Sunday, March 15
Shadow

Politics

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

National, Politics, Punjab
ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੇ ਹੋਰ ਮੌਜੂਦ ਸਨ। ਪੁਲ ਦਾ ਉਦਘਾਟਨ ਕਰਦੇ ਹੋਏ, ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੁਆਰਾ ਬਣਾਏ ਗਏ ਸਿੱਧਵਾਂ ਨਹਿਰ ਦੇ 4 ਪੁਲਾਂ ਵਿੱਚੋਂ ਪਹਿਲੇ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਦਾ ਉਦਘਾਟਨ ਅਗਲੇ 10 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋ ਪੁਲਾਂ ਦੀ ਸ਼ੁਰੂਆਤ ਅਗਲੇ ਦੋ ਮਹੀਨਿਆਂ ਹੋ ਜਾਵੇਗੀ। ਸਿੱਧਵਾਂ ਨਹਿਰ `ਤ...
ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਹਿੰ...
2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਇਰੈਕਟੋਰੇਟ ਨੇ ਕੇਂਦਰ ਪ੍ਰਾਯੋਜਿਤ ਸਕੀਮਾਂ ਲਈ ਇੱਕ ਨਵੇਂ ਫੰਡ ਪ੍ਰਵਾਹ ਢਾਂਚਾ, ਐਸ.ਐਨ.ਏ-ਸਪਰਸ਼ ਨੂੰ ਸਫਲਤਾਪੂਰਵਕ ਵਿਕਸਤ ਕਰਦਿਆਂ ਵਿੱਤੀ ਸਾਲ 2024-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਏਕੀਕ੍ਰਿਤ ਢਾਂਚਾ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ), ਰਾਜ ਆਈ.ਐਫ.ਐਮ.ਐਸ, ਅਤੇ ਭਾਰਤੀ ਰਿਜ਼ਰਵ ਬੈਂਕ ਦੇ ਈ-ਕ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, ਅਕਤੂਬਰ 5: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ 'ਤੇ ਅਪਲਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਪਰ ਯੋਗ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਪੈਸੇ ਦੀ ਕਮੀ ਕਾਰਨ ਆਪਣੀ ਸਿੱਖਿਆ ਵਿਚ ਰੁਕਾਵਟ ਮਹਿਸੂਸ ਨਾ ਕਰੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪਲਾਈ ਕੀਤੇ ਗਏ ਵਿਦਿਆਰਥੀਆਂ ਵਿੱਚੋਂ 20,773 ਵਿਦਿਆਰਥੀਆਂ ਦੀਆਂ ਐਪਲੀਕੇਸ਼ਨਾਂ ਵੈਰੀਫਾਈ ਕੀਤੀਆਂ ਜਾ ਚੁੱਕੀਆਂ ਹਨ। ਚਾਲੂ ਵਿੱਤੀ ਸਾਲ ਦੌਰਾਨ ਹੁ...
ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

National, Politics, Punjab
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਅਤੇ ਮੁੰਡੀਆਂ ਵੱਲੋਂ ਸਾਂਝੇ ਤੌਰ 'ਤੇ ਭਗਵਾਨ ਵਾਲਮੀਕੀ ਜੀ ਦੇ ਪਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਅਸ਼ਵਨੀ ਸਹੋਤਾ, ਕੌਂਸਲਰ ਅਮਨ ਬੱਗਾ, ਕੌਂਸਲਰ ਜਗਮੀਤ ਸਿੰਘ ਨੋਨੀ, ਪੁਸ਼ਪਿੰਦਰ ਭਨੋਟ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸ਼ਿਖਿਆਵਾਂ 'ਤੇ ਚਲਦਿਆਂ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਲਈ ਅੱਗੇ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

National, Politics, Punjab
ਲੁਧਿਆਣਾ, 4 ਅਕਤੂਬਰ (000) - ਭਾਰਤ ਦੇ ਪੁਰਾਤਨ ਸੱਭਿਆਚਾਰ, ਸ਼ਿਲਪਕਾਰੀ ਤੇ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਸਾਰਸ ਮੇਲਾ-2025 ਦਾ ਰਸਮੀ ਉਦਘਾਟਨ ਅੱਜ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਇਹ ਮੇਲਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੇਲਾ ਗਰਾਊਂਡ ਵਿਖੇ 4 ਤੋਂ 13 ਅਕਤੂਬਰ ਤੱਕ ਜਾਰੀ ਰਹੇਗਾ। ਸਾਰਸ ਮੇਲੇ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਵੀਆਂ ਦੇ ਨਾਲ ਸਮੂਹ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਬਹੁਤ ਵੱਡਾ ਉਪਰਾਲਾ ਹੈ ਜਿੱਥੇ ਵੱਖ-ਵੱਖ 22 ਰਾਜਾਂ ਦੇ ਖਾਣ-ਪੀਣ ਦੇ ਸਟਾਲ ਲੱਗੇ ਹਨ। ਉਨ੍ਹਾਂ ਕਿਹਾ ਇਹ ਮੇਲਾ ਭਾਰਤ ਦੀ ਪੁਰਾਤਨ ਸੱਭਿਅਤਾ ਨੂੰ ਦਰਸਾਉਂਦਾ ਹੈ ਜਿੱਥੇ ਵੱਖ-ਵੱਖ ਸੂਬਿਆਂ ਦੇ ਕਲਾਕਾਰ ਆਪਣੀ ਕਲਾ ਦਾ ਜੌਹਰ ਵਿਖਾਉਣਗੇ। ਉਨ੍ਹਾਂ ਨੌਜਵਾਨਾਂ, ਬੱਚਿਆਂ ਤੇ ਹਰ ਉਮਰ ਵਰਗ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਦਿਆਂ ਮੇਲੇ ਦਾ ਆਨੰਦ ਮਾਣਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੇ...
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

National, Politics, Punjab
ਲਹਿਰਾ (ਸੰਗਰੂਰ), 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਇਕ ਕਲਾਕਾਰ ਵਜੋਂ ਵਿ...
‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,835 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.6 ਕਿਲੋ ਹੈਰੋਇਨ, 2078 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ...
ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

National, Politics, Punjab
ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ  ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ ਕੇ ਰੁਟੀਨ ਪ੍ਰਸ਼ਾਸਕੀ ਕੰਮਾਂ ਉਤੇ ਲਗਾਏ ਜਾਣ ਦੀਆਂ ਰਿਪੋਰਟਾਂ ਉਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਰਵਾਇਤ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਅਧਿਆਪਨ ਡਿਊਟੀਆਂ ਨੂੰ ਤਰਜੀਹ ਦੇਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਅਧਿਆਪਕ ਆਪਣੀ ਮੁੱਖ ਜਿ਼ੰਮੇਵਾਰੀ `ਤੇ ਧਿਆਨ ਕੇਂਦਰਿਤ ਕਰਨ। ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕ ਸਿਰਫ਼ ਆਮ ਸਰਕਾਰੀ ਕਰਮਚਾਰੀ ਨਹੀਂ ਹਨ - ਉਹ ਗਿਆਨ ਅਤੇ ਕਦਰਾਂ...
ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 4 ਅਕਤੂਬਰ: ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਠੋਸ ਕਦਮ ਅਮਲ ਵਿੱਚ ਲਿਆਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ 2022 ਤੋਂ ਜੁਲਾਈ 2025 ਤੱਕ, ਪੰਜਾਬ ਭਰ ਵਿੱਚ ਕੁੱਲ 13,819 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 4,351 ਵਾਹਨਾਂ ਨੂੰ ਚਲਾਨ ਜਾਰੀ ਕੀਤੇ ਗਏ ਅਤੇ 87 ਵਾਹਨਾਂ ਨੂੰ ਜਬਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸਰਦੀ ਅਤੇ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਅਗਸਤ ਮਹੀਨੇ ਵਿੱਚ ਇੱਕ ਖਾਸ ਡਰਾਈਵ ਸ਼ੁਰੂ ਕੀਤੀ ਗਈ ਜਿਸ ਦੌਰਾਨ 1,486 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 561 ਚਲਾਨ ਜਾਰੀ ਕੀਤੇ ਗਏ। ਖ਼ਾਸ ਤੌਰ 'ਤੇ, ਇਸ ਮੁਹਿੰਮ ਦੌਰਾਨ 187 ਸਕੂਲਾਂ ਵਿੱਚ ਵੀ ਜਾਂਚ ਕੀਤੀ ਗਈ। ਪਾਲਿਸੀ ਦੇ ਨਿਯਮਾਂ ਬਾਰੇ ਸਮਝਾਉਂਦੇ ਹ...