ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ
ਚੰਡੀਗੜ੍ਹ, 2 ਅਕਤੂਬਰ:–
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ "ਉੱਨਤ ਕਿਸਾਨ" ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ।
ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰ...







