Friday, September 4
Shadow

National

ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

National
ਬਠਿੰਡਾ, 11 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਰ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਪਿੰਡ ਸਿਵੀਆ ਵਿਖੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਪਹਿਲ ਆਜੀਵਿਕਾ ਹੌਂਜ਼ਰੀ ਦੀ ਸ਼ੁਰੂਆਤ ਕਰਨ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਦੌਰਾਨ ਹਲਕਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਵਲੋਂ ਆਜੀਵਿਕਾ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਮਹਿਲਾਵਾਂ ਨੂੰ ਇਸ ਨੇਕ ਕਾਰਜ ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਦਾ ਭਰੋਸਾ ਵੀ ਦਿਵਾਇਆ ਗਿਆ। ਇਸ ਮੌਕੇ ਵਿਧਾਇਕ ਜਗਸੀਰ ਸਿੰਘ ਨੇ ਪਹਿਲ ਆਜੀਵਿਕਾ ਮਿਸ਼ਨ ਦੀਆਂ ਮਹਿਲਾਵਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਸਵੈ ਰੋਜ਼ਗਾਰ ਰਾਹੀਂ ਜਿੱਥੇ ਆਪਣੇ ਤੇ...
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

National
 ਫਿਰੋਜ਼ਪੁਰ 11 ਜਨਵਰੀ 2024.                        ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ।            ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਨੇ ਕਿਹਾ ਕਿ ਗਰਭ ਵਿੱਚ ਬੱਚੇ ਦਾ ਲਿੰਗ ਨਿਰਧਾਰਨ ਟੈਸਟ ਕਰਵਾਉਣਾ ਕਾਨੂੰਨੀ ਤੌਰ ਤੇ ਸਜ਼ਾਯੋਗ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਲਾਗੂ ਕਰਵਾਉਣ ਲਈ ਜ਼ਿਲ੍ਹੇ ਅੰਦਰ ਕੰਮ ਕਰਦੇ ਅਲਟਰਾਸਾਊਂਡ ਸੈਂਟਰਾਂ ਦੀ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ। ਉਨਾਂ ਵੱਲੋਂ ਨਵ-ਜੰਮੀਆਂ ਬੱਚੀਆਂ ਨੂੰ ਗਰਮ ਕੱਪੜੇ ਅਤੇ ਕੰਬਲ ਦੇ ਕੇ ਸਨਮਾਨਿਤ ਕੀਤਾ ਗਿਆ। ਐਸ.ਐਮ.ਓ. ਡਾ. ਵਿਸ਼ਾਲ ਵੱਲੋਂ ਆਮ ਜਨਤਾ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਲੜਕੇ ਅਤੇ ਲੜਕੀਆਂ ਵਿੱਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਕਿਉਂਕਿ ਅਜੋਕੇ ਸਮੇਂ ਵਿੱਚ ਧੀਆਂ ਸਮਾਜ ਦੀ ਸ਼ਾਨ ਹਨ। ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਵਾਲੀਆ ਨੇ ਸੰਦੇਸ਼ ਦਿੰਦੇ ਹੋਏ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਧੀਆਂ...
ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

National
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ।...
ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

National
ਮਹਿਰਾਜ (ਬਠਿੰਡਾ), 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਹਿਰਾਜ ਵਿਖੇ ਕਰਵਾਏ ਗਏ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਬੱਡੀ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਤੇ ਦੁਨੀਆਂ ਦੇ ਨਕਸ਼ੇ ਤੇ ਪੰਜਾਬ ਦਾ ਨਾਮ ਹੀਰੇ ਵਾਂਗ ਚਮਕਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਖਿਡਾਰੀ ਦੇਸ਼ ਦਾ ਮਾਣ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਬੱਡੀ ਖੇਡਣ ਨਾਲ ਜਿੱਥੇ ਅਸੀਂ ਆਪਣੇ ਮਾਂ-ਬਾਪ ਦਾ ਨਾਮ ਰੌਸ਼ਨ ਕਰਦੇ ਹਾਂ ਉੱਥੇ ਹੀ ਅਸੀਂ ਆਪਣੇ ਸਰੀਰ ਨੂੰ ਸੰਭਾਲ ਕੇ ...
25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ – ਤਹਿਸੀਲਦਾਰ ਚੋਣਾਂ  ਫਿਰੋਜ਼ਪੁਰ, 10 ਜਨਵਰੀ 2024.

25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ – ਤਹਿਸੀਲਦਾਰ ਚੋਣਾਂ ਫਿਰੋਜ਼ਪੁਰ, 10 ਜਨਵਰੀ 2024.

National
ਫਿਰੋਜ਼ਪੁਰ, 10 ਜਨਵਰੀ 2024.           ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਮਿਤੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ।             ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਈ.ਆਰ.ਓ. ਪੱਧਰ ਅਤੇ ਜ਼ਿਲ੍ਹੇ ਦੇ ਸਮੂਹ ਬੂਥਾਂ ‘ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਉਨਾਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਵੋਟਰਾਂ ਨੂੰ ਵੋਟ ਦੀ ਮਹੱਤਵ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਜਾਣਗੇ।           ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ ,ਏ.ਈ.ਆਰ.ਓ, ਚੋਣ ਤਹਿਸੀਲਦਾਰ, ਸੁਪਰਵਾਈਜਰ, ਬੀ.ਐਲ.ਓ, ਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ  ਸਨਮਾਨਿਤ ਕੀਤਾ ਜਾਵੇਗਾ।           ਇਸ ਮੌਕੇ ਸਵੀਪ ਕੋਆਰਡੀਨੇਟਰ ਸ੍ਰੀ ਕਮਲ ਸ਼ਰਮਾ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਮਹਾਵੀਰ ਬਾਂਸਲ ਆਦਿ ਹਾਜ਼ਰ ਸਨ।...
ਡੀ.ਬੀ.ਈ.ਈ. ਵਿਖੇ ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ

ਡੀ.ਬੀ.ਈ.ਈ. ਵਿਖੇ ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ

National
ਲੁਧਿਆਣਾ, 10 ਜਨਵਰੀ (000) - ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿੰਨਰ ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਦੇ ਮੰਤਵ ਨਾਲ ਰੋੋਜ਼ਗਾਰ ਸਹਾਇਤਾ ਦੇ ਤੌੌਰ 'ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵਲੋਂ ਬੀਤੇ ਕੱਲ੍ਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.)  ਲੁਧਿਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਦੇ ਮੁਖੀ ਮੋਹਿਨੀ ਮਹੰਤ ਅਤੇ ਪਖੀਜਾ ਮੁਗਲਾਮੁਖੀ  ਸਮੇਤ ਕਰੀਬ 25 ਪ੍ਰਾਰਥੀਆਂ ਵੱਲੋੋਂ ਸ਼ਮੂਲੀਅਤ ਕੀਤੀ ਗਈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋੋਂ ਟਰਾਂਸਜੈਂਡਰ ਕਮਿਊਨਿਟੀ ਨੂੰ ਸਮਾਜ ਵਿੱਚ ਬਰਾਬਰ ਦਾ ਅਧਿਕਾਰ ਦਿਵਾਉਣ ਲਈ, ਇਸ ਦਫਤਰ ਦੇ ਡਿਪਟੀ ਸੀ.ਈ.ੳ., ਪਲੇਸਮੈਂਟ ਅਫਸਰ, ਕਰੀਅਰ ਕਾਊਂਸਲਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਨੁਮਾਇੰਦੇ ਵੱਲੋੋਂ ਅਤੇ ਗੰਗਾ ਸੋਸ਼ਲ ਫਾਊਂਡੇਸ਼ਨ (ਐਨ.ਜੀ.ਓ.) ਦੇ ਨੁਮਾਇੰਦੇ ਰੀਨਾ ਕਲਿਆਨ ਵੱਲੋੋਂ ਵੱਖ-ਵੱਖ ਵਿਸ਼ਿਆ 'ਤੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਟਰਾਫੀ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਵੀ ਕੀਤਾ ਗਿਆ। ...
ਆਰ ਟੀ ਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ

ਆਰ ਟੀ ਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ

National
ਅੰਮ੍ਰਿਤਸਰ, 10 ਜਨਵਰੀ 2024 (        ) - ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸੂਰਮਗਤੀ ਅਤੇ ਬਹਾਦਰ ਫੌਜੀ ਵੀਰਾਂ ਦੀ ਵਿਰਾਸਤ ਨੂੰ ਦੇਸ਼ ਦੀਆਂ ਨਵੀਆਂ ਪੀੜੀਆਂ ਨਾਲ ਸਾਂਝੀ ਕਰਨ ਦੇ ਉਪਰਾਲੇ ਤਹਿਤ ਅਟਾਰੀ ਜੀਟੀ ਰੋਡ ਉੱਪਰ ਬਣਾਇਆ ਗਿਆ ਵਾਰ ਮੈਮੋਰੀਅਲ ਹੁਣ ਰਾਤ 9 ਵਜੇ ਤੱਕ ਖੁੱਲਾ ਰਹੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਬਾਬਤ ਵਿਸ਼ੇਸ਼ ਮੀਟਿੰਗ ਕਰਕੇ ਮੈਮੋਰੀਅਲ ਨੂੰ ਵਾਹਗਾ ਸਰਹੱਦ ਤੋਂ ਆਉਣ ਵਾਲੇ ਸੈਲਾਨੀਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਪ੍ਰਬੰਧ ਕਰਵਾਏ। ਉਹਨਾਂ ਕਿਹਾ ਕਿ ਸਰਹੱਦ ਤੋਂ ਰੀ ਟਰੀਟ ਵੇਖ ਕੇ ਆਉਂਦੇ ਸੈਲਾਨੀਆਂ ਦੀ ਇਹ ਮੰਗ ਰਹਿੰਦੀ ਸੀ ਕਿ ਵਾਪਸੀ ਵੇਲੇ ਮੈਮੋਰੀਅਲ ਬੰਦ ਹੋਣ ਹੋ ਜਾਣ ਕਾਰਨ ਉਹ ਇਸ ਅਦੁਤੀ ਵਿਰਾਸਤ ਨੂੰ ਵੇਖ ਨਹੀਂ ਪਾਉਂਦੇ । ਇਸ ਲਈ ਇਹ ਮੈਮੋਰੀਅਲ ਰਾਤ ਸਮੇਂ ਖੋਲਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਘਣ ਸ਼ਾਮ ਥੋਰੀ ਨੇ ਇਸ ਬਾਬਤ ਵਾਰ ਮਮੋਰੀਅਲ ਦੇ ਜਨਰਲ ਮੈਨੇਜਰ ਨਾਲ ਮੀਟਿੰਗ ਕਰਕੇ ਮਮੋਰੀਅਲ ਨੂੰ ਰਾਤ 9 ਵਜੇ ਤੱਕ ਖੁੱਲਾ ਰੱਖਣ ਦੇ ਪ੍ਰਬੰਧ ਕਰਵਾਏ।     ਅੱਜ ਆਰਟੀਏ ਸ ਅਰਸ਼ਦੀਪ ਸਿੰਘ ਨੇ ਇਸ ਬਾਬਤ ਅੰਮ੍ਰਿਤਸਰ ਦੇ ਆਟੋ ਐਸੋਸੀਏਸ਼ਨ ਨਾਲ ਮੀਟ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ 2024; ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾਂ ਕਰਵਾਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨਾਂ ਚ ਛੁੱਟੀ ਵਾਲੇ ਦਿਨ (ਸ਼ਨੀਵਾਰ ਜਾਂ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਵਾ ਕੇ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ ਦਾ ਸੁਝਾਅ ਵੀ ਦਿੱਤਾ।     ਉਨਾਂ ਗੁਰਦੁਆਰਾ ਚੋਣਾਂ ਲਈ ਵੋਟਰ ਬਣਨ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਨਾਲ ਸਬੰਧਤ ਫ਼ਾਰਮ ਪਟਵਾਰੀਆਂ ਕੋਲ ਅਤੇ ਸ਼ਹਿਰਾਂ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਕੋਲ ਆਪਣੇ ਫ਼ਾਰਮ ਜਮਾਂ ਕਰਵਾਉਣ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ...
ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ : ਬਲਕਾਰ ਸਿੱਧੂ

ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ : ਬਲਕਾਰ ਸਿੱਧੂ

National
ਕੋਠਾ ਗੁਰੂ (ਬਠਿੰਡਾ), 9 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਸ ਤਹਿਤ ਸੂਬਾ ਤਰੱਕੀ ਵੱਲ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਰਾਮਪੁਰਾ ਫੂਲ ਨੇ ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਸ. ਅਵਤਾਰ ਸਿੰਘ ਤਾਰਾ ਅਤੇ ਮੀਤ ਪ੍ਰਧਾਨ ਸ਼੍ਰੀਮਤੀ ਪਰਮਜੀਤ ਕੌਰ ਦੀ ਚੋਣ ਮੌਕੇ ਕੀਤਾ। ਇਸ ਮੌਕੇ ਸ. ਬਲਕਾਰ ਸਿੰਘ ਸਿੱਧੂ ਨੇ ਮੌਜੂਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਵੱਲੋਂ ਕਰੀਬ 75 ਕਰੋੜ ਰੁਪਏ ਮੰਨਜ਼ੂਰ ਕੀਤੇ ਗਏ ਹਨ, ਜਿੰਨ੍ਹਾਂ ਵਿੱਚ ਸੀਵਰੇਜ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਕੋਠਾ ਗੁਰੂ ਦੇ ਵਿਕਾਸ ਲਈ 15.43 ਕਰੋੜ ਰੁਪਏ ਖਰਚ ਕਰਕੇ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ। ਇਸ ਦੌਰਾਨ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਨਗਰ ਪੰਚਾਇਤ ਭਗਤਾ ਭਾਈਕਾ ਲਈ ਸੀਵਰੇਜ...
ਜੇਲ੍ਹ ‘ਚ ਬੰਦ ਆਪ ਵਿਧਾਇਕ ਨਾਲ ਕੇਜਰੀਵਾਲ, ਮਾਨ ਨਾ ਕੀਤੀ ਮੁਲਕਾਤ, ਭਾਜਪਾ ‘ਤੇ ਸਾਧਿਆ ਨਿਸ਼ਾਨਾ

ਜੇਲ੍ਹ ‘ਚ ਬੰਦ ਆਪ ਵਿਧਾਇਕ ਨਾਲ ਕੇਜਰੀਵਾਲ, ਮਾਨ ਨਾ ਕੀਤੀ ਮੁਲਕਾਤ, ਭਾਜਪਾ ‘ਤੇ ਸਾਧਿਆ ਨਿਸ਼ਾਨਾ

National, Politics
ਰਾਸ਼ਟਰੀ ਅਧਿਕਾਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਮੁੁੱਖ ਮੰਤਰੀ, ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਇੱਥੇ ਜੇਲ 'ਚ ਬੰਦ ਆਮ ਆਦਮੀ ਪਾਰਟੀ (ਆਪ) ਵਿਧਾਇਕ ਚੈਤਰ ਵਸਾਕਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਹੈ ਕਿ  ਭਾਜਪਾ ਨੇ “ਅਤਿਆਚਾਰ ਅਤੇ ਤਾਨਾਸ਼ਾਹੀ” ਦੀਆਂ ਸਾਰੀਆਂ ਹੱਦਾ ਪਾਰ ਕਰ ਲਈਆਂ ਹਨ। ਗੁਜਰਾਤ ਦੇ ਭਰੂਚ ਜਿਲੇ ਦੇ ਆਦਿਵਾਸੀ ਬਹੁਲ ਨੇਤਰੰਗ ਇਲਾਕੇ ਵਿੱਚ ਐਤਵਾਰ ਨੂੰ ਆਪ ਨੇਤਾ ਕੇਜਰੀਵਾਲ ਅਤੇ ਮਾਨ ਨੇ ਨੇ ਇੱਕ ਰੈਲੀ ਨੂੰ ਸੰਬੌਧਿਤ ਕੀਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਚੈਤਰ ਵਸਾਕਾ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਵਾਲੇ ਲੋਕ ਆਮ ਚੋਣਾਂ ਵਿੱਚ ਭਰੂਚ ਲੋਕ ਸਭਾ ਦੇ ਉਮੀਦਵਾਰ ਤੋਂ ਉਮੀਦਵਾਰ ਹੋਣਗੇ। ਚੈਤਰ ਵਸਾਕਾ ਵਰਤਮਾਨ ਵਿਚ ਨਿਰਮਲਾ ਜਿਲੇ ਕੇਦਿਆਪਾੜਾ ਤੋ ਵਿਧਾਇਕ ਹਨ। ਭਰੂਚ ਲੋਕ ਸਭਾ ਮੌਜੂਦਾ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਕੋਲ ਹੈ।  14 ਦਸੰਬਰ, 2023 ਨੂੰ ਨਰਮਦਾ ਜਿਲੇ ਵਿੱਚ ਸਥਾਨਕ ਆਦਿਵਾਸੀਆਂ ਵੱਲੋਂ ਜ਼ਮੀਨ 'ਤੇ ਖੇਤਾਂ ਨਾਲ ਸਬੰਧਤ ਇੱਕ ਪਾਣੀ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾ...