ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਅਕਤੂਬਰ:
ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਠੋਸ ਕਦਮ ਅਮਲ ਵਿੱਚ ਲਿਆਏ ਜਾ ਰਹੇ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ 2022 ਤੋਂ ਜੁਲਾਈ 2025 ਤੱਕ, ਪੰਜਾਬ ਭਰ ਵਿੱਚ ਕੁੱਲ 13,819 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 4,351 ਵਾਹਨਾਂ ਨੂੰ ਚਲਾਨ ਜਾਰੀ ਕੀਤੇ ਗਏ ਅਤੇ 87 ਵਾਹਨਾਂ ਨੂੰ ਜਬਤ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਸਰਦੀ ਅਤੇ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਅਗਸਤ ਮਹੀਨੇ ਵਿੱਚ ਇੱਕ ਖਾਸ ਡਰਾਈਵ ਸ਼ੁਰੂ ਕੀਤੀ ਗਈ ਜਿਸ ਦੌਰਾਨ 1,486 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 561 ਚਲਾਨ ਜਾਰੀ ਕੀਤੇ ਗਏ। ਖ਼ਾਸ ਤੌਰ 'ਤੇ, ਇਸ ਮੁਹਿੰਮ ਦੌਰਾਨ 187 ਸਕੂਲਾਂ ਵਿੱਚ ਵੀ ਜਾਂਚ ਕੀਤੀ ਗਈ।
ਪਾਲਿਸੀ ਦੇ ਨਿਯਮਾਂ ਬਾਰੇ ਸਮਝਾਉਂਦੇ ਹ...








