Shadow

National

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

National
ਚੰਡੀਗੜ੍ਹ, 21 ਨਵੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਸ. ਬੇਦੀ ਨੂੰ ਇਸ ਅਹੁਦੇ ‘ਤੇ ਨਾਮਜ਼ਦ ਕੀਤਾ ਗਿਆ ਹੈ। ਐਡਵੋਕੇਟ ਜਨਰਲ ਸ. ਬੇਦੀ ਬਠਿੰਡਾ ਜ਼ਿਲ੍ਹੇ ਦੇ ਫੂਲ ਸ਼ਹਿਰ ਨਾਲ ਸਬੰਧਤ ਹਨ। ਉਹਨਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸਾਲ 2005 ਵਿੱਚ ਕਾਨੂੰਨ ‘ਚ ਗ੍ਰੈਜੂਏਟ ਕੀਤੀ ਅਤੇ ਆਪਣੇ ਚਾਚੇ ਦੀ ਅਗਵਾਈ ਹੇਠ ਰਾਮਪੁਰਾ ਫੂਲ ਵਿਖੇ ਪ੍ਰੈਕਟਿਸ ਕਰਦਿਆਂ ਕਾਨੂੰਨੀ ਖੇਤਰ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ। ਸਾਲ 2009 ਵਿੱਚ ਉਹ ਚੰਡੀਗੜ੍ਹ ਆ ਗਏ ਅਤੇ ਸੰਵਿਧਾਨਕ, ਸਿਵਲ, ਅਪਰਾਧਿਕ, ਸਰਵਿਸ, ਮਾਲੀਆ ਅਤੇ ਕਾਰਪੋਰੇਟ ਮਾਮਲਿਆਂ ਵਿੱਚ ਇੱਕ ਪ੍ਰੈਕਟਿਸ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਕਾਰਜਕਾਲ ਵਿੱਚ ਪੀ.ਐਸ.ਪੀ.ਸੀ.ਐਲ., ਪੀ.ਟੀ.ਯੂ, ਯੂ.ਐਲ.ਬੀਜ਼ ਅਤੇ ਪਨਗ੍ਰੇਨ ਵਰਗੀਆਂ ਪ੍ਰਮੁੱਖ ਰਾਜ ਸੰਸਥਾਵਾਂ ਲਈ ...
ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ

ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ

National, Politics, Punjab
ਮਾਧੋਪੁਰ (ਪਠਾਨਕੋਟ), 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਮਾਧੋਪੁਰ ਹੈੱਡ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਨਿਹੰਗਾਂ ਸਿੰਘਾਂ ਨੇ ਗੱਤਕੇ ਦੇ ਜ਼ੌਹਰ ਵੀ ਵਿਖਾਏ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਐਸ.ਐਸ.ਪੀ ਦਲਜਿੰਦਰ ਸਿੰਘ ਢਿੱਲੋਂ, ਉਪ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਸਵਰਨ ਸਲਾਰੀਆ, ਅਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਸਾਹਿਬ ਸਿੰਘ ਸਾਬਾ, ਬਲਜਿੰਦਰ ਬੰਟੀ ਪ੍ਰਧਾਨ ਕਿਸਾਨ ਵਿੰਗ ਆਦਿ ਹਾਜ਼ਰ ਸਨ। ਮਾਧੋਪੁਰ ਤੋਂ ਸੁਜਾਨਪੁਰ, ਮਲਕਪੁਰ, ਛੋਟੀ ਨਹਿਰ, ਟੈਂਕ ਚੌਕ, ਬੱਸ ਅੱਡਾ ਪਠਾਨਕੋਟ, ਲਾਈਟਾਂ ਵਾਲਾ ਚੌਕ, ਮਿਸ਼ਨ ਚੌਕ ਹੁੰਦੇ ਹੋਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ...
ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

National
ਹੁਸ਼ਿਆਰਪੁਰ, 20 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਚੇਅਰਪਰਸਨ ਕਰਮਜੀਤ ਕੌਰ ਨੇ ਦੱਸਿਆ ਕਿ ਸ੍ਰੀਨਗਰ ਤੋਂ ਸ਼ੁਰੂ ਹੋਇਆ ਇਹ ਪਵਿੱਤਰ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿਚ ਦਾਖ਼ਲ ਹੋਵੇਗਾ, ਜਿਥੇ ਨਗਰ ਕੀਰਤਨ ਨੂੰ ਸ਼ਰਧਾ ਨਾਲ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਤੋਂ ਬਾਅਦ,ਨਗਰ ਕੀਰਤਨ ਉਸੇ ਦਿਨ ਦਸੂਹਾ ਅਤੇ ਗੜ੍ਹਦੀਵਾਲਾ ਵਿੱਚੋਂ ਲੰਘੇਗਾ ਅਤੇ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਵਿਖੇ ਰਾਤ ਦਾ ਪੜਾਅ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ 22 ਨਵੰਬਰ ਦੀ ਸਵੇਰ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਤੋਂ ਰਵਾਨਾ ਹੋਵੇਗਾ ਅਤੇ ਭੂੰਗਾ, ਹਰਿਆਣਾ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਜ...
ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

National, Politics, Punjab
ਧੂਰੀ (ਸੰਗਰੂਰ), 20 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ। ਅੱਜ ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਗੁਰੂ ਸਾਹਿਬ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।

National
ਫਾਜ਼ਿਲਕਾ 20 ਨਵੰਬਰ 2025… ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੇਹਰੀਆ ਬਾਜ਼ਾਰ ਵਾਲੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਮੰਗੀ ਸੀ ਕਿ ਇਸ ਸੜਕ ਦਾ ਬਹੁਤ ਬੁਰਾ ਹੈ ਇਹ ਨਵੀਂ ਬਣਵਾਈ ਜਾਵੇ। ਵਿਧਾਇਕ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਮੰਗ ਨੂੰ ਪੂਰੀ ਕਰਦਿਆਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਘੰਟਾਘਰ ਬਾਜ਼ਾਰ ਜਿੱਥੋਂ ਮੇਹਰੀਆ ਬਾਜ਼ਾਰ ਸ਼ੁਰੂ ਹੁੰਦਾ ਹੈ ਉੱਥੋਂ ਲੈ ਕੇ ਪਟਵਾਰ ਦਫ਼ਤਰ ਤੱਕ ਇਹ ਸੜਕ ਨਵੀਂ ਬਣਾਈ ਜਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਥੋੜ੍ਹੇ ਦਿਨਾਂ ਤੱਕ ਹੀ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਮੇਹਰੀਆ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਬਹੁਤ ਵਾਰ ਉਨ੍ਹਾਂ ਨੇ ਮੇਰੇ ਧਿਆਨ ਵਿੱਚ ਲਿਆਂਦਾ ਕਿ ਇਹ ਸੜਕ ਨਵੀਂ ਬਣਾਈ ਜਾਵੇ ਤੇ ਅੱਜ ਇਨ੍ਹਾਂ ਦੁਕਾਨਦਾਰਾਂ ਦੀ ਇਹ ਮੰਗ ਪੂਰੀ ਹੋ ਗਈ ਹੈ। ਹੁਣ ਦੁਕਾਨਦਾਰਾ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ  ਦਾ ਵੀ ਕੀਤਾ ਦੌਰਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾ

National, Politics, Punjab
ਸ੍ਰੀ ਅਨੰਦਪੁਰ ਸਾਹਿਬ 20 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਬਣ ਰਹੀ ਪੰਜਾਬ ਵਿਧਾਨ ਸਭਾ ਅਤੇ ਸਬੰਧਿਤ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਤਿਆਰੀਆਂ ਨੂੰ ਸੁਚਾਰੂ ਬਣਾਉਣ ਲਈ ਸਪੀਕਰ ਨੇ ਵੱਖ-ਵੱਖ ਸਾਈਟਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।       ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਰਹੇ ਮੌਜੂਦ। ਸਪੀਕਰ ਸੰਧਵਾਂ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮ ਮੌਕੇ ਹਰ ਪੱਧਰ ’ਤੇ ਪੁਖ਼ਤਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।     ਸ. ਸੰਧਵਾਂ ਨੇ ਬਣ ਰਹੀ ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਦੌਰਾ ਕੀਤਾ, ਜਿੱਥੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਰਿਹਾਇਸ਼, ਪੀਣ ਯੋਗ ਪਾਣੀ, ਸਫ਼ਾਈ, ਆਵਾਜਾਈ ਅਤੇ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਟੈਂਟ ਸਿਟ...
ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 20 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ  ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਕਤ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਇੰਕੁਆਇਰੀ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 4 ਮੁਲਜ਼ਮਾਂ ਵਿਰੁੱਧ 3 ਅਪਰਾਧਿਕ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਦੋ ਸਰਕਾਰੀ ਕਰਮਚਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱ...
ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 20 ਨਵੰਬਰ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ  ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

National, Politics, Punjab
ਚੰਡੀਗੜ੍ਹ 20 ਨਵੰਬਰ : ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ। ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ । ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ।  ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ  ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਪੀਕਰ ਨੇ ਹਾਲ ਹੀ ਵਿੱਚ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਗੁਰੂ ਸਾਹਿਬ ਜੀ ਦਾ ਧੰਨਵਾਦ  ਕੀਤਾ ਅਤੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ...

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 20 ਨਵੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18 ਹਜ਼ਾਰ ਕਰੋੜ ਰੁਪਏ ਅਤੇ ਟਰਨਓਵਰ 10 ਹਜ਼ਾਰ ਕਰੋੜ ਰਪੁਏ ਹੈ, ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇਸ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਟ੍ਰਾਈਡੈਂਟ ਗਰੁੱਪ ਵੱਲੋਂ ਟੈਰੀ ਟਾਵਲ ਉਤਪਾਦਨ ਦੇ ਵਿਸਥਾਰ ਅਤੇ ਕਾਗਜ਼ ਨਿਰਮਾਣ ਉਦਯੋਗ ਦੇ ਆਧੁਨਿਕੀਕਰਨ ਲਈ ਬਰਨਾਲਾ ਵਿੱਚ 1500 ਕਰੋੜ ਰੁਪਏ ਅਤੇ ਮੋਹਾਲੀ ਵਿੱਚ ਇੱਕ ਕਾਰਪੋਰੇਟ ਦਫ਼ਤਰ ਅਤੇ ਸਮਰੱਥਾ ਨਿਰਮਾਣ ਕੇਂਦਰ ਦੀ ਸਥਾਪਨਾ ਲਈ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਨਿਵੇਸ਼ ਨਾਲ ਮੁੱਖ ਤੌਰ 'ਤੇ 2000 ਸੈਮੀ ਸਕਿਲਡ ਪੇਂਡੂ ਔਰਤਾਂ ਨੂੰ ਰੋਜ਼ਗਾਰ ਮਿਲੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ...