Shadow

Politics

ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ 04 ਜਾਇਦਾਦਾਂ ਨੂੰ ਢਾਹਿਆ

National, Politics, Punjab
ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ : ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04 ਜਾਇਦਾਦਾਂ ਢਾਹ ਦਿੱਤੀਆਂ ਜੋ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ। ਇਹ ਕਾਰਵਾਈ ਅਹਿਮਦਗੜ੍ਹ ਦੇ ਵਾਰਡ ਨੰ.09 ਅਤੇ ਵਾਰਡ ਨੰ.10 ਵਿੱਚ ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ। ਢਾਹੁਣ ਦੀ ਮੁਹਿੰਮ ਐਸ.ਪੀ. ਰਾਜਨ ਸਰਮਾਂ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਅਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਵਿੱਚ ਕਾਨੂੰਨੀ ਪ੍ਰੋਟੋਕੋਲ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਅਤੇ ਜਨਤਕ ਵਿਵਸਥਾ ਬਣਾਈ ਰੱਖੀ ਗਈ। ਐਸ.ਪੀ. ਰਾਜਨ ਸਰਮਾਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ ਐਕਟ ਦੇ ਕਈ ਮਾਮਲ ਦਰਜ ਹਨ । ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਅਤੇ ਆਪਣੇ ਨੌਜਵਾਨਾਂ ਦੀ ਰੱਖਿਆ ਲਈ ਵਚਨਬੱਧ ਹੈ...
ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

National, Politics, Punjab
ਮਾਨਸਾ, 26 ਸਤੰਬਰ:             ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ ਜਾਂਚ ਕੀਤੀ ਜਾ ਰਹੀ ਹੈ।             ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਅਤੇ ਸਰਕਾਰ ਵੱਲੋਂ ਸਬਸਿਡੀ ਉਤੇ ਦਿ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

National, Politics, Punjab
ਮਾਨਸਾ, 26 ਸਤੰਬਰ: ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।             ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜ੍ਹਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਵਧਾਈ ਜਾਵੇ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੁੱਟੀਆਂ ਸੜ੍ਹਕਾਂ ਦੀ ਰਿਪੇਅਰ ਕਰਵਾਈ ਜਾਵੇ ਅਤੇ ਬਲੈਕ ਸਪੋਟ ਏਰੀਏ ਵਿਚ ਰਿਫਲੈਕਟਰ ਲਗਾਏ ਜਾਣ ਅਤੇ ਹੋਰ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ...
ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 26 ਸਤੰਬਰ:                 ਮਾਨਸਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਬੈਠਕ ਕੀਤੀ।                 ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨਾਂ ਨੇ ਆਖਿਆ ਕਿ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।                 ਡਿਪਟੀ ਕਮਿਸ਼ਨਰ ਨੇ ਆਖਿਆ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਕੰਮ ਤਰਜੀਹੀ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤਰਜੀਹੀ ਆਧਾਰ 'ਤੇ ਇੰਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ।                 ਇਸ ਮੌਕੇ ਐਸ.ਡੀ.ਐਮ. ਮਾਨਸਾ ਕਾਲਾ ਸ੍ਰੀ ਰਾਮ ਕ...
ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

National, Politics, Punjab
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਬਲਕਿ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਨੂੰ ਰੋਕਣ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੇ ਮੁੜ ਵਸੇਬੇ ਲਈ ਭਵਿੱਖੀ ਰਣਨੀਤੀਆਂ ਤਿਆਰ ਕਰਨ ਦਾ ਹੈ। ਉਨ੍ਹਾਂ ਨੇ ਬੀ.ਬੀ.ਐਮ.ਬੀ. ਦੇ ਕੰਮਕਾਜ ਅਤੇ ਇਸ ਕੁਦਰਤੀ ਆਫ਼ਤ ‘ਤੇ ਵਿਰੋਧੀ ਧਿਰ ਵੱਲੋਂ ਬੇਬੁਨਿਆਦ ਬਿਆਨਬਾਜ਼ੀ ਕਰਕੇ ਕੀਤੀ ਜਾ ਰਹੀ ਰਾਜਨੀਤੀ 'ਤੇ ਵੀ ਗੰਭੀਰ ਸਵਾਲ ਉਠਾਏ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਨੂੰ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਹੜ੍ਹਾਂ ਦੇ ਮਾਰੂ ਪ੍ਰਭਾਵਾਂ ਨੂੰ ਉਜਾਗਰ ਕੀਤਾ, ਜਿਸ ਵਿੱਚ 59 ਮਨੁੱਖੀ ਜਾਨਾਂ ਚਲੀਆਂ ਗਈਆਂ, ਘਰ ਤਬਾਹ ਹੋ ਗਏ, ਹਜ਼ਾਰਾਂ ਪਸ਼ੂਆਂ ਨੂੰ ਨੁਕਸਾਨ ਪਹੁੰਚਿਆ ਅਤੇ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਗੰਭੀਰ ਝ...
ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 26 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਦੀ ਕੀਤੀ ਗਈ। ਇਸ ਮੀਟਿੰਗ ਦੌਰਾਨ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਆਪਣੀਆਂ ਮੁਸਕਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਵੱਲੋਂ ਉਨ੍ਹਾ ਨੂੰ ਸਰਕਾਰ ਵੱਲੋਂ ਮਿਲ ਰਹੇ ਵਿੱਤੀ ਲਾਭ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ। ਇਸ ਮੌਕੇ ਬਾਗਬਾਨੀ ਮੰਤਰੀ ਨੇ ਦੱਸਿਆ ਕਿ ਨੈਸ਼ਨਲ...
ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ

ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ

National, Politics, Punjab
ਚੰਡੀਗੜ੍ਹ, 26 ਸਤੰਬਰ: ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਸੈਰ-ਸਪਾਟਾ ਵਿਭਾਗ ਵੱਲੋਂ ਮਾਘੀ ਮੇਲਾ, ਬਸੰਤ ਤਿਉਹਾਰ, ਕਪੂਰਥਲਾ ਹੈਰੀਟੇਜ ਫੈਸਟੀਵਲ, ਕਿਲਾ ਰਾਏਪੁਰ ਪੇਂਡੂ ਓਲੰਪਿਕ, ਨੇਚਰ ਫੈਸਟੀਵਲ, ਬਠਿੰਡਾ ਵਿਰਾਸਤੀ ਮੇਲਾ, ਪਟਿਆਲਾ ਹੈਰੀਟੇਜ ਫੈਸਟੀਵਲ, ਹੋਲਾ ਮੁਹੱਲਾ ਅਤੇ ਨਿਹੰਗ ਓਲੰਪਿਕ ਸਮੇਤ ਕਈ ਪ੍ਰਮੁੱਖ ਸੱਭਿਆਚਾਰਕ ਮੇਲੇ ਅਤੇ ਤਿਉਹਾਰ ਕਰਵਾਏ ਗਏ। ਇਨ੍ਹਾਂ ਸਮਾਗਮਾਂ ਨੇ ਜਿੱਥੇ ਪੰਜਾਬ ਦੇ ਅਮੀਰ ਰੀਤੀ ਰਿਵਾਜ਼ ਨੂੰ ਪ੍ਰਦਰਸ਼ਿਤ ਕੀਤਾ ਉੱਥੇ ਹੀ ਘਰੇਲੂ ਅਤੇ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਆਕਰਸਿ਼ਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਸੈਰ ਸਪਾਟਾ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ 2025 ਵਿੱਚ ਵੀ ਸਾਡੇ ਤਿਉਹਾਰ ਵੱਡੇ ਪੱਧਰ `ਉੱਤੇ ਮਨਾਏ ਜਾ ਰਹੇ ਹਨ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ...
ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

National, Politics, Punjab
ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ। ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਭਰੋਸ...
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

National, Politics, Punjab
*ਚੰਡੀਗੜ੍ਹ, 26 ਸਤੰਬਰ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ਵਿੱਚ ਤੇਜ਼ ਬਾਰਿਸ਼ ਕਾਰਨ ਕਈ ਕਸਬਿਆਂ ਵਿੱਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ  ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗਾਰ, ਰੇਤ ਅਤੇ ਹੋਰ...
ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

National, Politics, Punjab
ਚੰਡੀਗੜ੍ਹ, 26 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ।ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ "ਚੜ੍ਹਦੀ ਕਲਾ" ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ। ਇਸ ਸਬੰਧ ਵਿੱਚ ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ( ਕਾਰਪੋਰੇਟ ਰਿਲੇਸ਼ਨਜ਼) ਸ਼੍ਰੀ ਜੇ.ਐਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਸ਼੍ਰੀ ਰਜਨੀਸ਼ ਜੈਨ ਨੇ ਨਿੱਜੀ ਤੌਰ `ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਹ ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍ਰਕਿਰਿਆ ਅਧ...