Tuesday, March 17
Shadow

Politics

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 10 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਹੜ੍ਹਾਂ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਸੂਬੇ 'ਚ ਹੋਰ 88 ਪਿੰਡ, 374 ਲੋਕ ਅਤੇ 55 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2185 ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਿਰੋਜ਼ਪੁਰ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਹੈ ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ 53 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 91 ਹੋਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਬਚਾਏ ਗਏ ਲੋਕਾਂ ਦੀ ਗਿਣਤੀ 23,297 ਹੋ ਗਈ ਹੈ। ਮੌਜੂਦਾ ਸਮੇਂ ਸੂਬੇ ਭਰ ਵਿੱਚ 115 ਰਾਹਤ ਕੈਂਪ ਜਾਰੀ ਹਨ, ਜਿਨ੍...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨਿਆ ਰਾਹਤ ਪੈਕੇਜ ਪੰਜਾਬ ਨਾਲ ਕੋਝਾ ਮਜ਼ਾਕ: ਬਰਿੰਦਰ ਕੁਮਾਰ ਗੋਇਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨਿਆ ਰਾਹਤ ਪੈਕੇਜ ਪੰਜਾਬ ਨਾਲ ਕੋਝਾ ਮਜ਼ਾਕ: ਬਰਿੰਦਰ ਕੁਮਾਰ ਗੋਇਲ

National, Politics, Punjab
ਮੂਨਕ, 10 ਸਤੰਬਰ ਦੇਸ਼ ਦੀ ਅਜ਼ਾਦੀ ਲਈ ਸਭ ਤੋਂ ਵੱਧ ਯੋਗਦਾਨ ਪਾਉਣ, ਹਰੀ ਕ੍ਰਾਂਤੀ ਤਹਿਤ ਦੇਸ਼ ਦੇ ਅਨਾਜ ਭੰਡਾਰ ਭਰਨ ਅਤੇ ਦੇਸ਼ ਦੀ ਰਾਖੀ ਲਈ ਸਰਹੱਦਾਂ ਉੱਤੇ ਸਭ ਤੋਂ ਵੱਧ ਜਾਨਾਂ ਵਾਰਨ ਵਾਲੇ ਪੰਜਾਬ ਦਾ ਅੱਜ ਜਦੋਂ ਹੜ੍ਹਾਂ ਦੀ ਮਾਰ ਕਾਰਨ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ ਤਾਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਕੇਵਲ 1600 ਕਰੋੜ ਰੁਪਏ ਦੀ ਰਾਹਤ ਰਾਸ਼ੀ ਐਲਾਨੀ ਜਾਣੀ, ਪੰਜਾਬ ਨਾਲ ਕੋਝਾ ਮਜ਼ਾਕ ਹੈ। ਇਹ ਗੱਲ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕੜੈਲ, ਮੂਨਕ, ਫੂਲਦ ਸਮੇਤ ਘੱਗਰ ਦਰਿਆ ਨੇੜਲੇ ਵੱਖ-ਵੱਖ ਪਿੰਡਾਂ ਵਿਖੇ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਆਖੀ। ਸ਼੍ਰੀ ਗੋਇਲ ਨੇ ਕਿਹਾ ਕਿ ਲੋਕਾਂ ਨੂੰ ਘੱਗਰ ਦਰਿਆ ਦੀ ਮਾਰ ਤੋਂ ਬਚਾਉਣ ਹਿਤ ਪੰਜਾਬ ਸਰਕਾਰ ਵੱਲੋਂ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ, ਜਿਨ੍ਹਾਂ ਸਦਕਾ ਪਿਛਲੇ 08 ਦਿਨ ਤੋਂ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੋਣ ਦੇ ਬਾਵਜੂਦ ਘੱਗਰ ਦਰਿਆ ਨੇੜਲੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਦੀ ਮਾਰ ਤੋਂ ਬਚੇ ਹੋਏ ਹਨ। ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਤੋ ਇਲਾਵਾ ਪਸ਼ੂਆਂ ਲਈ ਚਾਰਾ ਵੀ ਕਰਵਾਇਆ ਜਾ ਰਿਹਾ ਉਪਲੱਬਧ- ਹਰਜੋਤ ਬੈਂਸ

National, Politics, Punjab
ਕੀਰਤਪੁਰ ਸਾਹਿਬ 10 ਸਤੰਬਰ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਰਹਿ ਰਹੇ ਲੋਕਾਂ ਦੀ ਮੱਦਦ ਲਈ ਵੱਡੇ ਪੱਧਰ ‘ਤੇ ਅੱਗੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਿਯੋਗ ਹੜ੍ਹ ਪੀੜਤ ਪਰਿਵਾਰਾਂ ਅਤੇ ਪਸ਼ੂਆਂ ਲਈ ਬੇਹੱਦ ਕੀਮਤੀ ਹੈ। ਅਸੀ ਮਨੁੱਖੀ ਜੀਵਨ ਦੇ ਨਾਲ ਨਾਲ ਪਸ਼ੂਆਂ ਅਤੇ ਖਾਸ ਤੋਰ ਤੇ ਬੇਸਹਾਰਾ ਪਸ਼ੂਆਂ ਦੇ ਰੱਖ ਰਖਾਓ ਅਤੇ ਉਨ੍ਹਾਂ ਦੇ ਖਾਣ ਲਈ ਚਾਰੇ ਦਾ ਪ੍ਰਬੰਧ ਵੀ ਕਰ ਰਹੇ ਹਾਂ। ਸਾਡੇ ਵਲੰਟੀਅਰ ਨਿਰੰਤਰ ਪ੍ਰਭਾਵਿਤ ਇਲਾਕਿਆਂ ਵਿੱਚ ਚਾਰਾ ਅਤੇ ਅਚਾਰ ਚਾਰਾ ਵਿਤਰਣ ਕਰ ਰਹੇ ਹਨ।       ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਸਵੇਰ ਤੋ ਹੀ ਚਾਰੇ/ਅਚਾਰ ਚਾਰਾ ਭੇਜ ਰਹੇ ਹਾਂ, ਜਿਹਨਾਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਚਾਰੇ/ਚਾਰਾ ਅਚਾਰ ਦੀ ਵੱਡੀ ਸਪਲਾਈ ਵੰਡੀ ਜਾ ਚੁੱਕੀ ਹੈ। ਹੜ੍ਹ ਕਾਰਨ ਫਸਲਾਂ ਅਤੇ ਪੱਠਿਆਂ ਦਾ ਨੁਕਸਾਨ ਹੋਇਆ ਹੈ, ਇਸ ਲਈ ਪਸ਼ੂਆਂ ਲਈ ਚਾਰਾ ਹੀ ਸਭ ਤੋਂ ਵੱਡੀ ਰਾਹਤ ਹੈ।        ਸ.ਬੈਂਸ ਨੇ ਕਿਹਾ ਕਿ...
ਡੇਢ ਮਹੀਨੇ ‘ਚ  ਨਗਰ ਨਿਗਮ ਅਧੀਨ ਸਾਰੀਆਂ ਸੜਕਾਂ ਦੀ ਹੋਵੇਗੀ ਕਾਇਆ ਕਲਪ : ਬ੍ਰਹਮ ਸ਼ੰਕਰ ਜਿੰਪਾ

ਡੇਢ ਮਹੀਨੇ ‘ਚ ਨਗਰ ਨਿਗਮ ਅਧੀਨ ਸਾਰੀਆਂ ਸੜਕਾਂ ਦੀ ਹੋਵੇਗੀ ਕਾਇਆ ਕਲਪ : ਬ੍ਰਹਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 10 ਸਤੰਬਰ: ਪੰਜਾਬ ਸਰਕਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਹਿਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮੇਅਰ ਸੁਰਿੰਦਰ ਕੁਮਾਰ ਨਾਲ ਇਕ ਪ੍ਰੈਸੂ ਕਾਨਫਰੰਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਵੇਰਵੇ ਸਾਂਝੇ ਕੀਤੇ। ਇਨ੍ਹਾਂ ਕੰਮਾਂ ਨੇ ਸ਼ਹਿਰ ਨੂੰ ਸਾਫ਼, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ, ਜਿਸ ਕਾਰਨ ਹੁਸ਼ਿਆਰਪੁਰ ਵਿਕਾਸ ਦੇ ਖੇਤਰ ਵਿਚ ਇਕ ਮਿਸਾਲ ਬਣ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਨਗਰ ਨਿਗਮ ਅਧੀਨ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਡੇਢ ਮਹੀਨੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਪੁਰਾਣੇ ਬਾਜ਼ਾਰਾਂ ਨੂੰ ਵਿਰਾਸਤੀ ਬਾਜ਼ਾਰਾਂ ਦਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀਆਂ ਸੜਕਾਂ, ਗਲ਼ੀਆਂ ਅਤੇ ਨਾਲੀਆਂ ਦੀ ਉਸਾਰੀ ਅਤੇ ਮੁਰੰਮਤ 'ਤੇ 53 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 21 ਕਰੋੜ ਰੁਪਏ ਦੇ ਕੰਮ ਮੁਕੰਮਲ ਹੋ ਚੁੱਕੇ...
ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

National, Politics, Punjab
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦਾ ਦ੍ਰਿੜਤਾ ਨਾਲ ਸਾਹਮਣਾ ਕਰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਬਾਰਸ਼ਾਂ ਘਟਣ ਅਤੇ ਪਾਣੀ ਦਾ ਪੱਧਰ ਡਿੱਗਣ ਦੇ ਨਾਲ, ਰਾਜ ਸਰਕਾਰ ਨੇ ਰਾਹਤ, ਪੁਨਰਵਾਸ ਅਤੇ ਪੁਨਰ ਨਿਰਮਾਣ ਉਪਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਨਾਲ ਹੜ੍ਹ ਪੀੜਤਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆਉਣ ਲੱਗੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਰਾਹਤ ਕੈਂਪਾਂ ਤੋਂ ਘਰ ਵਾਪਸ ਜਾਣ ਲੱਗ ਪਏ ਹਨ। ਮੰਤਰੀ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਤੇ ਬੇਲਾ ਸ਼ਿਵ ਸਿੰਘ ਵਰਗੇ ਕੱਟੇ ਪਿੰਡਾਂ ਦਾ ਸੰਪਰਕ ਮੁੜ ਜੋੜਿਆ ਜਾ ਰਿਹਾ ਹੈ ਅਤੇ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱ...
ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ: ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ, 10 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਸਿਰਫ਼ 1600 ਕਰੋੜ ਰੁਪਏ ਦੇ ਰਹੀ ਹੈ ਜੋ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕੁੱਝ ਵੀ ਦਿੱਤਾ ਹੈ, ਉਸ ਲਈ ਪੰਜਾਬ ਵਾਸੀ ਫਿਰ ਵੀ ਕੇਂਦਰ ਸਰਕਾਰ ਦੇ ਅਤਿ ਧੰਨਵਾਦੀ ਹਨ ਅਤੇ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਡਿੱਗਣ ਤੋਂ ਬਾਅਦ ਆਪਣੇ ਪੈਰਾਂ 'ਤੇ ਕਿਵੇਂ ਖੜ੍ਹੇ ਹੋਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਜਾਇਦਾਦਾਂ, ਕੋਠੀਆਂ, ਕਾਰਾਂ, ਮਹਿਲਨੁਮਾ ਘਰ, ਵੱਡੇ ਟਰੈਕਟਰ ਬਣਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਅਸੀਸਾਂ ਹਮੇਸ਼ਾ ਸਾਡੇ ਨਾਲ ਹਨ, ਜਿਨ੍ਹ...
ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 10 ਸਤੰਬਰ ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰ...
8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ  ਅਗਲੇ-ਪਿਛਲੇ ਸਬੰਧਾਂ 'ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ (50) ਅਤੇ ਉਸਦਾ ਪੁੱਤਰ ਗੁਰਦਿੱਤ ਸਿੰਘ (22) ਦੋਵੇਂ ਵਾਸੀ ਪਿੰਡ ਨਾਰਲਾ, ਤਰਨਤਾਰਨ; ਮਲਕੀਤ ਸਿੰਘ (50) ਵਾਸੀ ਪਿੰਡ ਡੱਲ, ਤਰਨਤਾਰਨ ਅਤੇ ਗੁਰਜੀਤ ਸਿੰਘ (29) ਵਾਸੀ ਪਿੰਡ ਕੋਟਲੀ ਸਾਕਾ, ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਬਦਨਾਮ ਨਸ਼ਾ ਤਸਕਰ ਸੋਨੀ ਸਿੰਘ ਉਰਫ਼ ਸੋਨੀ ਨੂੰ ਉਸ ਦੇ ਚਾਰ ਸਾਥੀਆਂ - ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿ...

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਮਾਨਿਕ ਮਹਿਤਾ

National, Politics, Punjab
ਬਟਾਲਾ, 10 ਸਤੰਬਰ (        ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਵਲੋਂ ਝੋਨੇ ਦੇ ਸ਼ੀਜਨ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਹੋਏ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ, ਦਾਣਾ ਮੰਡੀ ਬਟਾਲਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜਾ ਲਿਆ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਖਰੀਦ  ਪ੍ਰਬੰਧਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਭਰਾਵਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ। ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਿਯਮਿਤ ਸਮੇਂ ਫਸਲ ਦੀ ਖਰੀਦ,...
ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

National, Politics, Punjab
ਮਾਲੇਰਕੋਟਲਾ, 10 ਸਤੰਬਰ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਸੰਜੇ ਗੋਇਲ ਦੀ ਅਗਵਾਈ ਹੇਠ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।                                   ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (ਐਸ.ਡੀ.ਐਚ.) ਮਾਲੇਰਕੋਟਲਾ ਦੀ ਅਗਵਾਈ ਹੇਠ ਸ਼ਹਿਰੀ ਖੇਤਰ, ਐਸ.ਐਮ.ਓ. ਅਮਰਗੜ੍ਹ ਦੀ ਅਗਵਾਈ ਹੇਠ ਬਲਾਕ ਅਮਰਗੜ੍ਹ, ਐਸ.ਐਮ.ਓ. ਅਹਿਮਦਗੜ੍ਹ ਦੀ ਅਗਵਾਈ ਹੇਠ ਅਹਿਮਦਗੜ੍ਹ ਸ਼ਹਿਰ ਅਤੇ ਐਸ.ਐਮ.ਓ. ਪੰਜਗਰਾਈਆਂ ਦੀ ਅਗਵਾਈ ਹੇਠ ਪੇਂਡੂ ਖੇਤਰ ਵਿੱਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।                                          ਉਹਨਾਂ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਟੀਮਾਂ ਜਿਹਨਾਂ ਥਾਵਾਂ ’ਤੇ ਪਾਣੀ ਖੜ੍ਹਾ ਹੈ, ਉੱਥੇ ਬਰੀਡ ਚੈੱਕਰਾਂ ਰਾਹੀਂ ਮੱਛਰ ਮਾਰੂ ਦਵਾਈਆਂ ਦਾ ਛਿੜਕਾਅ ਕਰਵ...