ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ
*ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ-*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ "ਹਿੰਦ ਦੀ ਚਾਦਰ" ਨੌਵੇਂ ਸਿੱਖ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਮੌਜੂਦ ਰਹੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਗੈਲਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਚੱਲ ਰਹੇ ਸਮਾਗਮਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਗੈਲਰੀ ਗੁਰੂ ਸਾਹਿਬ ਦੀ ਅਧਿਆਤਮਕ ਅਤੇ ਸੰਸਾਰਕ ਯਾਤਰਾ ਦਾ ਡੂੰਘਾ ਬਿਰਤਾਂਤ ਪੇਸ਼ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨੂੰ ਡੂੰਘੀ ਸੋਚ-ਵਿਚਾਰ ਤੋਂ ਬਾਅਦ ਪੰਜ ਵੱਖ-ਵੱਖ ਹਿੱਸਿਆਂ: ਜਨਮ ਅਤੇ ਸ਼ੁਰੂਆਤੀ ਜੀਵਨ-ਕਾਲ, ਅਧਿਆਤਮਿਕ ਸਫ਼ਰ, ਗੁਰਗੱਦੀ ‘ਤੇ ਸੰਭਾਲਣ, ਧਾਰਮਿਕਤਾ ਦਾ ਮਾਰਗ ਅਤੇ ਸ਼ਹਾਦਤ ਵਿੱਚ ਵੰਡਿਆ ਗਿਆ ਹੈ, ਜਿਸ ਰਾਹੀਂ ਗੁਰੂ ਸਾਹਿਬ ਦੇ ਜੀਵਨ-ਕਾਲ ਨੂੰ ਮਹੱਤਵਪੂਰਨ ਢੰਗ ਨਾਲ ਦਰਸਾਇ...







