Tuesday, March 17
Shadow

Politics

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

National, Politics, Punjab
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਦੀ ਮੰਗ ਕਰਦਿਆਂ ਸੂਬੇ ਵਿੱਚ ਹੜ੍ਹਾਂ ਕਾਰਨ ਵਾਰ-ਵਾਰ ਹੋ ਰਹੀ ਤਬਾਹੀ ਨੂੰ ਘਟਾਉਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਇੱਕ ਵੀਡੀਓ ਸੰਦੇਸ਼ ਵਿੱਚ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆਏ ਕੇਂਦਰੀ ਸੰਸਦੀ ਮਾਮਲਿਆਂ ਅਤੇ ਸੂਚਨਾ ਤੇ ਪ੍ਰਸਾਰਣ ਦੇ ਰਾਜ ਮੰਤਰੀ ਡਾ. ਐਲ. ਮੁਰੂਗਨ ਦਾ ਨਿੱਘਾ ਸਵਾਗਤ ਕੀਤਾ ਅਤੇ ਸਰਸਾ ਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਰਾਹੀਂ ਹੜ੍ਹਾਂ ਕਾਰਨ ਵਾਰ-ਵਾਰ ਹੋਣ  ਵਾਲੀ ਤਬਾਹੀ ਦੇ ਸਥਾਈ ਤੇ ਪੱਕੇ ਹੱਲ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਸ ਮਹੱਤਵਪੂਰਨ ਬੁਨਿਆਦੀ ਢਾਂਚੇ ਲਈ ਕੇਂਦਰ ਸਰਕਾਰ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਫੰਡ ਪ੍ਰਾਪਤ ਕਰਨ ਵਿੱਚ ਕੇਂਦਰੀ ਮੰਤਰੀ ਦੇ ਸਰਗਰਮ ਸਮਰਥਨ ਦੀ ਮੰਗ ਕੀਤੀ। ਸ. ਬੈਂਸ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਇਹ ਯ...
PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

National, Politics, Punjab
ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾ Punjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ ਨੂੰ ਅੱਪਗ੍ਰੇਡ ਕਰਨ ਲਈ ਇਕ ਖਾਸ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸਦਾ ਲਕਸ਼ public safety ਵਧਾਉਣਾ, ਬਿਜਲੀ ਬੰਦੀਆਂ ਘਟਾਉਣਾ ਅਤੇ ਸ਼ਹਿਰਾਂ ਦੀ ਸਫ਼ਾਈ ਤੇ ਸੁੰਦਰਤਾ ਬਹਾਲ ਕਰਨੀ ਹੈ। ਮੁੱਖ ਹਿੱਸੇ 1. PSPCL ਪੋਲਾਂ ਤੋਂ ਗੈਰ-ਬਿਜਲੀ ਵਾਲੀਆਂ ਤਾਰਾਂ ਹਟਾਉਣਾ: ਸਾਰੇ ਡਿਸ਼ ਕੇਬਲ, ਇੰਟਰਨੈਟ ਫਾਈਬਰ ਅਤੇ ਹੋਰ ਗੈਰ-PSPCL ਤਾਰ ਪੋਲਾਂ ਤੋਂ ਹਟਾਏ ਜਾਣਗੇ ਤਾਂ ਜੋ ਜਨਤਕ ਸੁਰੱਖਿਆ ਵਧੇ ਅਤੇ ਲਾਈਨਾਂ ਦੀ ਨਿਗਰਾਨੀ ਤੇ ਫੌਲਟ ਪਛਾਣ ਤੇਜ਼ ਹੋਵੇ। 2. ਥੱਲੇ ਲਟਕ ਰਹੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨਾ: ਖ਼ਾਸ ਕਰਕੇ ਭਾਰੀ ਵਾਹਨਾਂ ਨਾਲ ਵਾਪਰਨ ਵਾਲੀਆਂ ਹਾਦਸ...
ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਸਾਰੇ ਕੈਬਨਿਟ ਮੰਤਰੀ ਅਤੇ ਸਮੁੱਚਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟਿਆ ਹੋਇਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਹੋਣ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮ ਸਿੰਘ ਭੈਣੀ ਸਮੇਤ ਲਗਭਗ 20 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਸ ਜ਼ਮੀਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿੱਥੇ ਕੋਈ ਫਸਲ ਦੀ ਬਿਜਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 'ਗਿਰਦਾਵਰੀ' ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਨ...
ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

National, Politics, Punjab
*ਚੰਡੀਗੜ੍ਹ, 13 ਸਤੰਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਵਸੇਬਾ ਅਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੁਣ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ ਪਰ ਪਿੰਡਾਂ ਤੇ ਕਸਬਿਆਂ ਵਿੱਚ ਗਾਰ ਤੇ ਗੰਦਗੀ ਬਹੁਤ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਨ-ਜੀਵਨ ਲੀਹ ’ਤੇ ਆ ਰਿਹਾ ਹੈ ਜਿਸ ਕਰਕੇ ਇਨ੍ਹਾਂ ਇਲਾਕਿਆਂ ਦੀ ਸਫਾਈ ਦਾ ਕੰਮ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸੂਬਾ ਸਰਕਾਰ 2300 ਪ੍ਰਭਾਵਿਤ ਪਿੰਡਾਂ ਅਤੇ ਵਾਰਡਾਂ ਵਿੱਚ ਵਿਆਪਕ ਪੱਧਰ ’ਤੇ ਸਫਾਈ ਕਰਨ ਦੀ ਮੁਹਿੰਮ ਦਾ ਆਗਾਜ਼ ਕਰਨ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪਿੰਡ ਲਈ ਸਰਕਾਰ ਨੇ ਟੀਮਾਂ ਦਾ ਗਠਨ ਕੀਤਾ ਹੈ ਜਿਨ੍ਹਾਂ ਕੋਲ ਜੇ.ਸੀ.ਬੀ. ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਲੇਬਰ ਦੀ ਵਿਵਸਥਾ ਹੋਵੇਗੀ। ਇਹ ਟੀਮਾਂ ਗਾਰ ਤੇ ਮਲਬਾ ਹਟਾਉਣਗੀਆਂ ਅਤੇ ਹਰੇਕ ਪਿੰਡ ਦੀ ਮੁਕੰਮਲ ਸਫਾਈ ਨੂੰ ਯਕੀਨੀ ਬਣਾਉਣਗੀਆਂ। ਮੁੱਖ ਮੰਤਰੀ ਨੇ ਖਦਸ਼ਾ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ

National, Politics, Punjab
ਫਾਜ਼ਿਲਕਾ 13 ਸੰਤਬਰ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹਿਣਗੇ। ਮੌਜੂਦਾ ਸਾਲ 2025 ਦੀ ਫਸਲ ਝੋਨੇ (ਜੀਰੀ) ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ। ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲੱਗਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਨਾਲ ਆਲੇ-ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕ ਦੁਆ...
ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

National, Politics, Punjab
ਬਰਨਾਲਾ, 13 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ  ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਬਰਸਾਤੀ ਸੀਜ਼ਨ 'ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਿਲ੍ਹਾ ਬਰਨਾਲਾ ਨਿਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੀਂਹ, ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਸਲੱਮ ਏਰੀਆ ਵਿੱਚ ਡੇਂਗੂ, ਮਲੇਰੀਆ ਅਤੇ ਦੂਸ਼ਿਤ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।   ਓਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ 'ਚ ਮੀਂਹ ਦਾ ਪਾਣੀ ਗਲੀਆਂ ਨਾਲੀਆਂ ਵਿੱਚ ਇਕੱਠਾ ਹੋਣ ਕਾਰਨ ਕਈ ਵਾਰ ਪੀਣ ਵਾਲੇ ਪਾਣੀ ਦੇ ਸਾਧਨ 'ਚ ਮਿਲ ਜਾਣ ਕਾਰਨ ਦਸਤ, ਉਲਟੀਆਂ ਅਤੇ ਹੈਪੇਟਾਇਟਸ ਪੀਲੀਆ ਵਰਗੀਆਂ ਪੇਟ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਘਰਾਂ, ਦੁਕਾਨਾਂ, ਹੋਰ ਥਾਵਾਂ 'ਤੇ ਗਮਲੇ, ਕੂਲਰ, ਟਾਇਰ, ਘੜੇ , ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ਵਿੱਚ ...
ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

National, Politics, Punjab
ਤਰਨ ਤਾਰਨ, 13 ਸਤੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਅਤੇ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜਨ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਅਤੇ ਪਬਲਿਕ  ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 08 ਬੈਚ ਬਣਾਏ ਗਏ। ਜਿਨ੍ਹਾਂ ਵਿੱਚ ਪਹਿਲਾ ਬੈਂਚ, ਸ਼੍ਰੀ ਮਨੋਜ ਕੁਮਾਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ ਦੂਸਰਾਂ ਬੈਂਚ ਸ਼੍ਰੀ ਰਵਿੰਦਰਜੀਤ ਸਿੰਘ ਬਾਜਵਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਤੀਸਰਾ ਬੈਂਚ ਸ਼੍ਰੀ ਰਮੇਸ਼ ਕੁਮਾਰ, ਸਿਵਲ ਜੱਜ ਜੂਨੀਅਰ ਡਵੀਜ਼ਨ, ਤਰਨ ਤਾਰਨ, ਚੌਥਾਂ ਬੈਂਚ ਮਿਸ ਮਨਜੋਤ ਕੌਰ, ਸਿਵਲ ਜੱਜ ਜੂਨੀਅਰ ਡੀਵੀਜ਼ਨ, ਤਰਨ ਤਾਰਨ ਅਤੇ ਪੰਜਵਾ ਬੈਂਚ ਸ਼੍ਰੀ ਅਜੈਬ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ, ਤਰਨ ਤਾਰਨ ਇਸ ਤੋਂ ...
ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ

ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ

National, Politics, Punjab
ਫ਼ਰੀਦਕੋਟ, 13 ਸਤੰਬਰ 2025 () ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਆਯੋਜਿਤ ਕੀਤੀਆਂ ਗਈਆਂ। ਇਸ ਸੰਦਰਭ ਵਿੱਚ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ ਦਿਨੇਸ਼ ਕੁਮਾਰ ਵਧਵਾ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ ਹੇਠ ਮਿਸ ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੀਆਂ ਅਦਾਲਤਾਂ ਵਿੱਚ 10 ਬੈਂਚ, ਸਥਾਈ ਲੋਕ ਅਦਾਲਤ ਵਿੱਚ ਇੱਕ ਬੈਂਚ ਅਤੇ ਸਬ-ਡਿਵੀਜ਼ਨ ਜੈਤੋ ਵਿਖੇ 2 ਬੈਂਚ ਬਣਾਏ ਗਏ, ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ। ਇਸ ਲੋਕ ਅਦਾਲਤ ਵਿੱਚ ਕੁੱਲ 13325 ਕੇਸਾਂ ਵਿੱਚੋਂ 11...
ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ — ਡਾ. ਰਣਜੀਤ ਸਿੰਘ ਰਾਏ

ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ — ਡਾ. ਰਣਜੀਤ ਸਿੰਘ ਰਾਏ

National, Politics, Punjab
ਮਾਨਸਾ, 13 ਸਤੰਬਰ : ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਆਮ ਜਨਤਾ ਨੂੰ ਸੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਅਤੇ ਤਿਓਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਾਨਸਾ ਸ਼ਹਿਰ ਨਾਲ ਸਬੰਧਿਤ ਖਾਣ—ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਹਲਵਾਈ ਯੂਨੀਅਨ, ਕਰਿਆਣਾ ਯੂਨੀਅਨ ਅਤੇ ਡੇਅਰੀ ਯੂਨੀਅਨ ਨਾਲ ਇੱਕ ਅਹਿਮ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਿਨ ਕਰਦਿਆ ਡੈਜੀਗਨੇਟਿਡ ਅਫਸਰ (ਫੂਡ ਸੇਫਟੀ) ਡਾ. ਰਣਜੀਤ ਸਿੰਘ ਰਾਏ ਨੇ ਹਲਵਾਈਆਂ, ਕਰਿਆਣਾ ਅਤੇ ਡੇਅਰੀ ਵਾਲਿਆਂ ਨੂੰ ਖੋਆ, ਪਨੀਰ ਅਤੇ ਹੋਰ ਮਠਿਆਈਆ ਆਦਿ ਆਪਣੇ ਅਦਾਰੇ ਦੇ ਅੰਦਰ ਹੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾ ਕਿਹਾ ਕਿ ਮਠਿਆਈਆਂ ਆਦਿ ਬਣਾਉਣ ਲਈ ਮਿਆਰੀ ਖਾਦ—ਪਦਾਰਥਾਂ ਦੀ ਵਰਤੋਂ ਕੀਤੀ ਜਾਵੇ ਅਤੇ ਜੇਕਰ ਲੋੜ ਪੈਦੀ ਹੈ ਤਾਂ ਸਿਰਫ ਫੂਡ ਕਲਰ ਦੀ ਵਰਤੋਂ ਹੀ ਸੀਮਤ ਮਾਤਰਾ ਵਿੱਚ ਕੀਤੀ ਜਾਵੇ।ਇਸੇ ਤਰ੍ਹਾ ਜੇਕਰ ਲੋੜ ਹੋਵੇ ਤਾਂ ਕੇਵਲ ਸੁੱਧ ਚਾਂਦੀ ਦੇ ਵਰਕ ਦ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਦੇ ਜਸਕਰਨ ਸਿੰਘ, ਅੰਮ੍ਰਿਤਸਰ ਦੇ ਪਿੰਡ ਰੰਗਗੜ੍ਹ ਦੇ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਗੁਰਵਿੰਦਰ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਅਮਨਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਮਨਸੂਰਾ ਦੇ ਹਰਕੀਰਤ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼...