Shadow

National

ਜ਼ਿਲ੍ਹੇ ਦੇ ਕਰੀਬ 76,570 ਪੈਨਸ਼ਨ ਲਾਭਪਾਤਰੀਆਂ ਨੂੰ ਦਿੱਤਾ ਗਿਆ 1,12,10,17,500 ਰੁਪਏ ਦਾ ਵਿੱਤੀ ਲਾਭ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਜ਼ਿਲ੍ਹੇ ਦੇ ਕਰੀਬ 76,570 ਪੈਨਸ਼ਨ ਲਾਭਪਾਤਰੀਆਂ ਨੂੰ ਦਿੱਤਾ ਗਿਆ 1,12,10,17,500 ਰੁਪਏ ਦਾ ਵਿੱਤੀ ਲਾਭ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਮਾਰਚ: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਕਰੀਬ 76,570 ਲਾਭਪਾਤਰੀਆਂ ਨੂੰ ਅਪਰੈਲ 2023 ਤੋਂ ਜਨਵਰੀ 2024 ਤਕ ਕਰੀਬ 01,12,10,17,500 ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਪਰੈਲ 2023 ਤੋਂ ਜਨਵਰੀ 2024 ਤਕ ਆਸ਼ਰਿਤ ਪੈਨਸ਼ਨ ਦੇ ਕਰੀਬ 6,115 ਲਾਭਪਾਤਰੀਆਂ ਨੂੰ ਕਰੀਬ 08,71,84,500 ਰੁਪਏ, ਕਰੀਬ 06,683 ਦਿਵਿਆਂਗ ਪੈਨਸ਼ਨਰਾਂ ਨੂੰ ਲਗਪਗ 09,69,61,500 ਰੁਪਏ,  ਲਗਪਗ 16,315 ਵਿਧਵਾ ਪੈਨਸ਼ਨਰਾਂ ਨੂੰ ਕਰੀਬ 23,72,19,000 ਰੁਪਏ ਅਤੇ ਬੁਢਾਪਾ ਪੈਨਸ਼ਨ ਦੇ ਕਰੀਬ 47,157 ਲਾਭਪਾਤਰੀਆਂ ਨੂੰ ਲਗਪਗ 69,96,52,500 ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਵਾਸਤੇ ...
ਬੈਂਗਲੁਰੂ ਧਮਾਕਾ: ਕੀ ਬੈਂਗਲੁਰੂ ਆਈਈਡੀ ਧ+ਮਾ+ਕੇ ਵਿੱਚ ਕੋਈ ਸੰਗਠਨ ਸ਼ਾਮਲ ਹੈ?

ਬੈਂਗਲੁਰੂ ਧਮਾਕਾ: ਕੀ ਬੈਂਗਲੁਰੂ ਆਈਈਡੀ ਧ+ਮਾ+ਕੇ ਵਿੱਚ ਕੋਈ ਸੰਗਠਨ ਸ਼ਾਮਲ ਹੈ?

Crime, National, Punjab
ਕਰਨਾਟਕ ਦੇ ਬੈਂਗਲੁਰੂ 'ਚ ਰਾਮੇਸ਼ਵਰਮ ਕੈਫੇ 'ਚ ਹੋਏ ਧਮਾਕੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਰਾਜ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਸ਼ਨੀਵਾਰ ਨੂੰ ਕਿਹਾ ਕਿ ਪੁਲਿਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਧਮਾਕੇ 'ਚ ਕਿਸੇ ਜਥੇਬੰਦੀ ਦੇ ਸ਼ਾਮਲ ਹੋਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਫਿਲਹਾਲ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਸਮੇਂ ਬੱਸ ਨੰਬਰ 26 ਉਸ ਰੂਟ ਤੋਂ ਲੰਘੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ੱਕੀ ਮੁਲਜ਼ਮ ਉਸੇ ਬੱਸ ਤੋਂ ਉਤਰੇ ਸਨ। ਇਸ ਲਈ ਬੈਂਗਲੁਰੂ ਮੈਟਰੋਪੋਲੀਟਨ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਨੰਬਰ 26 ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ, 'ਸਾਨੂੰ ਉਮੀਦ ਹੈ ਕਿ ਅਸੀਂ ਦੋਸ਼ੀਆਂ ਨੂੰ ਜਲਦੀ ਫੜ ਲਵਾਂਗੇ। ਫੋਰੈਂਸਿਕ ਟੀਮ ਨੇ ਨਮੂਨੇ ਇਕੱਠੇ ਕਰ ਲਏ ਹਨ ਅਤੇ ਧਮਾਕੇ ਦੀ ਸੰਭਾਵਨਾ ਦੀ ਜਾਂਚ ਕਰ ਰਹੀ ਹੈ।...
ਪੰਜਾਬ ਵਿਚ ਮੁੜ ਵਧੇਗੀ ਠੰਢ, ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ

ਪੰਜਾਬ ਵਿਚ ਮੁੜ ਵਧੇਗੀ ਠੰਢ, ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ

National, Punjab
Punjab Weather Update: ਚੰਡੀਗੜ੍ਹ : ਪੰਜਾਬ ਵਿਚ ਇਕ ਵਾਰ ਫਿਰ ਪਛਮੀ ਗੜਬੜੀ ਸਰਗਰਮ ਹੋ ਰਹੀ ਹੈ। 1 ਅਤੇ 2 ਮਾਰਚ ਨੂੰ ਪੰਜਾਬ ਭਰ ਵਿਚ ਮੀਂਹ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਹੀ ਕੁੱਝ ਇਲਾਕਿਆਂ ’ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਪਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂ ਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਛਮੀ ਗੜਬੜੀ ਸ਼ੁਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸਨਿਚਰਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।...
ਕਾਫ਼ਲਾ ਰਾਗ’ ਵੱਲੋਂ ਮਾਂ-ਬੋਲੀ ਨੂੰ ਸਮਰਪਿਤ ਸ਼ਖਸੀਅਤਾਂ ਦਾ ਸਨਮਾਨ

ਕਾਫ਼ਲਾ ਰਾਗ’ ਵੱਲੋਂ ਮਾਂ-ਬੋਲੀ ਨੂੰ ਸਮਰਪਿਤ ਸ਼ਖਸੀਅਤਾਂ ਦਾ ਸਨਮਾਨ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਫਰਵਰੀ 2024 ਇੰਦਰਜੀਤ ਸਿੰਘ ਪੁਰੇਵਾਲ ਅਤੇ ਕਾਫ਼ਲਾ ਰਾਗ ਵੱਲੋਂ ਮਿਤੀ 23 ਫਰਵਰੀ 2024 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਂ-ਬੋਲੀ ਪੰਜਾਬੀ ਦੀ ਸੇਵਾ ਵਿਚ ਜੁੱਟੀਆਂ ਪੰਜ ਉੱਘੀਆਂ ਸ਼ਖਸੀਅਤਾਂ ਦਾ ‘ਰਾਗ ਸਾਹਿਤ ਪੁਰਸਕਾਰ’ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਵਿਚ ਡਾ. ਦਵਿੰਦਰ ਸਿੰਘ ਬੋਹਾ (ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ.ਨਗਰ), ਡਾ. ਸੰਦੀਪ ਸ਼ਰਮਾ (ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ), ਕੀਰਤੀ ਕਿਰਪਾਲ (ਜ਼ਿਲ੍ਹਾ ਭਾਸ਼ਾ ਅਫ਼ਸਰ, ਬਠਿੰਡਾ), ਡਾ.ਜਸਵੰਤ ਰਾਏ (ਖੋਜ ਅਫ਼ਸਰ, ਹੁਸ਼ਿਆਰਪੁਰ), ਗੁਰਪ੍ਰੀਤ (ਖੋਜ ਅਫ਼ਸਰ, ਮਾਨਸਾ) ਨੂੰ ਗਿਆਰਾਂ ਹਜ਼ਾਰ ਰੁਪਏ, ਸ਼ਾਲ ਅਤੇ ਇਕ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਲੇਖਕ ਤੇ ਅਨੁਵਾਦਕ ਸ਼੍ਰੀ ਜੰਗ ਬਹਾਦੁਰ ਗੋਇਲ ਵੱਲੋਂ ਕੀਤੀ ਗਈ। ਮੁੱਖ ਮਹਿਮਾਨ ਵਜੋਂ ਉੱਘੇ ਕਵੀ ਜਸਵੰਤ ਸਿੰਘ ਜ਼ਫ਼ਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਾਹਿਤ ਅਕਾਦਮੀ ਪੁਰਸਕ੍ਰਿਤ ਸਵਰਨਜੀਤ ਸਵੀ ਵੱਲੋਂ ਸ਼ਿਰਕਤ ਕੀਤੀ ਗਈ। ਸ਼੍ਰੀ ਜੰਗ ਬਹਾਦੁਰ ਗੋਇਲ...
1984 ਦੇ ਦੰਗਾ ਪੀੜਤਾਂ ਦੀ ਸਹਾਇਤਾ ਸਬੰਧੀ ਜਰੂਰੀ ਸੂਚਨਾ

1984 ਦੇ ਦੰਗਾ ਪੀੜਤਾਂ ਦੀ ਸਹਾਇਤਾ ਸਬੰਧੀ ਜਰੂਰੀ ਸੂਚਨਾ

National
ਸ੍ਰੀ ਮੁਕਤਸਰ ਸਾਹਿਬ 21 ਫਰਵਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਹੈ ਕਿ 1984 ਦੇ ਉਹ ਦੰਗਾ ਪੀੜਿਤ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕਰ ਸਕਦੇ ਹਨ ਜਿਨਾਂ ਨੂੰ 3.5 ਲੱਖ ਰੁਪਏ ਦਾ ਮੁਆਵਜ਼ਾ ਮਿਲਿਆ ਸੀ ਕਿਉਂਕਿ ਸਰਕਾਰ ਵੱਲੋਂ 5 ਲੱਖ ਰੁਪਏ ਦਾ ਕੁੱਲ ਮੁਆਵਜ਼ਾ ਦੇਣ ਤੇ ਵਿਚਾਰ ਕੀਤਾ ਜਾ ਰਿਹਾ ਹੈ । ਅਜਿਹੇ ਦੰਗਾ ਪੀੜਿਤ ਜਿਨਾਂ ਨੂੰ 3.5 ਲੱਖ ਰੁਪਏ ਦਾ ਮੁਆਵਜ਼ਾ ਮਿਲ ਚੁੱਕਾ ਸੀ ਉਹ ਉਸੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕਰਨ ਜਿਸ ਜਿਲ੍ਹੇ ਵਿੱਚੋਂ ਉਹਨਾਂ ਨੂੰ ਇਹ ਮੁਆਵਜ਼ਾ ਮਿਲਿਆ ਸੀ ਤਾਂ ਜੋ ਉਹਨਾਂ ਨੂੰ ਬਕਾਇਆ ਮੁਆਵਜ਼ਾ ਦੇਣ ਤੇ ਸਰਕਾਰ ਵਿਚਾਰ ਕਰ ਸਕੇ।...
ਕੋਰਟ ਨੇ ਅਨਿਲ ਮਸੀਹ ਨੂੰ ਪਾਈ ਝਾੜ, ਕਿਹਾ- ਤੁਹਾਡੇ ‘ਤੇ ਮੁਕੱਦਮਾ ਚੱਲਣਾ ਚਾਹੀਦਾ

ਕੋਰਟ ਨੇ ਅਨਿਲ ਮਸੀਹ ਨੂੰ ਪਾਈ ਝਾੜ, ਕਿਹਾ- ਤੁਹਾਡੇ ‘ਤੇ ਮੁਕੱਦਮਾ ਚੱਲਣਾ ਚਾਹੀਦਾ

Crime, National, Punjab
Chandigarh Mayor Election: ਨਵੀਂ ਦਿੱਲੀ - ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਮੰਗਲਵਾਰ ਨੂੰ ਚੰਡੀਗੜ੍ਹ ਦੇ ਮੇਅਰ ਚੋਣ ਬੈਲਟ ਪੇਪਰਾਂ ਅਤੇ ਵੋਟਾਂ ਦੀ ਗਿਣਤੀ ਦੇ ਦਿਨ ਦੀ ਪੂਰੀ ਵੀਡੀਓ ਰਿਕਾਰਡਿੰਗ ਦਾ ਅਧਿਐਨ ਕਰੇਗਾ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਰਿਕਾਰਡ ਸੁਰੱਖਿਅਤ ਦਿੱਲੀ ਲਿਆਉਣ ਲਈ ਇਕ ਨਿਆਂਇਕ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। 5 ਫਰਵਰੀ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮੇਅਰ ਦੀ ਚੋਣ ਕਰਵਾਉਣ ਵਾਲੇ ਰਿਟਰਨਿੰਗ ਅਧਿਕਾਰੀ ਅਨਿਲ ਮਸੀਹ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਇਹ ਸਪੱਸ਼ਟ ਹੈ ਕਿ ਉਨ੍ਹਾਂ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਹੈ ਅਤੇ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਸ ਨੂੰ 'ਕਤਲ' ਅਤੇ 'ਲੋਕਤੰਤਰ ਦਾ ਮਜ਼ਾਕ' ਕਰਾਰ ਦਿੱਤਾ ਸੀ। ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਾਈ ਕੋਰਟ ਵੱਲੋਂ ਨਿਯੁਕਤ ਨਿਆਂਇਕ ਅਧਿਕਾਰੀ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ...
ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ  ਮਹਿਰਾਜ ਦੇ  ਪ੍ਰਗਤੀ  ਕਾਰਜਾਂ  ਦਾ  ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ  ਮਹਿਰਾਜ ਦੇ  ਪ੍ਰਗਤੀ  ਕਾਰਜਾਂ  ਦਾ  ਦੌਰਾ ਕਰਕੇ ਲਿਆ ਜਾਇਜ਼ਾ

National
ਬਠਿੰਡਾ, 14 ਫਰਵਰੀ : ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਦੌਰਾ ਕਰਕੇ  ਜਾਇਜ਼ਾ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਅਧਿਕਾਰੀਆਂ ਕੋਲੋਂ ਚੱਲ ਰਹੇ ਵੱਖ-ਵੱਖ ਪ੍ਰਗਤੀ ਕਾਰਜਾਂ ਸਬੰਧੀ  ਵਿਸਥਾਰ ਪੂਰਵਕ  ਜਾਣਕਾਰੀ ਹਾਸਲ ਕੀਤੀ ਗਈ, ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ 6.03 ਕਰੋੜ ਦੀ ਲਾਗਤ ਨਾਲ ਆਈ.ਟੀ.ਆਈ ਮਹਿਰਾਜ ਦੀ ਨਵੀਂ ਇਮਾਰਤ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੂੰ ਆਦੇਸ਼ ਦਿੱਤੇ  ਕਿ ਟ੍ਰੇਨਿੰਗ  ਪ੍ਰਾਪਤ  ਕਰ ਰਹੇ ਸਿਖਿਆਰਥੀਆਂ ਨੂੰ ਤੁਰੰਤ ਇਸ ਆਈ.ਟੀ.ਆਈ ਦੀ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਜੋ ਵੀ ਥੋੜ੍ਹਾ ਬਹੁਤ ਕੰਮ ਬਕਾਇਆ  ਰਹਿੰਦਾ ਹੈ, ਉਸ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਬ ਡਵੀਜਨ ਕੰਪਲੈਕਸ ਰਾਮਪੁਰ...
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

National, Politics, Punjab
ਮਾਨਸਾ, 08 ਫਰਵਰੀ : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।...
ਪਸ਼ੂ ਪਾਲਨ ਵਿਭਾਗ ਵੱਲੋਂ ਪਸ਼ੂਆਂ ਨੂੰ ਪੇਟ ਕੇ ਕੀੜਿਆਂ ਦੀ ਦਵਾਈ ਮੁਫਤ ਦੇਣ ਦੀ ਮੁਹਿੰਮ ਸ਼ੁਰੂ

ਪਸ਼ੂ ਪਾਲਨ ਵਿਭਾਗ ਵੱਲੋਂ ਪਸ਼ੂਆਂ ਨੂੰ ਪੇਟ ਕੇ ਕੀੜਿਆਂ ਦੀ ਦਵਾਈ ਮੁਫਤ ਦੇਣ ਦੀ ਮੁਹਿੰਮ ਸ਼ੁਰੂ

National
ਅਬੋਹਰ 7 ਫਰਵਰੀ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਦੀ ਦਵਾਈ ਮੁਫਤ ਦੇਣ ਦੀ ਮੁਹਿਮ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਗਊਸ਼ਾਲਾ ਮੈਨੇਜਿੰਗ ਕਮੇਟੀ ਅਬੋਹਰ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼੍ਰੀ ਅਰੁਣ ਨਾਰੰਗ ਸਾਬਕਾ ਵਿਧਾਇਕ ਅਬੋਹਰ ਮੁੱਖ ਮਹਿਮਾਨ ਵਜੋਂ ਪਹੁੰਚੇ। ਉਹਨਾਂ ਨੇ ਇਕੱਤਰ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਇਹ ਦਵਾਈ ਬਿਲਕੁਲ ਮੁਫਤ ਦਿੱਤੀ ਜਾ ਰਹੀ ਹੈ ਅਤੇ ਇਸ ਦੀ ਕੋਈ ਪਰਚੀ ਫੀਸ ਨਹੀਂ ਹੈ। ਉਨਾਂ ਨੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਦਾ ਪੂਰਾ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਡਾ ਮਨਦੀਪ ਸਿੰਘ ਸੀਨੀਅਰ ਵੈਟਰਨਰੀ ਅਫਸਰ ਅਬੋਹਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਪਸ਼ੂਆਂ ਨੂੰ ਪੇਟ ਤੇ ਕੀੜਿਆਂ ਤੋਂ ਮੁਕਤ ਕਰਕੇ ਉਨਾਂ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ, ਤਾਂ ਕਿ ਉਹਨਾਂ ਤੋਂ ਵੱਧ ਤੋਂ ਵੱਧ ਮੁਨਾਫਾ ...
ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

National, Politics
ਜੇਲ ਵਿਚ ਬੰਦ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ (Manish Sisodia) ਨੂੰ ਵੱਡੀ ਰਾਹਤ ਮਿਲੀ ਹੈ,ਮਨੀਸ਼ ਸਿਸੋਦੀਆ ਹੁਣ ਹਫ਼ਤੇ ਵਿਚ ਇਕ ਵਾਰ ਅਪਣੀ ਬੀਮਾਰ ਪਤਨੀ ਨੂੰ ਮਿਲ ਸਕਣਗੇ,ਇਸ ਦੌਰਾਨ ਡਾਕਟਰ ਵੀ ਮਨੀਸ਼ ਸਿਸੋਦੀਆ ਨੂੰ ਮਿਲ ਸਕਣਗੇ,ਇਹ ਵਿਵਸਥਾ ਅਗਲੇ ਹੁਕਮਾਂ ਤਕ ਲਾਗੂ ਰਹੇਗੀ,ਇਹ ਇਜਾਜ਼ਤ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਮਿਲੀ ਹੈ, ਅਦਾਲਤ ਮਨੀਸ਼ ਸਿਸੋਦੀਆ (Manish Sisodia) ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ 12 ਫਰਵਰੀ ਨੂੰ ਕਰੇਗੀ,ਦੂਜੇ ਪਾਸੇ ਸੁਪਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਮਨੀਸ਼ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਲਈ ਤਿਆਰ ਹੈ,’ਆਮ ਆਦਮੀ ਪਾਰਟੀ (ਆਪ)’ ਆਗੂ ਵਲੋਂ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ ‘ਚ ਹਨ,ਅਜਿਹੀ ਸਥਿਤੀ ਵਿਚ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ (Chief Justice D.Y. Chandrachud) ਨੇ ਭਰੋਸਾ ਦਿਤਾ ਕਿ ਉਹ ਜਲਦੀ ਹੀ ਸੁਣਵਾਈ ਕਰਨਗੇ,ਦਰਅਸਲ, ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿਤੀ ਸੀ,ਇਸ ਤੋਂ ਬਾਅਦ ਸਿਸੋਦੀਆ ਨੇ ਇਸ ‘ਤੇ...