Monday, March 16
Shadow

Politics

24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਹਰਦੀਪ ਸਿੰਘ ਮੁੰਡੀਆਂ

24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਹਰਦੀਪ ਸਿੰਘ ਮੁੰਡੀਆਂ

National, Politics, Punjab
*ਚੰਡੀਗੜ੍ਹ, 19 ਸਤੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ ਘਟ ਕੇ 35 ਰਹਿ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ ਘਟ ਕੇ ਸਿਰਫ਼ 894 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰ ਹੌਲੀ-ਹੌਲੀ ਆਪਣੇ ਘਰਾਂ ਨੂੰ ਪਰਤ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਵਿੱਚ ਨਿਰੰਤਰ ਸੁਧਾਰ ਹੋ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਵਿੱਢੇ ਗਏ ਰਾਹਤ ਕਾਰਜਾਂ ਤਹਿਤ ਹੁਣ ਤੱਕ ਕੁੱਲ 23,340 ਵਿਅਕਤੀਆਂ ਨੂੰ ਪਾਣੀ 'ਚੋਂ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਸੂਬਾ ਆਮ ਵਰਗੇ ਹਾਲਾਤ ਵੱਲ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2490 ਤੋਂ ਵਧ ਕੇ 2539 ਹੋ ਗਈ ਹੈ ਜਦੋਂ ਕਿ ਪ੍ਰਭਾਵਿਤ ਕੁੱਲ ਆਬਾਦੀ 3,89,373 ਤੋਂ ਵਧ ਕੇ 3,89,387 ਹੋ ਗਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਫ਼ਾਜ਼ਿਲਕਾ ਦੇ ਰਾਹਤ ਕੈਂਪਾਂ ਵਿੱਚੋਂ 245 ਵਿਅਕਤੀ ਆਪਣੇ-ਆਪਣੇ ਘਰਾਂ ਨੂੰ ਚਲੇ ਗਏ ਹਨ ਜ...
ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

National, Politics, Punjab
ਚੰਡੀਗੜ੍ਹ, 19 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਮਿਤੀ 20 ਸਤੰਬਰ 2025 ਨੂੰ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੁਲਿਸ ਮੁਖੀ ਜਿਲ੍ਹਾ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਧਲੇਤਾ ਦੇ ਜ਼ਮੀਨ ਵਿਵਾਦ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਇਹ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜ਼ੋ ਲੋਕਾਂ ਦਾ ਆਪਸੀ ਭਾਈਚਾਰਕ ਸਾਂਝ ਬਣੀ ਰਹੇ।...
ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

National, Politics, Punjab
ਚੰਡੀਗੜ੍ਹ, 19 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇ...
ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

National, Politics, Punjab
ਚੰਡੀਗੜ੍ਹ/ਲੁਧਿਆਣਾ, 19 ਸਤੰਬਰ: ਸੜਕੀ ਸੰਪਰਕ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਭਾਮੀਆਂ ਖ਼ੁਰਦ ਤੋਂ ਸ਼ੰਕਰ ਕਾਲੋਨੀ ਸੜਕ, ਭਾਮੀਆਂ ਸੜਕ ਤੋਂ ਤਾਜਪੁਰ ਸੜਕ, ਜੇਲ ਰੋਡ, ਉੱਚੀ ਮੰਗਲੀ ਤੋਂ ਐਲ.ਸੀ ਸੜਕ, ਗੋਬਿੰਦਗੜ੍ਹ ਤੋਂ ਉੱਚੀ ਮੰਗਲੀ ਅਤੇ ਜੀ.ਟੀ ਰੋਡ ਤੋਂ ਪਹੁੰਚ ਸੜਕ ਸ਼ਾਮਲ ਹਨ। ਸ. ਮੁੰਡੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ, "ਇਹ ਪ੍ਰਾਜੈਕਟ ਸੜਕੀ ਸੰਪਰਕ ਵਧਾਉਣ, ਵੱਖ-ਵੱਖ ਸਥਾਨਾਂ ਤੱਕ ਪਹੁੰਚ ਵਿੱਚ ਹੋਰ ਸੁਧਾਰ ਲਿਆਉਣ ਅਤੇ ਲੋਕਾਂ ਦੀ ਸੁਚਾਰੂ ਯਾਤਰਾ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੇ ਗਏ ਹਨ।" ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਕੈਬਨਿਟ ਮੰਤ...
ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 19 ਸਤੰਬਰ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਵਿਸਥਾਰ ਨਾਲ ਫੋਰਟਿਸ ਹਸਪਤਾਲ ਮੋਹਾਲੀ ਦਾ ਇਹ ਏਕੀਕ੍ਰਿਤ ਸਿਹਤ ਸੰਭਾਲ ਕੈਂਪਸ 13.4 ਏਕੜ ਤੋਂ ਵੱਧ ਵਿੱਚ ਫੈਲ ਜਾਵੇਗਾ। ਇਹ ਪ੍ਰੋਜੈਕਟ 2500 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ ਅਤੇ 2,200 ਤੋਂ ਵੱਧ ਵਿਅਕਤੀਆਂ ਲਈ ਅਸਿੱਧੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਪੰਜਾਬ ਦੀ ਉੱਨਤ ਸਿਹਤ ਸੰਭਾ...
ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ 19 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੰਡੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਨੇੜਲੇ ਸਿਹਤ ਸੰਭਾਲ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੇ ਇਰਾਦੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫ਼ਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 45 ਦਿਨਾਂ ਦੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੀਵਨ ਨੂੰ ਮੁੜ ਲੀਹ `ਤੇ ਲਿਆਉਣ ਦਾ ਟੀਚਾ ਰੱਖਿਆ ਹੈ। ਅਸੀਂ ,ਕਿਸੇ ਵੀ ਗੰਭੀਰ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪ...
ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

National, Politics, Punjab
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ ਨੂੰ ਅਹਿਮੀਅਤ ਨਾ ...
5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ, 19 ਸਤੰਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਇੱਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਤੇ ਡੀ.ਵੀ.ਆਰ. ਜ਼ਬਤ ਕੀਤੇ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਅਤੇ ਡੀ.ਵੀ.ਆਰ. ਵਾਪਸ ਲੈਣ ਲਈ ਉਕਤ ਏ.ਐਸ.ਆਈ. ਨੂੰ ਮਿਲਿਆ ਅਤੇ ਉਕਤ ਏ.ਐਸ.ਆਈ. ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਬਾਅਦ ਵਿੱਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ਼ਮ ਏ.ਐਸ.ਆ...
8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

National, Politics, Punjab
ਚੰਡੀਗੜ੍ਹ / ਕੀਰਤਪੁਰ ਸਾਹਿਬ 18 ਸਤੰਬਰ () ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਅੱਜ 18 ਸਤੰਬਰ ਨੂੰ ਤੜਕਸਾਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਨੇ ਇਸ ਇਲਾਕੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਇਲਾਕੇ ਦੇ ਪਿੰਡਾਂ ਦਾ ਮੌਕਾ ਦੇਖਿਆ, ਜਿੱਥੇ ਸੜਕਾਂ ਦਾ ਨੈੱਟਵਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਖੱਡਾਂ ਵਿੱਚ ਵੱਧ ਪਾਣੀ ਆਉਣ ਕਾਰਨ ਲੋਕ ਬਹੁਤ ਪ੍ਰਭਾਵਿਤ ਹੋਏ ਹਨ। ਬੱਚਿਆਂ ਦਾ ਸਕੂਲ ਜਾਣਾ ਮੁਸ਼ਕਿਲ ਹੋ ਗਿਆ ਹੈ ਅਤੇ ਮਰੀਜ਼ਾਂ ਨੂੰ ਇਲਾਜ ਲਈ ਵੀ ਮੁਸੀਬਤਾਂ ਆ ਰਹੀਆਂ ਹਨ। ਸ.ਬੈਂਸ ਨੇ ਕਿਹਾ ਕਿ ਬੀਤੀ ਕੱਲ੍ਹ ਹੀ ਦਬੂੜ ਵਿੱਚ 1.01 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਦਬੂੜ ਅੱਪਰ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਪੁਲ ਬਣਾਉਣ ਦੀ ਮਨਜ਼ੂਰੀ ਪ੍ਰਾਪਤ ਹੋਈ ਹੈ, ਇਹਨਾਂ ਦੋਵੇਂ ਪੁਲਾਂ ਦਾ ਟੈਂਡਰ ਅਗਲੇ ਹਫ਼ਤੇ ਲੱਗ ਜਾਵੇਗਾ। ਇਹ ਪ੍ਰੋਜੈਕਟ ਚੰਗਰ ਇਲਾਕੇ ਦੇ ਇਨ੍ਹਾਂ ਪਿੰਡਾਂ ਦੀ ਆਵਾਜਾਈ ਦੀ 70 ਸਾਲ ਪੁਰਾਣੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰ ਦੇਣਗੇ। ਸ. ਬੈਂਸ ਨੇ ਹੋਰ ਦੱਸਿਆ ਕ...
ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

National, Politics, Punjab
*ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ। ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹ...