Saturday, March 7
Shadow

Politics

ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

Politics, Punjab
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ਮਨਪ੍ਰ...
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

Politics, Punjab
ਚੰਡੀਗੜ੍ਹ, 6 ਮਾਰਚ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ। ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ਮੁਕ...
ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

Politics
ਚੰਡੀਗੜ੍ਹ, 5 ਮਾਰਚ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰ...
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

Politics, Punjab
ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।...
ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ

ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ

Politics
ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪਵਿੱਤਰ ਸਲੋਕ “ਲਾਲ ਰੰਗ ਤਿਸ ਕੋ ਲਗਾ ….” ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਅਸੀਂ ਪ੍ਰਭੂ ਪ੍ਰੇਮ ਦਾ ਉਹ ਰੰਗ ਆਪਣੇ ਅੰਦਰ ਵਸਾਈਏ ਜੋ ਕਦੇ ਮੈਲਾ ਨਹੀਂ ਹੁੰਦਾ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤਾ ਗਿਆ ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ, ਬਹਾਦਰੀ ਅਤੇ ਧਰਮ ਦੀ ਰੱਖਿਆ ਲਈ ਤਿਆਰ ਰਹਿਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਸਿਰਫ਼ ਰਿਵਾਇਤੀ ਢੰਗ ਨਾਲ ਨਹੀਂ, ਸਗੋਂ ਇਸ ਦੀ ਅਸਲ ਆਤਮਿਕ ਮਹੱਤਤਾ ਨੂੰ ਸਮਝਦਿਆਂ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਪੱਧਰ ’ਤੇ ਜਿੱਥੇ ਕਈ ਦੇਸ਼ ਆਪਸੀ ਤਣਾਅ ਅਤੇ ਸੰਘਰਸ਼ਾਂ ਦਾ ਸਾਹਮਣਾ ਕਰ ਰਹੇ ਹਨ,...
ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

Politics
ਚੰਡੀਗੜ੍ਹ, 2 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ। ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ 'ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅਤੇ ...
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

Politics
*ਚੰਡੀਗੜ੍ਹ, 3 ਮਾਰਚ:* ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28,000 ਤੋਂ ਵੱਧ ਮਹਿਲ...
ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

Politics, Punjab
ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, 2026 ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, "ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ।" ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ  ਡਾ. ਰਵਜੋਤ ਸਿੰਘ ਨੇ ਕਿਹਾ, "ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋਣ ਨਾਲ ਸਾ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

Politics, Punjab
ਸ੍ਰੀ ਮੁਕਤਸਰ ਸਾਹਿਬ, 03 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।  ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ ਗੰਦਾ ਪਾਣੀ ਪੀਣਗੇ ਤਾਂ ਉਹਨਾਂ ਨੂੰ ਲ਼ਾਇਲਾਜ ਬਿਮਾ...
ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

Politics
ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜਾਣ...