ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 30 ਅਕਤੂਬਰ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ।
ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆ...







