ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ
ਚੰਡੀਗੜ੍ਹ, 30 ਸਤੰਬਰ:
ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ 'ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤੋਂ ਬਿਨ...








