ਜ਼ਿਲ੍ਹਾ ਫਾਜ਼ਿਲਕਾ ਵਿਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 894 ਮਾਮਲੇ ਨਿਪਟਾਏ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 7 ਜਨਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸੂਬੇ ਅੰਦਰ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ।
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਲਗਾਏ ਗਏ ਕੈਂਪ ਦੌਰਾਨ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 894 ਮਾਮਲੇ ਨਿਪਟਾਏ ਗਏ ਹਨ। ਕੈਂਪਾਂ ਦੌਰਾਨ ਤਹਿਸੀਲ ਫਾਜ਼ਿਲਕਾ ਵਿਖੇ 178 ਵਸਨੀਕਾਂ ਦੇ ਇੰਤਕਾਲ, ਅਬੋਹਰ ਤਹਿਸੀਲ ਵਿਖੇ 300 ਇੰਤਕਾਲ, ਜਲਾਲਾਬਾਦ ਤਹਿਸੀਲ ਵਿਖੇ 236 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਸਬ ਤਹਿਸੀਲ ਅਰਨੀਵਾਲਾ ਸ਼ੇਖ ਸੁਭਾਨ ਵਿਖੇ 87 ਇੰਤਕਾਲ, ਖੂਈਆਂ ਸਰਵਰ ਸਬ ਤਹਿਸੀਲ ਵਿਖੇ 75 ਇੰਤਕਾਲ ਅਤੇ ਸਬ ਤਹਿਸੀਲ ਸੀਤੋ ਗੁਨੌ ਵਿਖੇ 18 ਇੰਤਕਾਲ ਦਰਜ ਕੀਤੇ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਖੱਜਲ...








