Shadow

National

6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 25 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ 6.5 ਕਰੋੜ ਰੁਪਏ ਦੀ ਲਾਗਤ ਨਾਲ 38 ਕਿਲੋਮੀਟਰ ਲੰਬੀਆਂ 23 ਸੜਕਾਂ ਦਾ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਧਾਨ ਸਭਾ ਹਲਕੇ ਦੇ ਗ੍ਰਾਮੀਣ ਕਨੈਕਟਿਵਿਟੀ ਵਿਚ ਵੱਡਾ ਸੁਧਾਰ ਆਵੇਗਾ। ਵਿਧਾਇਕ ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਕਰੀਬ ਸਾਰੇ ਪਿੰਡਾਂ ਦੀਆਂ ਸੜਕਾਂ ਨੂੰ ਕਵਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਸਾਲ 2015-16 ਤੋਂ ਪੈਂਡਿੰਗ ਸਨ, ਜਿਸ ’ਤੇ ਇਸ ਦੌਰਾਨ ਦੋ ਸਰਕਾਰਾਂ ਬਦਲ ਜਾਣ ਦੇ ਬਾਵਜੂਦ ਕਿਸੇ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਹਰ ਸਮੱਸਿਆ ਦਾ ਧਿਆਨ ਰੱਖ ਕੇ ਉਨ੍ਹਾਂ ਦਾ ਹੱਲ ਪਹਿਲ ਦੇ ਆਧਾਰ 'ਤੇ...
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

National, Politics, Punjab
ਫਾਜ਼ਿਲਕਾ, 25 ਅਕਤੂਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਵੱਲੋਂ ਸਾਂਝੇ ਤੌਰ *ਤੇ  ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਤੇ ਫਸਲਾਂ ਦੀ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ  ਕੀਤਾ ।ਇਸੇ ਲੜੀ ਤਹਿਤ ਉਨ੍ਹਾਂ ਪਿੰਡਾਂ -ਦਲਮੀਰਖੇੜਾ,ਪੱਟੀ ਬਿੱਲਾ, ਦੌਲਤਪੁਰਾ ਅਤੇ ਆਲਮਗੜ੍ਹ---------   ਵਿਖੇ ਪਹੁੰਚ ਕੀਤੀ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨਾਲ ਤਾਲਮੇਲ ਕਾਇਮ ਕੀਤਾ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਸੰਦ ਉਪਲਬਧ ਕਰਵਾਏ ਗਏ ਹਨ, ਕਿਸਾਨ ਵੀਰ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨਾ ਅੱਗ ਲਗਾਏ ਜਮੀਨ ਵਿਚ ਹੀ ਵਾਹ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਹਿੱਤ ਆਪਣਾ ਯੋਗਦਾਨ ਪਾਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਅਹਿਮ ਫ਼ਰਜ਼ ਹੈ ।ਜਿਸ ਲਈ ਸਾਨੂੰ ਸਭ ਨੂੰ ਇਕਜੁਟ ਹੋ ਕੇ ਬਚਾਉਣ ਦੀ ਲੋੜ ਹੈ। ਜ਼ਿਲ੍ਹਾ ਪੁਲਿਸ ਮੁੱਖੀ ਨ...
ਪਰਾਲੀ ਦੀ ਅੱਗ ਨੂੰ ਰੋਕਣ ਲਈ ਖਡੂਰ ਸਾਹਿਬ ਤਹਿਸੀਲ ਦੇ ਸਾਰੇ ਪਿੰਡਾਂ ਦੇ ਆਲੇ ਦੁਆਲੇ ਚੈਕਿੰਗ ਟੀਮਾਂ ਨੇ ਗਸ਼ਤ ਵਧਾਈ

ਪਰਾਲੀ ਦੀ ਅੱਗ ਨੂੰ ਰੋਕਣ ਲਈ ਖਡੂਰ ਸਾਹਿਬ ਤਹਿਸੀਲ ਦੇ ਸਾਰੇ ਪਿੰਡਾਂ ਦੇ ਆਲੇ ਦੁਆਲੇ ਚੈਕਿੰਗ ਟੀਮਾਂ ਨੇ ਗਸ਼ਤ ਵਧਾਈ

National, Politics, Punjab
ਖਡੂਰ ਸਾਹਿਬ/ਤਰਨ ਤਾਰਨ, 25 ਅਕਤੂਬਰ (        ) - ਝੋਨੇ ਦੀ ਪਰਾਲੀ ਦੀ ਅੱਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਸਹੀ ਉਪਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਦੀ ਅੱਗ ਨੂੰ ਰੋਕਣ ਲਈ ਚੈਕਿੰਗ ਟੀਮਾਂ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਖੁਸ਼ਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਨੇ ਦੱਸਿਆ ਕਿ ਸਟੱਬਲ ਬਰਨਿੰਗ ਨੂੰ ਰੋਕਣ ਲਈ ਖਡੂਰ ਸਾਹਿਬ ਸਬ ਡਵੀਜ਼ਨ ਵਿੱਚ ਖੇਤੀਬਾੜੀ ਵਿਭਾਗ, ਬਿਜਲੀ ਵਿਭਾਗ, ਪੰਜਾਬ ਮੰਡੀ ਬੋਰਡ, ਸਹਿਕਾਰੀ ਵਿਭਾਗ ਆਦਿ ਦੇ ਅਧਿਕਾਰੀ/ਕਰਮਚਾਰੀ ਬਤੌਰ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਸਾਰੇ ਪਿੰਡਾਂ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਸਟੱਬਲ ਬਰਨਿੰਗ ਨੂੰ ਰੋਕਣ ਲਈ ਗਸ਼ਤ ਕਰ ਰਹੀਆਂ ਹਨ ਕਿ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗੇ। ਜੇਕਰ ਕੋਈ ਵਿਅਕਤੀ ਝੋਨੇ ਦੀ ...
ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

National, Politics, Punjab
ਚੰਡੀਗੜ੍ਹ, 21 ਅਕਤੂਬਰ: ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ ਸਰਕਾਰ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਮੂਲ ਹੈ, ਜੋ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਕਾਰਵਾਈਆਂ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ ਕੇ ਜ਼ੀਰੋ-ਟੌਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਲ ਹੀ ਵਿੱਚ ਇੱਕ ਕੇਂਦਰੀ ਏਜੰਸੀ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਆਈ.ਪੀ.ਐਸ. ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਜਨਤਕ ਸੇਵਾ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾ...
ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

National, Politics, Punjab
ਚੰਡੀਗੜ੍ਹ, 21 ਅਕਤੂਬਰ: ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਰਸਵਾਰਥ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਬਾਰੇ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸਬੰਧੀ ਆਪਣੀਆਂ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ। ਸਿੱਖਿਆ ਸੰਸਥਾਵਾਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੰਦਿਆਂ ਸਿੱਖਿਆ ਮੰ...
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

National, Politics, Punjab
ਚੰਡੀਗੜ੍ਹ, 21 ਅਕਤੂਬਰ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਮਨਦੀਪ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਦੋ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਉੱਥੇ ਹੀ ਲੱਖਾ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਸਾਰਿਕਾ ਜੋੜਾ, ਹਰਪਾਲ ਸਿੰਘ, ਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਸੰਜੀਵ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜ਼ਿਕਰਯੋਗ ਹੈ ਕਿ ਅੱਜ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਸੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।...
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡੀ.ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡੀ.ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ

National, Politics, Punjab
ਲਹਿਰਾਗਾਗਾ, 21 ਅਕਤੂਬਰ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਬਰਿੰਦਰ ਕੁਮਾਰ ਗੋਇਲ, ਨੇ ਅੱਜ ਇਥੇ ਲਹਿਰਾਗਾਗਾ ਰੇਲਵੇ ਸਟੇਸ਼ਨ 'ਤੇ ਡੀ.ਆਰ.ਐਮ. ਰੇਲਵੇ, ਅੰਬਾਲਾ ਡਿਵੀਜ਼ਨ, ਸ਼੍ਰੀ ਵਿਨੋਦ ਕੁਮਾਰ ਭਾਟੀਆ ਨਾਲ ਮੁਲਾਕਾਤ ਕਰ ਕੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦੀਆਂ ਰੇਲਵੇ ਨਾਲ ਸਬੰਧਤ ਮੰਗਾਂ ਰੱਖੀਆਂ ਕਿ ਰੇਲਵੇ ਪਲੇਟਫਾਰਮ 'ਤੇ ਸ਼ੈੱਡ ਪਾਇਆ ਜਾਵੇ ਅਤੇ ਓਬਰਬ੍ਰਿਜ ਨੂੰ ਪਲੇਟਫਾਰਮ ਤੇ ਉਸ ਤੋਂ ਬਾਹਰ ਤਕ ਲੋਕਾਂ ਦੀ ਸਹੂਲਤ ਮੁਤਾਬਕ ਖੋਲ੍ਹਿਆ ਜਾਵੇ। ਇਸ ਦੇ ਨਾਲ- ਨਾਲ ਰੇਲ ਲਾਈਨ ਸਬੰਧੀ ਪ੍ਰਸਤਾਵਿਤ ਕੰਧਾਂ ਬਾਬਤ ਲੋਕਾਂ ਨੂੰ ਲਾਂਘੇ ਦੀ ਸਹੂਲਤ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰੇਲਵੇ ਲਾਈਨ ਕਰ ਕੇ ਸ਼ਹਿਰ 02 ਹਿੱਸਿਆਂ ਵਿੱਚ ਵੰਡਿਆ ਹੋਇਆ ਹੈ। ਇੱਕ ਪਾਸੇ 08 ਵਾਰਡ ਹਨ ਤੇ ਦੂਜੇ ਪਾਸੇ 07 ਵਾਰਡ ਹਨ। ਬੈਂਕਾਂ ਸਮੇਤ ਕਈ ਅਦਾਰੇ ਇੱਕ ਪਾਸੇ ਅਤੇ ਕਈ ਹੋਰ ਅਹਿਮ ਅਦਾਰੇ ਦੂਜੇ ਪਾਸੇ ਹਨ। ਇਸ ਲਈ ਜ਼ਰੂਰੀ ਹੈ ਕਿ ਲੋਕ ਜਿਵੇਂ ਪਿਛਲੇ 50-60 ਸਾਲ ਤੋਂ ਇੱਕ-ਦੂਜੇ ਪਾਸੇ ਜਾ ਕੇ ਆਪਣੇ ਕੰਮ ਕਰਦੇ ਰਹੇ ਹਨ, ਓਵੇਂ ਵੀ ਰੇਲਵੇ ਵੱਲੋਂ ਪ੍ਰਸਤਾਵਿਤ ਕੰਧਾਂ ਬ...
ਵਿਧਾਇਕ ਲਾਭ ਸਿੰਘ ਉਗੋਕੇ ਨੇ ਹੜ੍ਹ ਪੀੜਤ ਕਿਸਾਨ ਨੂੰ ਵੰਡੀ ਮੁਆਵਜ਼ਾ ਰਾਸ਼ੀ

ਵਿਧਾਇਕ ਲਾਭ ਸਿੰਘ ਉਗੋਕੇ ਨੇ ਹੜ੍ਹ ਪੀੜਤ ਕਿਸਾਨ ਨੂੰ ਵੰਡੀ ਮੁਆਵਜ਼ਾ ਰਾਸ਼ੀ

National
ਤਪਾ, 21 ਅਕਤੂਬਰ ਸ੍ਰੀ ਲਾਭ ਸਿੰਘ ਉਗੋਕੇ ਐਮ.ਐਲ.ਏ. ਹਲਕਾ ਭਦੌੜ ਵੱਲੋਂ ਸਬ ਡਵੀਜਨ ਤਪਾ ਦੇ ਹੜ੍ਹ ਪੀੜਤਾਂ ਨੂੰ ਮੁਆਵਜਾ ਰਾਸ਼ੀ ਦੇ ਮੰਨਜੂਰੀ ਪੱਤਰਾਂ ਦੀ ਵੰਡ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਤਹਿਤ ਅੱਜ ਐਸ.ਡੀ.ਐਮ. ਦਫ਼ਤਰ ਤਪਾ ਦੇ ਮੀਟਿੰਗ ਹਾਲ ਵਿੱਚ ਸਮਾਗਮ ਕਰਕੇ 16 ਪਿੰਡਾਂ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਤਕਰੀਬਨ 32 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮੰਨਜੂਰੀ ਪੱਤਰ ਵੰਡੇ ਗਏ। ਇਸ ਸਮਾਗਮ ਵਿੱਚ ਸ੍ਰੀ ਲਾਭ ਸਿੰਘ ਉਗੋਕੇ ਐਮ.ਐਲ.ਏ. ਹਲਕਾ ਭਦੌੜ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਬ ਡਵੀਜ਼ਨ ਤਪਾ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮੰਨਜੂਰੀ ਪੱਤਰ ਤਕਸੀਮ ਕੀਤੇ ਗਏ। ਇਸ ਮੌਕੇ ਬੋਲਦਿਆਂ ਸ੍ਰੀ ਲਾਭ ਸਿੰਘ ਉਗੋਕੇ ਐਮ.ਐਲ.ਏ. ਹਲਕਾ ਭਦੌੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤਾਂ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਨਾਂ ਦੀ ਮੱਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 360384 ਮੀਟਰਕ ਟਨ ਦੀ ਖਰੀਦ ਹੋਈ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 360384 ਮੀਟਰਕ ਟਨ ਦੀ ਖਰੀਦ ਹੋਈ

National, Politics, Punjab
ਬਟਾਲਾ, 21 ਅਕਤੂਬਰ (   )  ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 381138 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 360384 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 75 ਫੀਸਦ ਤੋਂ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਨਾਲੋਂ ਨਾਲ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 741 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਪਰਾਲੀ ਸਾੜਨ ਦੀ ਬਜਾਇ ਗੱਠਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਬਹੁਤ ਸਾਰੇ ਕਿਸਾਨ ਜਿਵੇਂ ਧਾਰੀਵਾਲ ਨੇੜੇ ਪਿੰਡ ਸੋਹਲ ਵਿਖੇ ਪਰਾਲੀ ਪ੍ਰਬੰਧਨ (ਗੱਠਾਂ ਬਣਾ ਕੇ ) ਰਾਹੀਂ ਆਪਣੀ ਆਰਥਿਕਤਾ ਵਿੱਚ ਵਾਧਾ ਕਰ ਰਹੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀਤੀ ਜਾਵੇ ਅਤੇ ...
ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ *ਤੇ ਸਾਨੂੰ ਮਾਣ -ਐਸ.ਐਸ.ਪੀ

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ *ਤੇ ਸਾਨੂੰ ਮਾਣ -ਐਸ.ਐਸ.ਪੀ

National, Politics, Punjab
ਫ਼ਾਜ਼ਿਲਕਾ, 21 ਅਕਤੂਬਰ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐਸ.ਐਸ.ਪੀ ਸ. ਗੁਰਮੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੀਤ ਪਾਲ,  ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਵਿਸ਼ੇਸ਼ ਤੌਰ ’ਤੇ ਪੁੱਜੇ। ਡੀ.ਐਸ.ਪੀ. ਸ੍ਰੀ ਲਵਦੀਪ ਸਿੰਘ ਗਿਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਐਸ.ਐਸ.ਪੀ ਸ. ਗੁਰਮੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਖਾਤਰ ਆਪਣੀ ਜਾਨਾ ਗਵਾਉਣ ਵਾਲੇ ਸ਼ਹੀਦਾਂ *ਤੇ ਸਾਨੂੰ ਮਾਣ ਹੈ ਜੋ ਜਾਨ ਦੀ ਪਰਵਾਹ ਕੀਤੇ ਬਿਨਾਂ ਸਰਹੱਦਾਂ *ਤੇ ਰਹਿ ਕੇ ਦੇਸ਼ ਦੀ ਰਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕ...