Saturday, March 7
Shadow

National

ਆਰ ਟੀ ਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ

ਆਰ ਟੀ ਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ

National
ਅੰਮ੍ਰਿਤਸਰ, 10 ਜਨਵਰੀ 2024 (        ) - ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸੂਰਮਗਤੀ ਅਤੇ ਬਹਾਦਰ ਫੌਜੀ ਵੀਰਾਂ ਦੀ ਵਿਰਾਸਤ ਨੂੰ ਦੇਸ਼ ਦੀਆਂ ਨਵੀਆਂ ਪੀੜੀਆਂ ਨਾਲ ਸਾਂਝੀ ਕਰਨ ਦੇ ਉਪਰਾਲੇ ਤਹਿਤ ਅਟਾਰੀ ਜੀਟੀ ਰੋਡ ਉੱਪਰ ਬਣਾਇਆ ਗਿਆ ਵਾਰ ਮੈਮੋਰੀਅਲ ਹੁਣ ਰਾਤ 9 ਵਜੇ ਤੱਕ ਖੁੱਲਾ ਰਹੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਬਾਬਤ ਵਿਸ਼ੇਸ਼ ਮੀਟਿੰਗ ਕਰਕੇ ਮੈਮੋਰੀਅਲ ਨੂੰ ਵਾਹਗਾ ਸਰਹੱਦ ਤੋਂ ਆਉਣ ਵਾਲੇ ਸੈਲਾਨੀਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਪ੍ਰਬੰਧ ਕਰਵਾਏ। ਉਹਨਾਂ ਕਿਹਾ ਕਿ ਸਰਹੱਦ ਤੋਂ ਰੀ ਟਰੀਟ ਵੇਖ ਕੇ ਆਉਂਦੇ ਸੈਲਾਨੀਆਂ ਦੀ ਇਹ ਮੰਗ ਰਹਿੰਦੀ ਸੀ ਕਿ ਵਾਪਸੀ ਵੇਲੇ ਮੈਮੋਰੀਅਲ ਬੰਦ ਹੋਣ ਹੋ ਜਾਣ ਕਾਰਨ ਉਹ ਇਸ ਅਦੁਤੀ ਵਿਰਾਸਤ ਨੂੰ ਵੇਖ ਨਹੀਂ ਪਾਉਂਦੇ । ਇਸ ਲਈ ਇਹ ਮੈਮੋਰੀਅਲ ਰਾਤ ਸਮੇਂ ਖੋਲਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਘਣ ਸ਼ਾਮ ਥੋਰੀ ਨੇ ਇਸ ਬਾਬਤ ਵਾਰ ਮਮੋਰੀਅਲ ਦੇ ਜਨਰਲ ਮੈਨੇਜਰ ਨਾਲ ਮੀਟਿੰਗ ਕਰਕੇ ਮਮੋਰੀਅਲ ਨੂੰ ਰਾਤ 9 ਵਜੇ ਤੱਕ ਖੁੱਲਾ ਰੱਖਣ ਦੇ ਪ੍ਰਬੰਧ ਕਰਵਾਏ।     ਅੱਜ ਆਰਟੀਏ ਸ ਅਰਸ਼ਦੀਪ ਸਿੰਘ ਨੇ ਇਸ ਬਾਬਤ ਅੰਮ੍ਰਿਤਸਰ ਦੇ ਆਟੋ ਐਸੋਸੀਏਸ਼ਨ ਨਾਲ ਮੀਟ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ 2024; ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾਂ ਕਰਵਾਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨਾਂ ਚ ਛੁੱਟੀ ਵਾਲੇ ਦਿਨ (ਸ਼ਨੀਵਾਰ ਜਾਂ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਵਾ ਕੇ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ ਦਾ ਸੁਝਾਅ ਵੀ ਦਿੱਤਾ।     ਉਨਾਂ ਗੁਰਦੁਆਰਾ ਚੋਣਾਂ ਲਈ ਵੋਟਰ ਬਣਨ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਨਾਲ ਸਬੰਧਤ ਫ਼ਾਰਮ ਪਟਵਾਰੀਆਂ ਕੋਲ ਅਤੇ ਸ਼ਹਿਰਾਂ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਕੋਲ ਆਪਣੇ ਫ਼ਾਰਮ ਜਮਾਂ ਕਰਵਾਉਣ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ...
ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ : ਬਲਕਾਰ ਸਿੱਧੂ

ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ : ਬਲਕਾਰ ਸਿੱਧੂ

National
ਕੋਠਾ ਗੁਰੂ (ਬਠਿੰਡਾ), 9 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਸ ਤਹਿਤ ਸੂਬਾ ਤਰੱਕੀ ਵੱਲ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਰਾਮਪੁਰਾ ਫੂਲ ਨੇ ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਸ. ਅਵਤਾਰ ਸਿੰਘ ਤਾਰਾ ਅਤੇ ਮੀਤ ਪ੍ਰਧਾਨ ਸ਼੍ਰੀਮਤੀ ਪਰਮਜੀਤ ਕੌਰ ਦੀ ਚੋਣ ਮੌਕੇ ਕੀਤਾ। ਇਸ ਮੌਕੇ ਸ. ਬਲਕਾਰ ਸਿੰਘ ਸਿੱਧੂ ਨੇ ਮੌਜੂਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਵੱਲੋਂ ਕਰੀਬ 75 ਕਰੋੜ ਰੁਪਏ ਮੰਨਜ਼ੂਰ ਕੀਤੇ ਗਏ ਹਨ, ਜਿੰਨ੍ਹਾਂ ਵਿੱਚ ਸੀਵਰੇਜ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਕੋਠਾ ਗੁਰੂ ਦੇ ਵਿਕਾਸ ਲਈ 15.43 ਕਰੋੜ ਰੁਪਏ ਖਰਚ ਕਰਕੇ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ। ਇਸ ਦੌਰਾਨ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਨਗਰ ਪੰਚਾਇਤ ਭਗਤਾ ਭਾਈਕਾ ਲਈ ਸੀਵਰੇਜ...
ਜੇਲ੍ਹ ‘ਚ ਬੰਦ ਆਪ ਵਿਧਾਇਕ ਨਾਲ ਕੇਜਰੀਵਾਲ, ਮਾਨ ਨਾ ਕੀਤੀ ਮੁਲਕਾਤ, ਭਾਜਪਾ ‘ਤੇ ਸਾਧਿਆ ਨਿਸ਼ਾਨਾ

ਜੇਲ੍ਹ ‘ਚ ਬੰਦ ਆਪ ਵਿਧਾਇਕ ਨਾਲ ਕੇਜਰੀਵਾਲ, ਮਾਨ ਨਾ ਕੀਤੀ ਮੁਲਕਾਤ, ਭਾਜਪਾ ‘ਤੇ ਸਾਧਿਆ ਨਿਸ਼ਾਨਾ

National, Politics
ਰਾਸ਼ਟਰੀ ਅਧਿਕਾਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਮੁੁੱਖ ਮੰਤਰੀ, ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਇੱਥੇ ਜੇਲ 'ਚ ਬੰਦ ਆਮ ਆਦਮੀ ਪਾਰਟੀ (ਆਪ) ਵਿਧਾਇਕ ਚੈਤਰ ਵਸਾਕਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਹੈ ਕਿ  ਭਾਜਪਾ ਨੇ “ਅਤਿਆਚਾਰ ਅਤੇ ਤਾਨਾਸ਼ਾਹੀ” ਦੀਆਂ ਸਾਰੀਆਂ ਹੱਦਾ ਪਾਰ ਕਰ ਲਈਆਂ ਹਨ। ਗੁਜਰਾਤ ਦੇ ਭਰੂਚ ਜਿਲੇ ਦੇ ਆਦਿਵਾਸੀ ਬਹੁਲ ਨੇਤਰੰਗ ਇਲਾਕੇ ਵਿੱਚ ਐਤਵਾਰ ਨੂੰ ਆਪ ਨੇਤਾ ਕੇਜਰੀਵਾਲ ਅਤੇ ਮਾਨ ਨੇ ਨੇ ਇੱਕ ਰੈਲੀ ਨੂੰ ਸੰਬੌਧਿਤ ਕੀਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਚੈਤਰ ਵਸਾਕਾ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਵਾਲੇ ਲੋਕ ਆਮ ਚੋਣਾਂ ਵਿੱਚ ਭਰੂਚ ਲੋਕ ਸਭਾ ਦੇ ਉਮੀਦਵਾਰ ਤੋਂ ਉਮੀਦਵਾਰ ਹੋਣਗੇ। ਚੈਤਰ ਵਸਾਕਾ ਵਰਤਮਾਨ ਵਿਚ ਨਿਰਮਲਾ ਜਿਲੇ ਕੇਦਿਆਪਾੜਾ ਤੋ ਵਿਧਾਇਕ ਹਨ। ਭਰੂਚ ਲੋਕ ਸਭਾ ਮੌਜੂਦਾ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਕੋਲ ਹੈ।  14 ਦਸੰਬਰ, 2023 ਨੂੰ ਨਰਮਦਾ ਜਿਲੇ ਵਿੱਚ ਸਥਾਨਕ ਆਦਿਵਾਸੀਆਂ ਵੱਲੋਂ ਜ਼ਮੀਨ 'ਤੇ ਖੇਤਾਂ ਨਾਲ ਸਬੰਧਤ ਇੱਕ ਪਾਣੀ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾ...
ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਦੀ ਸਮਰੱਥਾ ਵਧਾਉਣ ਲਈ ਝੋਨੇ ਦੇ ਅਗਲੇ ਸੀਜ਼ਨ ਤੱਕ ਤਿੰਨ ਲੱਖ ਮੀਟ੍ਰਿਕ ਟਨ ਸਮਰੱਥਾ ਦੇ ਹੋਰ ਯੂਨਿਟ ਲਾਉਣ ਦਾ ਟੀਚਾ

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਦੀ ਸਮਰੱਥਾ ਵਧਾਉਣ ਲਈ ਝੋਨੇ ਦੇ ਅਗਲੇ ਸੀਜ਼ਨ ਤੱਕ ਤਿੰਨ ਲੱਖ ਮੀਟ੍ਰਿਕ ਟਨ ਸਮਰੱਥਾ ਦੇ ਹੋਰ ਯੂਨਿਟ ਲਾਉਣ ਦਾ ਟੀਚਾ

National
ਐਸ.ਏ.ਐਸ.ਨਗਰ, 8 ਜਨਵਰੀ, 2024: ਉਦਯੋਗਾਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਬੁਆਇਲਰਾਂ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਲਈ ਅਗਾਊਂ ਤਿਆਰੀਆਂ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਦੀ ਸਮਰੱਥਾ 4 ਲੱਖ ਮੀਟਰਕ ਟਨ ਸਾਲਾਨਾ ਤੱਕ ਕਰਨ ਲਈ ਹੁਣ ਤੋਂ ਹੋ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜਿਲ੍ਹੇ ਦੀ ਆਪਣੀ ਫਸਲ ਦੀ ਰਹਿੰਦ-ਖੂੰਹਦ 1.98 ਲੱਖ ਮੀਟਰਕ ਟਨ ਪ੍ਰਤੀ ਸਾਲ ਹੁੰਦੀ ਹੈ, ਪਰ ਅਸੀਂ ਨੇੜਲੇ ਜ਼ਿਲ੍ਹਿਆਂ ਬਾਰੇ ਵੀ ਸੋਚ ਰਹੇ ਹਾਂ। ਸ਼੍ਰੀਮਤੀ ਜੈਨ ਨੇ ਅੱਗੇ ਕਿਹਾ ਕਿ ਆਉਣ ਵਾਲੇ ਝੋਨੇ ਦੀ ਵਾਢੀ ਦੇ ਸੀਜ਼ਨ ਤੱਕ ਪ੍ਰਸਤਾਵਿਤ ਹੋਰ 03 ਲੱਖ ਮੀਟ੍ਰਿਕ ਟਨ ਦੇ ਨਾਲ, ਅਸੀਂ ਫਸਲਾਂ ਦੀ ਰਹਿੰਦ-ਖੂੰਹਦ (ਝੋਨੇ ਦੀ ਪਰਾਲੀ) ਨੂੰ ਜੈਵਿਕ ਬਾਲਣ ਵਜੋਂ ਵਰਤਣ ਦੇ ਯੋਗ ਹੋ ਜਾਵਾਂਗੇ। ਡੀ ਸੀ ਜੈਨ ਨੇ ਮੌਜੂਦਾ ਸਮਰੱਥਾ ਦੀ ਸਮੀਖਿਆ ਕਰਦੇ ਹੋਏ, ਜਿਸ ਵਿੱਚ ਸਾਲਾਨਾ ਇੱਕ ਲੱਖ ਮੀਟ੍ਰਿਕ ਟਨ ਵਿੱਚ ਯੋਗਦਾਨ ਪਾਉਣ ਲਈ ਪੰਜ ਯੂਨਿਟ ਸ਼ਾਮਲ ਹਨ ਅਤੇ ਦੋ ਹੋਰ ਹਿੱਸੇਦਾਰ ਚੰਡੀਗੜ੍...
ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ

National
ਬਠਿੰਡਾ, 8 ਜਨਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 1583 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਬਠਿੰਡਾ ਵਿਖੇ 319 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਤਲਵੰਡੀ ਸਾਬੋ 248, ਤਹਿਸੀਲ ਮੌੜ 153, ਤਹਿਸੀਲ ਰਾਮੁਪਰਾ 173, ਸਬ ਤਹਿਸੀਲ ਸੰਗਤ 96, ਸਬ ਤਹਿਸੀਲ ਗੋਨਿਆਣਾ 154, ਸਬ ਤਹਿਸੀਲ ਨਥਾਣਾ 311, ਸਬ ਤਹਿਸੀਲ ਬਾਂਲਿਆਵਾਲੀ 99 ਅਤੇ ਸਬ ਤਹਿਸੀਲ ਭਗਤਾ ਭਾਈਕਾ ਵਿਖੇ 30 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹ...
ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹੈ-ਵਿਧਾਇਕ ਬੁੱਧ ਰਾਮ

ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹੈ-ਵਿਧਾਇਕ ਬੁੱਧ ਰਾਮ

National
ਮਾਨਸਾ, 08 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਵਿਕਾਸ ਕਾਰਜਾਂ ਦੇ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਪਿੰਡ ਕੁਲਾਣਾ ਵਿਖੇ ਆਮ ਆਦਮੀ ਸ਼ੈੱਡ ਦਾ ਕੰਮ ਮੁਕੰਮਲ ਹੋਣ ’ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਇਸ ਸ਼ੈੱਡ ਲਈ 9 ਲੱਖ 70 ਹਜ਼ਾਰ ਰੁਪਏ, ਦਾਣਾ ਮੰਡੀ ਲਈ 47 ਲੱਖ ਰੁਪਏ, ਆਂਗਣਵਾੜੀ ਸੈਂਟਰ ਲਈ 9 ਲੱਖ 96 ਹਜ਼ਾਰ ਰੁਪਏ ਅਤੇ ਐਸ.ਸੀ. ਧਰਮਸ਼ਾਲਾ ਲਈ 2 ਲੱਖ ਪੰਜਾਹ ਰੁਪਏ ਦੀ ਰਾਸ਼ੀ ਸਰਕਾਰ ਤੋਂ ਮਨਜ਼ੂਰ ਕਰਵਾਈ ਗਈ ਹੈ, ਜਿਸ ਕਰਕੇ ਸ਼ੈੱਡ ਦਾ ਇਹ ਕੰਮ ਸਮੇਂ ਸਿਰ ਮੁਕੰਮਲ ਹੋਇਆ ਹੈ ਅਤੇ ਆਂਗਣਵਾੜੀ ਸੈਂਟਰ, ਧਰਮਸ਼ਾਲਾ ਅਤੇ ਦਾਣਾ ਮੰਡੀ ਦਾ ਕੰਮ ਚੱਲ ਰਿਹਾ ਹੈ, ਜੋ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮੱਧਵਰਗੀ ਪਰਿਵਾਰਾਂ ਨੂੰ ਸਾਂਝੇ ਸਮਾਗਮ...
ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

National
ਲੁਧਿਆਣਾ, 8 ਜਨਵਰੀ  - ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਸਥਾਨਕ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮਨਾਉਣ ਲਈ ਇਹ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਦੀਆਂ ਵੱਖ-ਵੱਖ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਝਲਕੀਆਂ ਬਾਰੇ ਫੈਸਲਾ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਫੁੱਲ ਡਰੈਸ ਰਿਹਰਸਲ 24 ਜਨਵਰ...
ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣਾ ਯਕੀਨੀ ਬਣਾਉਣ ਅਧਿਕਾਰੀ-ਡਵੀਜ਼ਨਲ ਕਮਿਸ਼ਨਰ

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣਾ ਯਕੀਨੀ ਬਣਾਉਣ ਅਧਿਕਾਰੀ-ਡਵੀਜ਼ਨਲ ਕਮਿਸ਼ਨਰ

National
ਮਾਨਸਾ, 08 ਜਨਵਰੀ: ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਕਾਨਫਰੰਸ ਰੂਮ ਵਿਖੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਐਸ.ਡੀ.ਐਮ ਮਾਨਸਾ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਅਤੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਹਾਜ਼ਰ ਸਨ। ਡਵੀਜ਼ਨਲ ਕਮਿਸ਼ਨਰ ਮਨਜੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਮਨਸ਼ਾ ਹੈ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਅੰਦਰ ਹੋਣ ਵਾਲੇ ਕੰਮਾਂ ਨੂੰ ਸਮੇਂ ਨਾਲ ਨਜਿੱਠਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮੂਹ ਤਹਿਸਲੀਦਾਰ, ਨਾਇਬ ਤਹਿਸੀਲਦਾਰ ਸਮੇਤ ਸਬੰਧਤ ਅਧਿਕਾਰੀ...
ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਕਰਨਜੀਤ ਸਿੰਘ ਗਿੱਲ

ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਕਰਨਜੀਤ ਸਿੰਘ ਗਿੱਲ

National
ਬਠਿੰਡਾ, 8 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਹਾੜ੍ਹੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਥਾਨਕ ਖੇਤੀ ਭਵਨ ਵਿਖੇ ਪਲੇਠੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਇੱਕ ਟੀਮ ਦੇ ਤੌਰ ਤੇ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਖੇਤੀ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿਖਲਾਈ ਅਫਸਰ ਡਾ. ਸਰਵਣ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਖੇਤੀਬਾੜੀ ਗਣਨਾ ਸਾਲ 2021-22 ਦੇ ਚੱਲ ਰਹੇ ਕੰਮ ਦਾ ਰਿਵਿਊ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਖਾਦ ਅਤੇ ਕੀਟਨਾਸ਼ਕ ਮੁਹੱਈਆ ਕਰਵਾਏ ਜਾਣ ਅਤੇ ਇਨ...