Monday, March 16
Shadow

Politics

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

National, Politics, Punjab
ਚੰਡੀਗੜ੍ਹ / ਕੀਰਤਪੁਰ ਸਾਹਿਬ 18 ਸਤੰਬਰ () ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਅੱਜ 18 ਸਤੰਬਰ ਨੂੰ ਤੜਕਸਾਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਨੇ ਇਸ ਇਲਾਕੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਇਲਾਕੇ ਦੇ ਪਿੰਡਾਂ ਦਾ ਮੌਕਾ ਦੇਖਿਆ, ਜਿੱਥੇ ਸੜਕਾਂ ਦਾ ਨੈੱਟਵਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਖੱਡਾਂ ਵਿੱਚ ਵੱਧ ਪਾਣੀ ਆਉਣ ਕਾਰਨ ਲੋਕ ਬਹੁਤ ਪ੍ਰਭਾਵਿਤ ਹੋਏ ਹਨ। ਬੱਚਿਆਂ ਦਾ ਸਕੂਲ ਜਾਣਾ ਮੁਸ਼ਕਿਲ ਹੋ ਗਿਆ ਹੈ ਅਤੇ ਮਰੀਜ਼ਾਂ ਨੂੰ ਇਲਾਜ ਲਈ ਵੀ ਮੁਸੀਬਤਾਂ ਆ ਰਹੀਆਂ ਹਨ। ਸ.ਬੈਂਸ ਨੇ ਕਿਹਾ ਕਿ ਬੀਤੀ ਕੱਲ੍ਹ ਹੀ ਦਬੂੜ ਵਿੱਚ 1.01 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਦਬੂੜ ਅੱਪਰ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਪੁਲ ਬਣਾਉਣ ਦੀ ਮਨਜ਼ੂਰੀ ਪ੍ਰਾਪਤ ਹੋਈ ਹੈ, ਇਹਨਾਂ ਦੋਵੇਂ ਪੁਲਾਂ ਦਾ ਟੈਂਡਰ ਅਗਲੇ ਹਫ਼ਤੇ ਲੱਗ ਜਾਵੇਗਾ। ਇਹ ਪ੍ਰੋਜੈਕਟ ਚੰਗਰ ਇਲਾਕੇ ਦੇ ਇਨ੍ਹਾਂ ਪਿੰਡਾਂ ਦੀ ਆਵਾਜਾਈ ਦੀ 70 ਸਾਲ ਪੁਰਾਣੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰ ਦੇਣਗੇ। ਸ. ਬੈਂਸ ਨੇ ਹੋਰ ਦੱਸਿਆ ਕ...
ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

National, Politics, Punjab
*ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ। ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹ...
ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ' ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ  ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ, ਦੇ ਮੁੱਖ ਕਾਰਕੁੰਨ ਨੂੰ 25.9 ਕਿੱਲੋ (25 ਪੈਕੇਟ ) ਹੈਰੋਇਨ ਸਮੇਤ ਗ੍ਰਿਫਤਾਰ ਕਰਕੇ , ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਇੱਕ ਨਿੱਜੀ ਸੈਲੂਨ ਵਿੱਚ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦੇ ਕ...
ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਆਸ਼ਿਕਾ ਜੈਨ

ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਆਸ਼ਿਕਾ ਜੈਨ

National, Politics, Punjab
ਹੁਸ਼ਿਆਰਪੁਰ, 18 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਡਿਪਟੀ ਕਮਿਸ਼ਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਮੰਡੀਆਂ ਵਿਚ ਵੇਚਣ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੀਆਂ ਸਾਰੀਆਂ 65 ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਹੋਣ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਫ਼ਸਲ ...
ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ‘ਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ‘ਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ                 ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗਾਮੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।                 ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜ਼ਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਨਿਯੁਕਤ...
ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ- ਹਰਜੋਤ ਬੈਂਸ

ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ- ਹਰਜੋਤ ਬੈਂਸ

National, Politics, Punjab
ਭਰਤਗੜ੍ਹ/ ਕੀਰਤਪੁਰ ਸਾਹਿਬ 18 ਸਤੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਵਿੱਚ ਬਰਸਾਤਾ ਦੇ ਮੌਸਮ ਦੌਰਾਨ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋ ਜਾਦਾ ਹੈ, ਇਸ ਦਾ ਸਥਾਈ ਹੱਲ ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੀ ਹੋ ਸਕਦਾ ਹੈ, ਇਸ ਲਈ ਕੇਂਦਰ ਨੂੰ ਚੈਨੇਲਾਈਜ਼ ਦੀ ਪ੍ਰਕਿਰਿਆ ਸੁਰੂ ਕਰਨੀ ਚਾਹੀਦੀ ਹੈ।     ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਨੀਮ ਪਹਾੜੀ ਇਲਾਕੇ ਵਿਚ ਹੋਈ ਭਾਰੀ ਵਰਖਾ ਕਾਰਨ ਸਰਸਾ ਨਦੀ ਅਤੇ ਖੱਡਾਂ ਵਿਚ ਵੱਧ ਮਾਤਰਾ ਵਿਚ ਪਾਣੀ ਆਉਣ ਕਾਰਨ ਆਸਪੁਰ, ਅਵਾਨਕੋਟ, ਰਣਜੀਤਪੁਰਾ, ਆਲੋਵਾਲ ਅਤੇ ਖਰੋਟਾ ਦੇ ਕਿਸਾਨਾਂ ਦੇ ਖੇਤਾਂ ਵਿੱਚ ਹੋਏ ਨੁਕਸਾਨ ਦਾ ਜਾਂਇਜ਼ਾ ਲੈਣ ਪਹੁੰਚੇ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਸੀ ਪਿਛਲੇ ਕਈ ਹਫਤਿਆਂ ਤੋਂ ਨੰਗਲ/ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰ ਚੁੱਕੇ ਹਾਂ। 100 ਤੋ ਵੱਧ ਪਿੰਡਾਂ ਦਾ ਨੁਕਸਾਨ ਹੋਇਆ ਹੈ, ਲੋਕਾਂ ਦੇ ਘਰ, ਕਾਰੋਬਾਰ, ਪਸ਼ੂ ਧੰਨ ਅਤੇ ਫਰਨੀਚਰ ਤਬਾਹ ਹੋ ਗਏ ਹਨ, ਹੁਣ ਹੋਲ...
ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ

ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ

National, Politics, Punjab
ਸੰਗਰੂਰ, 18 ਸਤੰਬਰ: ਉਪ ਮੰਡਲ ਮੈਜਿਸਟਰੇਟ, ਸੰਗਰੂਰ, ਸ.ਚਰਨਜੋਤ ਸਿੰਘ ਵਾਲੀਆ ਨੇ ਆਪਣੇ ਦਫਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੱਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਹਰ ਇੱਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਏ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਾਬਤ ਜਾਗਰੂਕ ਕਰਨ ਹਿਤ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ ਅਤੇ ਜ਼ਮੀਨ ਦੀ ਸਿਹਤ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਐੱਸ.ਡੀ.ਐਮ. ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਦਿਨੋਂ ਦਿਨ ਵਧ ਰਿਹਾ ਵਾਤਾਵਰਨ ਪ੍ਰਦੂਸ਼ਣ ਜਿਥੇ ਇਨਸਾਨੀ ਸਿਹਤ ਲਈ ਘਾਤਕ ਸਿੱਧ ਹੋ ਰਿਹਾ ਹੈ ਉਥੇ ਹੀ ਇਸ ਨਾਲ ਪਸ਼ੂਆਂ, ਪੰਛੀਆਂ ਦੇ ਨਾਲ-ਨਾਲ ਜ਼ਮੀਨ ਉਤੇ ਵੀ ਕਈ ਤਰ੍ਹਾਂ ਦੇ ਮਾੜੇ ਪ੍ਰਭਾਵ ਪੈਂਦੇ ਹਨ। ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱ...
ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

National, Politics, Punjab
ਫਰੀਦਕੋਟ 18 ਸਤੰਬਰ () ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ'' ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਵਿਚੋਂ ਨਿਕਲਦਾ ਹੈ। ਇਸ ਲਈ ਸਾਨੂੰ ਕਿਸਾਨ ਤੇ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪੰਜਾਬ ਖੇਤੀਬਾੜ...
ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ  9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ ਸਿੰਘ ਉਰਫ਼ ਹਿੰਦਾ (19), ਅੰਮ੍ਰਿਤਸਰ ਦੇ ਪਿੰਡ ਡਾਂਡੇ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (25), ਤਰਨਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) ਵਜੋਂ ਹੋਈ ਹੈ। ਇਹ ਕਾਰਵਾਈ ਅੰਮ੍ਰਿਤ...
ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

National, Politics, Punjab
ਚੰਡੀਗੜ੍ਹ, 18 ਸਤੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ‘ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪਿਛਲੇ 4 ਦਿਨਾਂ ਵਿੱਚ ਪਿੰਡਾਂ ਦੀ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਹੜ੍ਹਾਂ ਦੌਰਾਨ ਮਰੇ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ 259 ਪਸ਼ੂਆਂ ਦੇ ਨਿਪਟਾਰੇ ‘ਤੇ 17.54 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਸੌਂਦ ਨੇ ਕਿਹਾ ਕਿ ਮਲਬੇ ਦੀ ਸਫ਼ਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ ਤੱਕ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਛੱਪੜਾਂ ਦੀ ਸਾਫ ਸਫਾਈ 22 ਅਕਤੂਬਰ ਤੱਕ ਹੋਵੇਗੀ। ਸੌਂਦ ਨੇ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ‘ਤੇ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ...