਹੀ ਸੁਣਵਾਈ ਕਰਨਗੇ,ਦਰਅਸਲ, ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿਤੀ ਸੀ,ਇਸ ਤੋਂ ਬਾਅਦ ਸਿਸੋਦੀਆ ਨੇ ਇਸ ‘ਤੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

International, National, Politics
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿਚ ਹਰਦਾ ਫੈਕਟਰੀ ਵਿਚ ਹੋਏ ਵਿਸਫੋਟ ਵਿਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ ਜਿਸ ਵਿਚ ਹੁਣ ਤੱਕ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਰਾਹਤ ਕੋਸ਼ ਤੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਦੀ ਮਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ ਹੈ,ਦੂਜੇ ਪਾਸੇ ਸੀਐੱਮ ਮੋਹਨ ਯਾਦਵ ਨੇ ਪਰਿਵਾਰ ਵਾਲਿਆਂ ਨੂੰ 4-4 ਲਖ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਹਰਦਾ ਵਿਚ ਅੱਜ ਸਵੇਰੇ ਇਕ ਪਟਾਖਾ ਫੈਕਟਰੀ ਦੇ ਅੰਦਰ ਅੱਗ ਲੱਗਣ ਤੇ ਵਿਸਫੋਟ ਹੋਣ ਨਾਲ 8 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਜ਼ਖਮੀਆਂ ਲਈ 50,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ-ਮੱਧ ਪ੍ਰਦੇਸ਼ ਦੇ ਹਰਦਾ ਵਿਚ ਇਕ ਪਟਾਕਾ ਫੈਕਟਰੀ (Firecracker Factory) ਵਿਚ ਦੁਰਘਟਨਾ ਕਾਰਨ ਜਾਨ-ਮਾਲ ਦੇ ਨੁਕਸਾਨ ਤੋਂ ਦੁਖੀ ਹਾਂ,ਉਨ੍ਹਾਂ ਸਾਰਿਆਂ ਪ੍ਰਤੀ ਮੇਰੀ ਹਮਰਦਰੀ ...
MP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, ਕਈ ਲੋਕ ਖ਼ਤਰੇ ‘ਚ…

MP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, ਕਈ ਲੋਕ ਖ਼ਤਰੇ ‘ਚ…

International, National, Politics
ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮਗਰਧਾ ਰੋਡ ‘ਤੇ ਸਥਿਤ ਪਟਾਕਾ ਫੈਕਟਰੀ ‘ਚ ਧਮਾਕਾ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 60 ਤੋਂ ਵੱਧ ਲੋਕ ਜ਼ਖਮੀ ਹਨ। ਹਫੜਾ-ਦਫੜੀ ਦੇ ਵਿਚਕਾਰ, ਦੀਵਾਰਾਂ ਵਿੱਚ ਤਰੇੜਾਂ ਦਿਖਾਈ ਦਿੱਤੀਆਂ। ਹਸਪਤਾਲ ਵਿੱਚ ਵੀ ਭਗਦੜ ਦੀ ਸਥਿਤੀ ਬਣੀ ਹੋਈ ਹੈ। ਦੂਜੇ ਪਾਸੇ ਹਰਦਾ ਵਿੱਚ ਵਾਪਰੀ ਇਸ ਘਟਨਾ ਦਾ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਨੋਟਿਸ ਲਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਹੰਗਾਮੀ ਮੀਟਿੰਗ ਬੁਲਾਈ ਹੈ। ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਯਾਦਵ ਨੇ ਮੰਤਰੀ ਪ੍ਰਦਿਊਮਨ ਸਿੰਘ ਤੋਮਰ, ਉਦੈ ਪ੍ਰਤਾਪ ਸਿੰਘ, ਏਸੀਐਸ ਅਜੀਤ ਕੇਸਰੀ, ਡੀਜੀ ਹੋਮ ਗਾਰਡ ਅਰਵਿੰਦ ਕੁਮਾਰ ਨੂੰ ਹੈਲੀਕਾਪਟਰ ਰਾਹੀਂ ਰਵਾਨਾ ਹੋਣ ਦੇ ਨਿਰਦੇਸ਼ ਦਿੱਤੇ। ਜ਼ਖਮੀਆਂ ਨੂੰ ਏਅਰਲਿਫਟ ਕੀਤਾ ਜਾਵੇਗਾ। ਇੱਥੇ ਭੋਪਾਲ, ਇੰਦੌਰ ਵਿੱਚ ਮੈਡੀਕਲ ਕਾਲਜ ਅਤੇ ਏਮਜ਼ ਭੋਪਾਲ ਵਿੱਚ ਬਰਨ ਯੂਨਿਟ ਨੂੰ ਲੋੜੀਂਦੀਆਂ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਇੰਦੌਰ ਅਤੇ ਭੋਪਾਲ ਤੋਂ ਫਾਇਰ ਬ੍ਰਿ...
13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

Crime, National, Politics, Punjab
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿਤਾ ਹੈ। ਸੀਬੀਆਈ ਅਦਾਲਤ ਬੁਧਵਾਰ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਵਿਰੁਧ 2011 ਵਿਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮੁਕੱਦਮੇ ਦੀ ਸੁਣਵਾਈ ‘ਤੇ ਕਰੀਬ 5 ਸਾਲ ਲਈ ਰੋਕ ਲਗਾ ਦਿਤੀ ਸੀ ਪਰ ਅਗਸਤ 2023 ‘ਚ ਸਟੇਅ ਹਟਾ ਲਿਆ ਗਿਆ ਅਤੇ ਫਿਰ ਸੁਣਵਾਈ ਜਾਰੀ ਰਹੀ। ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿਚ ਬਹਿਸ ਦੌਰਾਨ ਕਿਹਾ ਕਿ ਜਾਂਚ ਏਜੰਸੀ ਕੋਲ ਰਾਕਾ ਗੇਰਾ ਖ਼ਿਲਾਫ਼ ਪੁਖਤਾ ਸਬੂਤ ਹਨ। ਸ਼ਿਕਾਇਤਕਰਤਾ ਨਾਲ ਉਸ ਦੀ ਗੱਲਬਾਤ ਦਾ ਟ੍ਰਾਂਸਕ੍ਰਿਪਟ ਅਤੇ ਫੁਟੇਜ ਵੀ ਮੌਜੂਦ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਨੇ ਰਿਸ਼ਵਤ ਮੰਗੀ ਸੀ। ਰਾਕਾ ਗੇਰਾ ਨੂੰ ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁੱਲਾਂਪੁਰ ਦੇ ਇਕ ਬਿਲਡਰ ਨੇ ਉਸ...
ਰਾਧਾ ਸੁਆਮੀ ਮੁਖੀ ਸਮੇਤ ਆਗੂਆਂ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਰਾਧਾ ਸੁਆਮੀ ਮੁਖੀ ਸਮੇਤ ਆਗੂਆਂ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

International, National, Punjab
ਦੇਸ਼ ਦੇ ਪ੍ਰਮੁੱਖ ਧਾਰਮਿਕ ਆਗੂ ਅੱਜ ਸੰਸਦ ਪੁੱਜੇ ਅਤੇ ਕਾਰਵਾਈ ਦਾ ਸਿੱਧਾ ਪ੍ਰਸਾਰਣ ਦੇਖਿਆ। ਇਸ ਦੌਰਾਨ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਵੀ ਪਹੁੰਚੇ। ਇਸ ਦੌਰਾਨ ਡੇਰਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਨਹੀਂ ਹੈ, ਸਗੋਂ ਇਸ ਨੂੰ 2024 ਦੀਆਂ ਲੋਕ ਸਭਾ ਚੋਣਾਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਡੇਰਾ ਮੁਖੀ ਗੁਰਿੰਦਰ ਸਿੰਘ ਤੜਕੇ ਹੀ ਨਵੀਂ ਦਿੱਲੀ ਤੋਂ ਸੰਸਦ ਪਹੁੰਚ ਗਿਆ ਸੀ। ਉਂਜ ਉਸ ਦੇ ਨਾਲ ਕਈ ਹੋਰ ਧਰਮਾਂ ਦੇ ਗੁਰੂ ਅਤੇ ਪ੍ਰਚਾਰਕ ਵੀ ਪਹੁੰਚੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਦੋਵਾਂ ਵਿਚਾਲੇ ਕੁਝ ਮਿੰਟਾਂ ਤੱਕ ਗੱਲਬਾਤ ਹੋਈ।...
ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ’ਚ ਐਸ.ਜੀ.ਪੀ.ਸੀ. ਅੰਮ੍ਰਿਤਸਰ ਮਿਸਲ ਸ਼ੁੱਕਰਚੱਕੀਆਂ ਚੈਂਪੀਅਨ

ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ’ਚ ਐਸ.ਜੀ.ਪੀ.ਸੀ. ਅੰਮ੍ਰਿਤਸਰ ਮਿਸਲ ਸ਼ੁੱਕਰਚੱਕੀਆਂ ਚੈਂਪੀਅਨ

International, National, Punjab, Sports
ਐਸ.ਏ.ਐਸ. ਨਗਰ, 5 ਫਰਵਰੀ: ਮੁਹਾਲੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰ-ਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕਰਵਾਇਆ ਗਿਆ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੰਡਰ-19 ਅੱਜ ਸਮਾਪਤ ਹੋ ਗਿਆ। ਫਾਈਨਲ ਮੈਚ ਵਿਚ ਐਸ.ਜੀ.ਪੀ.ਸੀ. ਮਿਸਲ ਸ਼ੁੱਕਰਚੱਕੀਆਂ ਨੇ ਪੀ.ਆਈ.ਐਸ. ਮੁਹਾਲੀ ਮਿਸਲ ਆਹਲੂਵਾਲੀਆ ਨੂੰ 1-0 ਨਾਲ ਹਰਾ ਕੇ ਚੈਂਪੀਅਨ ਬਣੀ ਅਤੇ ਗੋਲਡ ਕੱਪ ’ਤੇ ਆਪਣਾ ਕਬਜ਼ਾ ਕੀਤਾ, ਜਦੋਂ ਕਿ ਰਾਊਂਡ ਗਲਾਸ ਮੁਹਾਲੀ ਮਿਸਲ ਨਿਸ਼ਾਨਾਂਵਾਲੀ ਨੂੰ ਤੀਸਰਾ ਅਤੇ ਪੀ.ਆਈ.ਐਸ. ਲੁਧਿਆਣਾ ਮਿਸਲ ਭੰਗੀਆਂ ਨੂੰ ਚੌਥਾ ਸਥਾਨ ਮਿਲਿਆ।     ਕੌਂਸਲ ਦੇ ਪ੍ਰਧਾਨ ਜਸਬੀਰ ਸਿੰਘ ਅਤੇ ਡਾਇਰੈਕਟਰ ਕਰਨੈਲ ਸਿੰਘ ਪੀਰਮੁਹੰਮਦ ਦੀ ਅਗਵਾਈ ਕਰਵਾਏ ਗਏ ਇਸ ਟੂਰਨਾਮੈਂਟ ਦੇ ਅੱਜ ਦੇ ਫਾਈਨਲ ਮੈਚ ਦਾ ਉਦਘਾਟਨ ਸ: ਗੁਰਬਖ਼ਸ਼ ਸਿੰਘ ਖਾਲਸਾ ਮੀਤ ਪ੍ਰਧਾਨ ਐਸ.ਜੀ.ਪੀ.ਸੀ. ਤੇ ਸ: ਤੇਜਿੰਦਰ ਸਿੰਘ ਪੱਡਾ ਸਪੋਰਟਸ ਸਕੱਤਰ ਐਸ.ਜੀ.ਪੀ.ਸੀ. ਨੇ ਕੀਤਾ।      ਇਨਾਮ ਵੰਡ ਸਮਾਰੋਹ ਵਿਚ ਸ: ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਜੇਤੂ ਟੀਮਾਂ ਤੇ ਖਿਡਾਰ...
ਦਿਲ ਦਾ ਦੌਰਾ ਪੈਣ ਕਾਰਨ ਜੰਮੂ ਕਸ਼ਮੀਰ ‘ਚ ਪੰਜਾਬ ਦਾ ਫੋਜੀ ਜਵਾਨ ਸਹੀਦ

ਦਿਲ ਦਾ ਦੌਰਾ ਪੈਣ ਕਾਰਨ ਜੰਮੂ ਕਸ਼ਮੀਰ ‘ਚ ਪੰਜਾਬ ਦਾ ਫੋਜੀ ਜਵਾਨ ਸਹੀਦ

National, Punjab
ਜੰਮੂ ਕਸ਼ਮੀਰ 04, ਫਰਵਰੀ: ਜੰਮੂ ਕਸ਼ਮੀਰ ‘ਚ ਭਾਰਤੀ ਫ਼ੌਜ ਵਿੱਚ ਡਿਊਟੀ ਨਿਭਾਅ ਰਿਹਾ ਪੰਜਾਬ ਦਾ ਫੌਜੀ ਜਵਾਨ ਹੌਲਦਾਰ ਸੁਖਪ੍ਰੀਤ ਸਿੰਘ ਸਪੁੱਤਰ ਸੇਵਾ ਮੁਕਤ ਫ਼ੌਜੀ ਰਣਜੀਤ ਸਿੰਘ ਸ਼ਹੀਦ ਹੋ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋਈ ਹੈ,ਹੌਲਦਾਰ ਸੁਖਪ੍ਰੀਤ ਸਿੰਘ ਦੀ ਮੌ.ਤ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਜੱਦੀ ਪਿੰਡ ਨੰਗਲ ਵੰਝਾਵਾਲਾ ਨੇੜੇ ਅਜਨਾਲਾ ਵਿਖੇ ਸੋਗ ਦੀ ਲਹਿਰ ਦੌੜ ਗਈ,ਪਰਿਵਾਰਿਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਸੁਖਪ੍ਰੀਤ ਸਿੰਘ ਦੀ ਮ੍ਰਿ.ਤਕ ਦੇਹ ਇੱਥੇ ਪਹੁੰਚਣ ਤੋਂ ਬਾਅਦ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।...
ਹਿਮਾਚਲ ‘ਚ ਫਿਰ ਵਿਗੜਿਆ ਮੌਸਮ, ਸ਼ਿਮਲਾ ਸਮੇਤ ਉਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ, ਦੋ ਦੀ ਮੌਤ

ਹਿਮਾਚਲ ‘ਚ ਫਿਰ ਵਿਗੜਿਆ ਮੌਸਮ, ਸ਼ਿਮਲਾ ਸਮੇਤ ਉਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ, ਦੋ ਦੀ ਮੌਤ

National
Himachal News (fastpunjab) ਹਿਮਾਚਲ ਵਿੱਚ ਫਿਰ ਤੋਂ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਏਥੇ ਹੋ ਰਹੀ ਭਾਰੀ ਬਾਰਿਸ਼ ਕਾਰਜ ਜਨਜੀਵਨ ਅਸਤ ਵਿਅਸਤ ਹੋਇਆ ਪਾਇਆ ਹੈ, ਲੋਕਾਂ ਦਾ ਘਰ ਤੋਂ ਨਿਕਲਣਾ ਮੁਸਕਿਲ ਹੋ ਗਿਆ ਹੈ, ਇਸ ਭਾਰੀ ਬਾਰਿਸ਼ ਦੇ ਦੌਰਾਨ 2 ਦੀ ਮੌਤ ਹੋਣ ਦੀ ਪੁਸਟੀ ਹੋਈ ਹੈ। ਅਟਲ ਸੁਰੰਗ ਰੋਹਤਾਂਗ, ਜਲੋਦੀ ਪਾਸ, ਲਾਹੌਲ ਘਾਟੀ 'ਚ ਸ਼ਨੀਵਾਰ ਨੂੰ ਵੀ ਬਰਫਬਾਰੀ ਜਾਰੀ ਰਹੀ। ਬਰਫ਼ਬਾਰੀ ਅਤੇ ਮੀਂਹ ਕਾਰਨ ਠੰਢ ਵਧ ਗਈ ਹੈ। ਬਰਫਬਾਰੀ ਕਾਰਨ ਸ਼ਨੀਵਾਰ ਨੂੰ ਵੀ ਸੂਬੇ ਦੇ ਚਾਰ ਰਾਸ਼ਟਰੀ ਰਾਜ ਮਾਰਗਾਂ ਸਮੇਤ 504 ਸੜਕਾਂ 'ਤੇ ਆਵਾਜਾਈ ਠੱਪ ਹੋ ਗਈ। 674 ਬਿਜਲੀ ਟਰਾਂਸਫਾਰਮਰ ਠੱਪ ਰਹੇ। ਸ਼ੁੱਕਰਵਾਰ ਰਾਤ ਨੂੰ ਸੂਬੇ ਦੇ 9 ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ ਮਨਫ਼ੀ ਦਰਜ ਕੀਤਾ ਗਿਆ। ਹੋਰ ਖੇਤਰਾਂ ਵਿੱਚ ਵੀ ਘੱਟੋ-ਘੱਟ ਪਾਰਾ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਰਾਜਧਾਨੀ ਸ਼ਿਮਲਾ 'ਚ ਸ਼ਨੀਵਾਰ ਸਵੇਰੇ ਮੌਸਮ ਸਾਫ ਰਿਹਾ।ਸਵੇਰੇ ਕਰੀਬ 10.30 ਵਜੇ ਸ਼ਹਿਰ ਵਿੱਚ ਬਰਫ਼ਬਾਰੀ ਸ਼ੁਰੂ ਹੋ ਗਈ। ਕਰੀਬ ਅੱਧੇ ਘੰਟੇ ਤੱਕ ਬਰਫਬਾਰੀ ਜਾਰੀ ਰਹੀ। ਹਾਲਾਂਕਿ ਬਾਅਦ 'ਚ ਮੀਂਹ ਕਾਰਨ ਕਈ ਥਾਵਾਂ 'ਤੇ ਬਰਫ ਪਿਘਲ ਗ...