*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*
*ਚੰਡੀਗੜ੍ਹ, 1 ਅਕਤੂਬਰ:*
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ 'ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਜਿਹੇ ਬਿਆਨ ਸਦਨ ਨੂੰ ਗੁੰਮਰਾਹ ਕਰਨ ਅਤੇ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਕਾਜ ‘ਤੇ ਉਂਗਲ ਉਠਾਉਣ ਦੀ ਕੋਝੀ ਚਾਲ ਹਨ।
ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਬਾਜਵਾ ਵੱਲੋਂ 22 ਅਗਸਤ, 2025 ਦੇ ਉਸ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ, ਜੋ ਵਿਭਾਗ ਦੇ ਮੁੱਖ ਇੰਜੀਨੀਅਰ (ਵਿਜੀਲੈਂਸ) ਵੱਲੋਂ ਹੜ੍ਹ ਸੁਰੱਖਿਆ ਸਬੰਧੀ ਕੁਝ ਕਾਰਜਾਂ ਦਾ ਮੁੜ ਮੁਲਾਂਕਣ ਕਰਨ ਬਾਬਤ ਮੁੱਖ ਇੰਜੀਨੀਅਰ (ਡਰੇਨੇਜ) ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪੱਤਰ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖਾਸ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਜਾ...







