ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ, 3 ਫਰਵਰੀ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।
ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦੀ ਗਿਰ...








