Shadow

National

ਬੀਤੀਂ ਸ਼ਾਮ ਤੱਕ 327668 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

ਬੀਤੀਂ ਸ਼ਾਮ ਤੱਕ 327668 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

National, Politics, Punjab
ਫਰੀਦਕੋਟ 26 ਅਕਤੂਬਰ,2025 (   ) ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 342295 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  327668 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 130236 ਮੀਟਰਕ ਟਨ ਝੋਨਾ ਪਨਗ੍ਰੇਨ ਨੇ,  94593.81 ਮੀਟਰਕ ਟਨ ਝੋਨਾ ਮਾਰਕਫੈੱਡ ਨੇ,  61654  ਮੀਟਰਕ ਟਨ ਝੋਨਾ ਪਨਸਪ,  40986 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 198 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 660.88 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।   ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ  ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗੜਸ਼ੰਕਰ, ਸੈੱਲਾ ਤੇ ਮਾਹਿਲਪੁਰ ਦਾਣਾ ਮੰਡੀਆਂ ਦਾ ਦੌਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗੜਸ਼ੰਕਰ, ਸੈੱਲਾ ਤੇ ਮਾਹਿਲਪੁਰ ਦਾਣਾ ਮੰਡੀਆਂ ਦਾ ਦੌਰਾ

National, Politics, Punjab
ਗੜਸ਼ੰਕਰ, 26 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜਸ਼ੰਕਰ ਹਲਕੇ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਬਲਦੀਪ ਸਿੰਘ ਸੈਣੀ, ਚੇਅਰਮੈਨ ਮਾਰਕੀਟ ਕਮੇਟੀ ਗੜਸ਼ੰਕਰ,  ਨਾਲ ਦਾਣਾ ਮੰਡੀ ਗੜਸ਼ੰਕਰ, ਸੈੱਲਾ ਅਤੇ ਮਾਹਿਲਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਮੰਡੀ ਵਿੱਚ ਆਏ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਸਪੀਕਰ ਰੌੜੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚੱਲਦੀ ਰਹੇ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਹਰ ਮੰਡੀ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਤੇ ਆਧੁਨਿਕ ਬਣਾਉਣ ਲਈ ਯਤਨ ਜਾਰੀ ਹਨ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਰ...

ਦਿੜ੍ਹਬਾ ਹਲਕੇ ਦੇ 134 ਹੈਕਟੇਅਰ ਰਕਬੇ ਨੂੰ ਜਲਦ ਮਿਲੇਗਾ ਨਹਿਰੀ ਪਾਣੀ, ਪਿੰਡ ਗੁੱਜਰਾਂ ਵਿਖੇ ਬਣੇਗਾ ਨਵਾਂ ਪੰਚਾਇਤ ਘਰ

National, Politics, Punjab
ਦਿੜ੍ਹਬਾ, 26 ਅਕਤੂਬਰ (000) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਮੌੜਾਂ ਵਿੱਚ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਉਹਨਾਂ ਨੇ ਪਿੰਡ ਗੁੱਜਰਾਂ ਵਿਖੇ ਪੰਚਾਇਤ ਘਰ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਅੱਜ ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਦੇ ਸਿੰਚਾਈ ਪ੍ਰੋਜੈਕਟ ਮੋਘਾ ਨੰਬਰ 14428/ਟੀ.ਆਰ., ਪਿੰਡ ਮੌੜਾ, ਤਹਿਸੀਲ ਦਿੜ੍ਹਬਾ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਪ੍ਰੋਜੈਕਟ ਦੀ ਉਸਾਰੀ ਉਤੇ ਕੁੱਲ ਲਾਗਤ 143.45 ਲੱਖ ਰੁਪਏ ਖਰਚ ਆਵੇਗੀ। ਜਿਸ ਵਿੱਚੋਂ 143.45 ਲੱਖ ਰੁਪਏ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਇਸ ਪ੍ਰੋਜੈਕਟ ਅਧੀਨ 134.80 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਜਾਵੇਗਾ, ਜਿਹਨਾਂ ਨਾਲ 125 ਪਰਿਵਾਰਾਂ ਨੂੰ ਲਾਭ ਮਿਲੇਗਾ। ਉਹਨਾਂ ਕਿਹਾ ਕਿ ਖੇਤਾਂ ਦੀ ਸਿੰਚਾਈ ਅਤੇ ਫਸਲਾਂ ਦੀ ਪੈਦਾਵਾਰ ...
ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

National, Politics, Punjab
ਚੰਡੀਗੜ੍ਹ, 25 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ ਨੇ ਵਫਦ ਨੂੰ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇ ਹਿੱਤਾਂ ਲਈ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ। ਸਪੀਕਰ ਨੇ ਵਫ਼ਦ ਨੂੰ ਪੰਜਾਬ ਸਰਕਾਰ ਦੇ ਨਿਵੇਸ਼ ਪੰਜਾਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਇੱਕ ਸਿੰਗਲ ਵਿੰਡੋ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਜ਼ਰੀਏ ਨਿਵੇਸ਼ਕ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ...
ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਲਗਭਗ 2.5-2.5 ਕਿਲੋਗ੍ਰਾਮ ਭਾਰ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਈਆਈਡੀ), ਜੋ ਕਿ ਹਾਈ ਗ੍ਰੇਡ ਆਰਡੀਐਕਸ ਨਾਲ ਧਾਤ ਦੇ ਕੰਟੇਨਰਾਂ ਵਿੱਚ ਪੈਕ ਕੀਤੀਆਂ ਗਈਆਂ ਸਨ ਅਤੇ ਧਮਾਕੇ ਲਈ ਟਾਈਮਰਾਂ ਨਾਲ ਲੈਸ ਹਨ, ਅਤੇ ਇੱਕ ਆਧੁਨਿਕ .30 ਬੋਰ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਟਿੱਡੀ ਵਾਸੀ ਪਿੰਡ ਕੋਟਲਾ ਤਰਖਾਣਾ, ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਥਾਣਾ ਸਦਰ ਬਟਾਲਾ ਅਤੇ ਕਲਾਨੌਰ ਵਿੱ...
‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 238ਵੇਂ ਦਿਨ ਪੰਜਾਬ ਪੁਲੀਸ ਨੇ ਸ਼ਨਿਚਰਵਾਰ ਨੂੰ 344 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 238 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,082 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.1 ਕਿਲੋ ਹੈਰੋਇਨ, 1.7 ਕਿਲੋ ਅਫੀਮ, 696 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ  ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵ...
ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

National
ਚੰਡੀਗੜ੍ਹ, 25 ਅਕਤੂਬਰ, 2025 : ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025 ਤੱਕ ਦੇਸ਼ ਦੀਆਂ ਬੇਮਿਸਾਲ ਖੇਡ ਅਤੇ ਸੱਭਿਆਚਾਰਕ ਪ੍ਰਤਿਭਾਵਾਂ ਦਾ ਇੱਕ ਵੱਡਾ ਯਾਦਗਾਰੀ ਰਾਸ਼ਟਰੀ ਇਕੱਠ ਹੋਵੇਗਾ। ਇਹ ਵੱਕਾਰੀ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਮੌਕੇ ਦੇਸ਼ ਭਰ ਦੀਆਂ ਖੇਡਾਂ ਦੇ ਭਵਿੱਖਤ ਮਾਰਗ ਨੂੰ ਨਵਾਂ ਰੂਪ ਦੇਣ ਦੀ ਮਿਸਾਲ ਪੈਦਾ ਕਰੇਗਾ।           ਜੀਕੇਵੀਕੇ, ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼, ਬੰਗਲੌਰ ਵਿਖੇ ਇਸ ਰੋਮਾਂਚਕ ਖੇਡ ਉਤਸਵ ਦੌਰਾਨ, ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਕੌਮੀ ਗੱਤਕਾ ਗਵਰਨਿੰਗ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ), ਵੱਲੋਂ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਮੇਜ਼ਬਾਨੀ ਵੀ ਕਤਾ ਜਾਵੇਗੀ। ਇਹ ਸਮਾਗਮ ਪਾਈਥੀਅਨ ਕੌਂਸਲ ਆਫ਼ ਇੰਡੀਆ (ਪੀਸੀਆਈ) ਨਾਲ ਰਣਨੀਤਕ ਭਾਈਵਾਲੀ ਵਿੱਚ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਦੇ ਨਾਲ-ਨਾਲ ਆਯੋਜਿਤ ਕੀਤਾ ਜਾਵੇ...
5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 25 ਅਕਤੂਬਰ 2025: ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬੇ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਨੋਟਸ/ਸਮੱਗਰੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਆਪਣੀ ਅਥਾਹ ਸੰਭਾਵਨਾ ਦੀ ਪੜਚੋਲ ਕਰ ਸਕਣ ਅਤੇ ਸਮਰਪਣ ਨਾਲ ਆਪਣੀ ਕਿਸਮਤ ਨੂੰ ਨਵਾਂ ਰੂਪ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਡੀ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਵਿਕਾਸ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਪਹ...
ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੰਨਣਵਾਲ ਵਿਖੇ ਡੰਪ ਸਾਈਟ ਦਾ ਦੌਰਾ

ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੰਨਣਵਾਲ ਵਿਖੇ ਡੰਪ ਸਾਈਟ ਦਾ ਦੌਰਾ

National, Politics, Punjab
ਬਰਨਾਲਾ, 25 ਅਕਤੂਬਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਅਣਥੱਕ ਪ੍ਰਯਾਸ ਕੀਤੇ ਜਾ ਰਹੇ ਹਨ । ਜ਼ਿਲ੍ਹੇ ਵਿੱਚ ਇਸ ਵੇਲੇ 85 ਬੇਲਰ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਲਈ ਕੰਮ ਕਰ ਰਹੇ ਹਨ ਤਾਂ ਜੋ 14 ਡੰਪ ਸਾਈਟਾਂ 'ਤੇ ਪਰਾਲੀ ਸਟੋਰ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਨੇ ਪਿੰਡ ਚੰਨਣਵਾਲ ਵਿਖੇ ਸਥਿਤ ਡੰਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਪੁਲਿਸ ਅਤੇ ਸਿਵਲ ਅਧਿਕਾਰੀ ਖੇਤਾਂ ਦਾ ਦੌਰਾ ਕਰ ਰਹੇ ਹਨ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰ ਰਹੇ ਨੇ। ਉਨ੍ਹਾਂ ਅੱਗੇ ਕਿਹਾ ਕਿ ਇਸ ਵੇਲੇ 85 ਬੇਲਰ ਝੋਨੇ ਦੀਆਂ ਗੱਠਾਂ ਬਣਾਉਣ ਤੇ ਲੱਗੇ ਹਨ ਅਤੇ ਇਨ੍ਹਾਂ ਗੱਠਾਂ ਨੂੰ 14 ਨਿਰਧਾਰਤ ਡੰਪਿੰਗ ਸਾਈਟਾਂ 'ਤੇ ਸਟੋਰ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਬਰਨਾਲਾ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਡੰਪ ਸਥਾਪਿਤ ਕੀਤੇ ਹਨ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਡੰਪ ਸਾਈਟਾਂ ਨਾਲ ਵੀ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

National, Politics, Punjab
ਦਿੱਲੀ/ਚੰਡੀਗੜ੍ਹ, 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ...