Sunday, March 8
Shadow

Politics

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

National, Politics, Punjab
ਚੰਡੀਗੜ੍ਹ, 31 ਜਨਵਰੀ: ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ ਨੀਤੀ, 2023 ਬਾਰੇ ਜਾਣਕਾਰੀ ਲੈਣ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ ਕੀਤਾ। ਇਸ ਟੀਮ ਦੀ ਅਗਵਾਈ ਕੋਆਰਡੀਨੇਟਰ ਸ੍ਰੀ ਐਲੇਕਸ ਰਾਜ, ਸ੍ਰੀ ਆਰਵ ਜੈਨ ਅਤੇ ਸ੍ਰੀਮਤੀ ਨਮਹਿਕ ਧਬਾਲੀਆ ਕਰ ਰਹੇ ਸਨ ਅਤੇ ਉਨ੍ਹਾਂ ਦੇ ਨਾਲ ਪਾਰੁਲ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਵਿਕਰਮ ਪਰਮਾਰ ਵੀ ਸਨ। ਪ੍ਰਬੰਧਕੀ ਅਧਿਕਾਰੀ-ਕਮ-ਸਕੱਤਰ ਡਾ. ਰਣਜੋਧ ਸਿੰਘ ਬੈਂਸ ਅਤੇ ਸੀਆਰਆਈਡੀਡੀ ਦੇ ਸੇਵਾਮੁਕਤ ਪ੍ਰੋਫੈਸਰ ਡਾ. ਸੁਖਵਿੰਦਰ ਸਿੰਘ ਨੇ ਵੀ ਵਿਚਾਰ-ਚਰਚਾ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿਚਾਰ-ਚਰਚਾ ਦੌਰਾਨ ਵਿਦਿਆਰਥੀਆਂ ਨੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਪੰਜਾਬ ਦੀ ਖੇਤੀਬਾੜੀ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਗੱਲਬਾਤ ਕੀਤੀ। ਇਸ ਮੌਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਕਿਸਾਨੀ ਕਰਜ਼ਾ, ਕ...
ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

National, Politics, Punjab
ਚੰਡੀਗੜ੍ਹ 31 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤਰੁੰਤ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ "ਪੰਜਾਬ" ਕਦੇ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਅਤੇ ਦੇਸ਼ ਦਾ ਅੰਨਦਾਤਾ ਸੀ, ਪਰ ਅੱਜ ਕੇਂਦਰੀ ਫੰਡ ਨਾ ਮਿਲਣ ਕਰਕੇ ਵਿਆਪਕ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰੀ ਨਿਵੇਸ਼ ਅਤੇ ਨੀਤੀਗਤ ਸਹਾਇਤਾ ਦੇ ਮਾਮਲੇ ਵਿੱਚ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਅਧਿਕਾਰਾਂ ਵਿੱਚ ਕਮੀ ਅਤੇ ਕੇਂਦਰੀ ਟੈਕਸਾਂ ਵਿੱਚ ਘਟਦੀ ਹਿੱਸੇਦਾਰੀ ਕਾਰਨ ਪੰਜਾਬ ਦੀ ਵਿੱਤੀ ਖੁਦਮੁਖਤਿਆਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜੋ ਸਾਡੇ ਸੰਵਿਧਾਨ ਵਿੱਚ ਦਰਸਾਏ ਸੱਚੇ ਸੰਘਵਾਦ ਦੀ ਭਾਵਨਾ ਨੂੰ ਢਾਹ ਲਾਉਂਦੇ ਹਨ। ਪੰਜਾਬ ਦੇ ਮੱਦਿਆਂ ਵਿੱਚ ਗੰਭੀਰ ਪਾਣੀ ਸੰਕਟ ਵੀ ਸ਼ਾਮਲ ਹੈ। ਸੂਬਾ ਸਤਹੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਕਮੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਦਾ ਕਾਰਨ ਸੂਬੇ ਦੇ ਦਰਿਆਈ ਪਾਣ...
ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ, 31 ਜਨਵਰੀ, 2026: ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕਰਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਈ-ਨਿਗਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਹੁਣ ਸਾਰੇ ਮਤਿਆਂ 'ਤੇ ਆਨਲਾਈਨ ਪ੍ਰਕਿਰਿਆ ਕੀਤੀ ਜਾਵੇਗੀ। ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਧਿਕਾਰੀਆਂ ਲਈ ਅਜਿਹੇ ਮਤਿਆਂ 'ਤੇ ਫੈਸਲੇ ਲੈਣ ਲਈ 10 ਕੰਮਕਾਜੀ ਦਿਨਾਂ ਦੀ ਇੱਕ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਪਾਣੀ ਦੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਨਾਗਰਿਕਾਂ ਲਈ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਮਹੀਨੇ ਦੇ ਅੰਦਰ ਸਾਰੇ ਟਿਊਬਵੈਲਾਂ 'ਤੇ ਟਾਈਮਰ ਸੈਂਸਰ ਲਗਾਉਣ ਦੇ ...
ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

National, Politics, Punjab
ਹੁਸ਼ਿਆਰਪੁਰ, 31 ਜਨਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਜਨਤਕ ਸਹੂਲਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਵਿਧਾਇਕ ਜਿੰਪਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਤੱਕ ਪ੍ਰੋਜੈਕਟ ਪੂਰੀ ਤਰ੍ਹਾਂ ਪੂਰਾ ਨਹੀਂ ਹੋ ਜਾਂਦਾ, ਊਨਾ ਸੜਕ ਨੂੰ ਹਰ ਕੀਮਤ 'ਤੇ ਵਾਹਨ ਚਲਾਉਣ ਯੋਗ ਰੱਖਣਾ ਚਾਹੀਦਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਰਸਤੇ 'ਤੇ ਰੋਜ਼ਾਨਾ ਹਜ਼ਾਰਾਂ ਵਾਹਨ ਯਾਤਰਾ ਕਰਦੇ ਹਨ ਅਤੇ ਸੜਕ ਦੀ ਮਾੜੀ ਹਾਲਤ ਹਾਦਸਿਆਂ ਦਾ ਲਗਾਤਾਰ ਖ਼ਤਰਾ ਪੈਦਾ ਕਰਦੀ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਦੀ ਮਾੜੀ ਹਾਲਤ ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

National, Politics, Punjab
ਮੂਨਕ/ ਖਨੌਰੀ, 31 ਜਨਵਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ ਖੋਖਰ ਅਤੇ ਗਨੋਟਾ ਵਿਖੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ, ਸੜਕਾਂ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ। ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਪਿੰਡਾਂ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ...
ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

National, Politics, Punjab
ਮਲੋਟ, 31 ਜਨਵਰੀ ਮਲੋਟ ਵਿਖੇ 31 ਜਨਵਰੀ 2026 ਨੂੰ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਐਨ.ਸੀ.ਸੀ ਕੈਡਟਾਂ ਲਈ ਯੁਵਾ ਆਪਦਾ ਮਿੱਤਰ ਕੈਂਪ  ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ, ਗਰੁੱਪ ਹੈਡ ਕੁਆਰਟਰ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ  ਪੀ.ਐਸ  ਚੀਮਾ (ਐਸ ਐਮ, ਵੀ ਐਸ ਐਮ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19ਵੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਫੈਜਾਂਨ ਜਹੂਰ ਦੀ ਯੋਗ ਅਗਵਾਈ ਹੇਠ ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਆਯੋਜਿਤ ਕੀਤਾ ਗਿਆ ਹੈ।  ਜਿਸ ਵਿੱਚ ਸੂਬੇਦਾਰ ਮੇਜਰ ਲੈਫਟੀਨੈਂਟ  ਸੁਖਦੇਵ ਸਿੰਘ , ਕੈਪਟਨ ਤਨਵੀਰ ਸਿੰਘ , ਕੈਪਟਨ ਕੇ. ਜੇ. ਐਸ. ਗਿੱਲ ਐਨ.ਸੀ.ਸੀ ਸਟਾਫ਼ ਟੀਮ ਸ਼ਾਮਿਲ ਰਹੀ। ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਕੋਰਸ ਕੋਆਡੀਨੇਟਰ ਅੰਕੁਰ ਸ਼ਰਮਾ ਦੀ ਦੇਖ ਰੇਖ ਹੇਠ ਡਿਜਾਸਟਰ ਮੈਨੇਜਮੈਂਟ ਯੁਵਾ ਆਪਦਾ ਮਿੱਤਰ ਕੈਂਪ ਆਯੋਜਿਤ ਕੀਤਾ ਗਿਆ ਹੈ ਜਿਸ ਵਿੱਚ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਵੱਲੋਂ ਸੀ.ਪ...
ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

National, Politics, Punjab
ਫ਼ਰੀਦਕੋਟ 31 ਜਨਵਰੀ ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂਆਂ, ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਇਸ ਨਿਯੁਕਤੀ ਲਈ ਸ੍ਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਸ੍ਰੀ ਅਮਨ ਅਰੋੜਾ, ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ।  ਇਸ ਮੌਕੇ ਸ਼੍ਰੀ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜਿਕ ਅਲਾਮਤ ਨਸ਼ਿਆਂ ਦੇ ਖਾਤਮੇ ਲਈ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਸ ਅਲਾਮਤ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਲੈਣਗੇ।...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ। ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ। ਐਕਸ 'ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,"ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤ...
ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

National, Politics, Punjab
ਚੰਡੀਗੜ੍ਹ/ਬਟਾਲਾ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਬਟਾਲਾ ਵਿੱਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਸੀ ਅਤੇ ਇਸ ਮੀਟਿੰਗ ਦਾ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ-ਅਪਰਾਧ ਗੱਠਜੋੜ ਨੂੰ ਖ਼ਤਮ ਕਰਨਾ ਅਤੇ ਜਬਰੀ ਵਸੂਲੀ ਤੇ ਗੈਂਗਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ...
ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
ਜਲੰਧਰ, 30 ਜਨਵਰੀ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.)  ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਵਿੱਚ ਹੁੰਦਿਆਂ ਆਪਣੇ ਪਰਿਵਾਰਾਂ ਦੇ ਹਿੱਤ ਪਾਲਦੀ ਰਹੀ ਹੈ ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਸਿਰਫ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ’ਤੇ ਧਿਆਨ ਦੇ ਰਹੀ ਹੈ। ਸਾਲ 2020-21 ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀਆਂ ਵਿੱਚ 35 ਫੀਸਦੀ ਦਾ ਵਾਧਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਵਜ਼ੀਫਾ ਸਿਰਫ ਵਿੱਤੀ ਇਮਦਾਦ ਨਹੀਂ ਹੈ ਸਗੋਂ ਸਵੈ-ਨਿਰਭਰਤਾ ਦਾ ਵਸੀਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਯੋਜਨਾ ਨਾਲ ਜਾਣਬੁੱਝ ਕੇ ਸਾਲ...