Shadow

National

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ

National
ਚੰਡੀਗੜ੍ਹ, 27 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ, ਪੀਐਸਪੀਸੀਐਲ ਗ੍ਰਾਂਊਡ ਮਟੋਰ ਅਤੇ ਝਿੰਜੜੀ ਵਿਖੇ ਬਣਾਈ ਜਾ ਰਹੀ ਹੈ ਸੌਂਦ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਟੈਂਟ ਸਿਟੀ ਦੀ ਸਥਾਪਨਾ ਉੱਤੇ 21.52 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਵਿੱਚ ਰੋਜ਼ਾਨਾ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ। ਇੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 19 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ। ਉਨ੍ਹਾਂ ਦੱਸਿਆ ਕਿ ਟੈਂਟ ਆਨ ਲਾਈਨ ਬੁੱਕ ਕੀਤੇ ਜਾ ਸਕਦੇ ਹਨ, ਜਿਸਦੀ ਜਾਣਕਾਰੀ ਜਲਦ ਜਨਤਕ ...
ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

National, Politics, Punjab
ਚੰਡੀਗੜ੍ਹ, 26 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ ਅਤੇ ਉਨ੍ਹਾ ਨੂੰ ਪੰਜਾਬ ਵਿੱਚ ਯਾਦਗਾਰੀ  ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ। ਪੰਜਾਬ ਦੇ ਇਹਨਾਂ ਦੋਵੇਂ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਧਾਰਮਿਕ ਅਜ਼ਾਦੀ  ਅਤੇ ਸੱਚਾਈ ਲਈ ਕੀਤੇ ਗਏ ਬੇਮਿਸਾਲ ਬਲੀਦਾਨ ਦੀ ਯਾਦ ਵਿੱਚ ਰਾਜ ਭਰ ਵਿੱਚ ਕਰਵਾਏ ਜਾ ਰਹੇ ਮਹੀਨਾ ਭਰ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ...
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

National, Politics, Punjab
*ਅੰਮ੍ਰਿਤਸਰ, 26 ਅਕਤੂਬਰ*: ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਸੱਤ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਜਿਸ ਕਾਰਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ 74 ਕਰੋੜ ਰੁਪਏ ਦੇ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਹ ਜਲਦ ਹੀ...
‘ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 26 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 261 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,175 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 1331 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇ...
ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

National
ਚੰਡੀਗੜ੍ਹ 26 ਅਕਤੂਬਰ 2025: ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੀ.ਆਈ.ਡੀ.ਬੀ. ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ, ਸੰਭਾਵੀ ਪ੍ਰੋਜੈਕਟ ਨਿਵੇਸ਼ਕ ਅਤੇ ਡਿਵੈਲਪਰ ਅਤੇ ਟਰਾਂਜੈਕਸ਼ਨ ਐਡਵਾਈਜ਼ਰਾਂ ਸਮੇਤ ਪ੍ਰਮੁੱਖ ਭਾਈਵਾਲਾਂ ਨੇ ਸੰਭਾਵੀ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਪ੍ਰੋਜੈਕਟਾਂ ਦੀ ਰੂਪ-ਰੇਖਾ ਬਾਰੇ ਵਿਚਾਰ-ਚਰਚਾ ਕੀਤੀ। ਇਸ ਦਾ ਉਦੇਸ਼ ਨਿਵੇਸ਼ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਨਿੱਜੀ ਖੇਤਰ ਦੀ ਭਾਗੀਦਾਰੀ ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੀਟਿੰਗ ਦੌਰਾਨ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਪੀ.ਪੀ.ਪੀ. ਰਾਹੀਂ ਸ਼ੁਰੂ ਕੀਤੇ ਜਾਣ ਵਾਲੇ 06 ਸੈਰ-ਸਪਾ...
ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

National
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਬਾਕਾਇਦਾ ਲਾਭ ਪਹੁੰਚਾਇਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਿੱਤੀ ਸਾਲ ਦੌਰਾਨ ₹4100 ਕਰੋੜ ਦਾ ਬਜਟ ਉਪਬੰਧ ਕੀਤਾ ਹੈ, ਤਾਂ ਜੋ ਹਰ ਬਜ਼ੁਰਗ ਨੂੰ ਸਮੇਂ ਸਿਰ ਉਸਦੀ ਬਣਦੀ ਪੈਨਸ਼ਨ ਮਿਲ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸੂਬੇ ਦਾ ਮਾਣ ਮੰਨਦੀ ਹੈ। ਇਸ ਲਈ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਹਰ ਬਜ਼ੁਰਗ ਦੀ ਇੱਜ਼ਤ ਤੇ ਸਹੂਲਤ ਲਈ ਵਚਨਬੱਧ ਹੈ। ਇਹ ਪੈਨਸ਼ਨ ਸਕੀਮ ਸਿਰਫ਼ ਆ...
ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ ‘ਅੰਤਿਮ ਅਰਦਾਸ’ ‘ਤੇ ਸ਼ਰਧਾਂਜਲੀ ਭੇਟ

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ ‘ਅੰਤਿਮ ਅਰਦਾਸ’ ‘ਤੇ ਸ਼ਰਧਾਂਜਲੀ ਭੇਟ

National, Politics, Punjab
ਚੰਡੀਗੜ੍ਹ, 26 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਸਮਾਜ ਹਮੇਸ਼ਾ ਯਾਦ ਰੱਖੇਗਾ। ਸ. ਸੰਧਵਾਂ ਨੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ, ਦਾ ਸੁਨ੍ਹੇਹਾ ਵੀ ਪਹੁੰਚਾਇਆ। ਉਹਨਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ। ਸਪੀਕਰ ਸੰਧਵਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਦੁੱਖ ਦੀ ਇਸ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ।...
ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

National, Politics, Punjab
ਚੰਡੀਗੜ੍ਹ, ਅਕਤੂਬਰ 26 ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ।  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਬਾਗਬਾਨੀ ਡਾਇਰੈਕਟਰ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਂਦਿਆਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਦਾ ਕਿਸਾਨ ਹਰਬੀਰ ਸਿੰਘ ਅੱਜ ਪੌਲੀਹਾਊਸ ਖੇਤੀ ਤੋਂ ਵਧੀਆ ਮੁਨਾਫਾ ਕਮਾ ਰਿਹਾ ਹੈ ਅਤੇ ਹੋਰਨਾ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕਾ ਹੈ।  ਉਨ੍ਹਾ ਦੱਸਿਆ ਕਿ ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਹਰਬੀਰ ਨੇ ਨੌਕਰੀ ਦੀ ਥਾਂ ਖੇਤੀ ਨੂੰ ਆਪਣਾ ਮੁੱਖ ਕਿੱਤਾ ਚੁੱਣਿਆ ਅਤੇ ਰਵਾਇਤੀ ਖੇਤੀ ਨੂੰ ਆਧੁਨਿਕ ਤਰੀਕਿਆਂ ਨਾਲ ਜੋੜ ਕੇ ਨਵੇਂ ਮਾਪਦੰਡ ਸਥਾਪਤ ਕੀਤੇ। ਕਿਸਾਨ ਹਰਬੀਰ ਸਿੰਘ ਦਾ ਕਹਿਣਾ ਹੈ ਕਿ ਬਾਗ਼ਬਾਨੀ ਵਿਭਾਗ ਵੱਲੋਂ ਉਸ ਨੂੰ...
ਪਿੰਡ ਪੁੰਨਾਵਾਲ ਦੀ 1 ਕਰੋੜ 50 ਲੱਖ ਰੁਪਏ ਨਾਲ ਬਦਲੀ ਨੁਹਾਰ

ਪਿੰਡ ਪੁੰਨਾਵਾਲ ਦੀ 1 ਕਰੋੜ 50 ਲੱਖ ਰੁਪਏ ਨਾਲ ਬਦਲੀ ਨੁਹਾਰ

National, Politics, Punjab
ਧੂਰੀ, 26 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਪਿੰਡਾਂ ਵਿੱਚ ਵਿਕਾਸ ਕਾਰਜ ਅਰੰਭੇ ਹੋਏ ਹਨ। ਇਸੇ ਲੜੀ ਤਹਿਤ ਧੂਰੀ ਹਲਕੇ ਦੇ ਪਿੰਡ ਪੁੰਨਾਵਾਲ ਵਿੱਚ ਕਰੀਬ 1 ਕਰੋੜ 50 ਲੱਖ ਰੁਪਏ ਨਾਲ ਪਿੰਡ ਵਿੱਚ ਟਿਊਬਵੈਲ, ਸੜਕਾਂ ਤੇ ਗਲੀਆਂ ਦੀ ਉਸਾਰੀ ਤੇ ਪ੍ਰਾਇਮਰੀ ਸਕੂਲ ਵਿੱਚ ਸਕੂਲ ਆਫ਼ ਹੈਪੀਨੈਸ ਵਰਗੀਆਂ ਪਹਿਲਕਦਮੀਆਂ ਨੇ ਪਿੰਡ ਨੂੰ ਨਵੀਂ ਪਹਿਚਾਣ ਦਿੱਤੀ ਹੈ। ਪੁੰਨਾਵਾਲ ਪਿੰਡ ਦੇ ਸਰਪੰਚ ਸ੍ਰੀਮਤੀ ਰਾਜ ਰਾਣੀ ਨੇ ਦੱਸਿਆ ਕਿ ਪਿੰਡ ਵਿੱਚ ਗਲੀਆਂ ਵਿੱਚ ਬਲਾਕ ਟਾਈਲ ਲਗਾਉਣ ਦਾ ਕੰਮ ਚੱਲ ਰਿਹਾ ਹੈ, ਜਦਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ 25 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ, 24 ਲੱਖ ਰੁਪਏ ਨਾਲ ਗਲੀਆਂ ਦੀ ਉਸਾਰੀ, 13 ਲੱਖ ਰੁਪਏ ਨਾਲ ਟਿਊਬਵੈੱਲ, 25 ਲੱਖ ਰੁਪਏ ਨਾਲ ਛੱਪੜ ਦੀ ਉਸਾਰੀ ਸਮੇਤ 40 ਲੱਖ ਰੁਪਏ ਪ੍ਰਾਇਮਰੀ ਸਕੂਲ ਨੂੰ ਸਕੂਲ ਆਫ਼ ਹੈਪੀਨੈਸ ਤਹਿਤ ਮਿਲੇ ਹਨ, ਜਿਸ ਨਾਲ ਸਕੂਲ ਵਿੱਚ ਤਿੰਨ ਹੋਰ ਕਮਰਿਆਂ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ...
ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਥਾਵਾਂ ‘ਤੇ ਲਗਭਗ 14 ਪਰਾਲੀ ਦੇ ਸਟੋਰ ਸਥਾਪਿਤ ਕੀਤੇ ਗਏ ਹਨ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਥਾਵਾਂ ‘ਤੇ ਲਗਭਗ 14 ਪਰਾਲੀ ਦੇ ਸਟੋਰ ਸਥਾਪਿਤ ਕੀਤੇ ਗਏ ਹਨ – ਡਿਪਟੀ ਕਮਿਸ਼ਨਰ

National, Politics, Punjab
ਬਰਨਾਲਾ, 26 ਅਕਤੂਬਰ ਪਰਾਲੀ ਪ੍ਰਬੰਧਨ 2025 ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਰਾਊਂਡ ਲੈਵਲ 'ਤੇ ਲਾਗੂ ਕਰਨ ਲਈ ਪਿੰਡਾਂ ਵਿੱਚ ਕਿਸਾਨਾਂ ਨਾਲ ਮਿਲਣੀ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਾ ਆਵੇ ਤੇ ਪਰਾਲੀ ਪ੍ਰਬੰਧਨ ਲਾਗੂ ਕੀਤਾ ਜਾ ਸਕੇ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿੰਡ ਮੂੰਮ ਵਿਖੇ ਕਿਸਾਨਾਂ ਨਾਲ ਸਿੱਧੀ ਮਿਲਣੀ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਵੱਡੀ ਮਾਤਰਾ ਵਿੱਚ ਖੇਤੀ ਮਸ਼ੀਨਰੀ ਉਪਧਬਧ ਹੈ, ਇਸ ਮਸ਼ੀਨਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਉਂਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਉਨਾਂ ਵੱਲੋਂ ਪਿੰਡ ਪੱਧਰ ਤੱਕ ਵੱਧ ਤੋਂ ਵੱਧ ਸਟਾਫ਼ ਨਿਯੁਕਤ ਕੀਤਾ ਗਿਆ ਹੈ ਜੋ ਕਿਸਾਨਾਂ ਨਾਲ ਮਿਲ ਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਦੇਣ...