ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ
ਚੰਡੀਗੜ੍ਹ, 17 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸੋਮਵਾਰ ਨੂੰ ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।
ਇੱਕ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਦੇ ਪੁਲਿਸ ਸਟੇਡੀਅਮ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁਨ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਨਵੀਂ ਅਨਾਜ ਮੰਡੀ ਮੋਗਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਅੰਮ੍ਰ...






