ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ
ਚੰਡੀਗੜ੍ਹ, 21 ਸਤੰਬਰ:
ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ 713 ਪਿੰਡਾਂ ਨੂੰ ਕਵਰ ਕਰਦੀ ਇਸ ਟੀਕਾਕਰਨ ਮੁਹਿੰਮ ਦੇ ਮੁਕੰਮਲ ਹੋਣ ਨਾਲ ਪਸ਼ੂਆਂ ਨੂੰ ਹੋਣ ਵਾਲੀਆਂ ਸੰਭਾਵੀ ਬੀਮਾਰੀਆਂ ਤੋਂ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ।
ਸਮੂਹਿਕ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ 14 ਸਤੰਬਰ ਨੂੰ ਵਿੱਢੀ ਇਹ ਮੁਹਿੰਮ ਹੜ੍ਹਾਂ ਪਿੱਛੋਂ ਸੂਬੇ ਦੀ ਮੁੜ-ਵਸੇਬਾ ਕਾਰਜ ਯੋਜਨਾ ਦਾ ਅਹਿਮ ਹਿੱਸਾ ਹੈ ਜਿਸ ਤਹਿਤ ਹਜ਼ਾਰਾਂ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਨੂੰ ਸੰਭਾਵੀ ਸਿਹਤ ਸੰਕਟਾਂ ਤੋਂ ਬਚਾ ਕੇ ਉਨ੍ਹਾਂ ਦੇ ਪਸ਼ੂਧਨ ਅਤੇ ਰੋਜ਼ੀ-ਰੋਟੀ ਨਾਲ ਸਬੰਧਤ ਮੁੱਢਲੇ ਅਸਾਸਿਆਂ ਦੀ ...







