ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ
ਚੰਡੀਗੜ੍ਹ, 8 ਸਤੰਬਰ:
ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ "ਡੂੰਘੀ ਨੀਂਦ" ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਫੋਟੋਗ੍ਰਾਫ਼ੀ ਦੇ ਮੌਕੇ ਵਜੋਂ ਦੇਖਣ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਮੋਦੀ ਨੂੰ ਇਸ ਕੁਦਰਤੀ ਮਾਰ ਤੋਂ ਸੂਬੇ ਨੂੰ ਉਭਾਰਨ ਲਈ ਕੋਈ ਠੋਸ ਸਹਾਇਤਾ ਦੇਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਪੰਜਾਬ ਆ ਰਹੇ ਹਨ।
ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਮੈਂ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕਰਦਾ ਹਾਂ, ਜੋ ਪੰਜਾਬ ਦੇ ਹੜ੍ਹ ਪ੍ਰਭਾ...







