ਸਿਹਤ ਵਿਭਾਗ ਵੱਲੋਂ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ
ਫਾਜਿਲਕਾ 18 ਜੂਨ
ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਮਲੇਰੀਆ ਮਹੀਨਾ ਦੇ ਸਬੰਧ ਵਿੱਚ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਪੰਕਜ਼ ਚੌਹਾਨ ਨੇ ਦੱਸਿਆ ਕਿ ਸੀ.ਐਚ.ਸੀ. ਡੱਬਵਾਲਾ ਕਲਾਂ ਦੇ ਸਿਹਤ ਸਟਾਫ਼ ਵੱਲੋਂ ਮਲੇਰੀਆ ਦੀ ਰੋਕਥਾਮ ਲਈ ਵੱਖ ਵੱਖ ਜਨਤਕ ਥਾਵਾਂ ਤੇ ਜਾਗਰੂਕਤਾ ਗਤੀਵਿਧੀਆਂ ਅਤੇ ਹੋਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਡੱਬਵਾਲਾ ਕਲਾਂ ਵਿਖੇ ਇੱਕ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਸਮੇਂ ਡਾ ਪੰਕਜ਼ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਐਨੋਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਤੇਜ਼ ਬੁਖਾਰ, ਕਾਂਬਾ, ਉਲਟੀਆਂ, ਸਿਰ ਦਰਦ, ਕਮਜੋਰੀ ਵਰਗੀਆਂ ਅਲਾਮਤਾਂ ਆ ਜਾਂਦੀਆਂ ਹਨ। ਇਸ ਦਾ ਸਮੇਂ ਸਿਰ ਇਲਾਜ ਨਾ ਕਰਵਾਉਣ ਨਾਲ ਇਹ ਖਤਰਨਾਕ ਸਾਬਿਤ ਹੋ ਸਕਦਾ ਹੈ। ਇਸ ਲਈ ਮਲੇਰੀਆਂ ਲੱਛਣ ਹੋਣ ਦੀ ਸੂਰਤ ਵਿੱਚ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ ਤਾਂ ਜੇ ਸਮੇਂ ਸਿਰ ਇਲਾਜ ਹੋ ਸਕੇ। ਉਹਨਾਂ ਕਿਹਾ ਜਿਲ੍ਹੇ ਦੀ ਸਾਰੀਆਂ ਸਿਹਤ ਸੰਸਥਾਵਾਂ ਵਿੱਚ ...








