ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ
ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ:
ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ।
ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਏ.ਟੀ.ਐਮ. ਬੈਂਕਿੰਗ ਸੇਵਾਵਾਂ ਤੱਕ ਕਿਸਾਨਾਂ ਅਤੇ ਆਮ ਲੋਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾ ਕੇ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵਾਂ ਦੀ ਬੱਚਤ ਕਰਦਿਆਂ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪੰਜਾਬ ਮੰਡੀ ਬੋਰਡ ਦੇ ਮਾਲੀਏ ਵਿੱਚ ਵੀ ਵਾਧਾ ਕਰ ਰਹੇ ਹਨ।
ਚੇਅਰਮੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਮੁੱਖ ਏਜੰਡਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲਿਆਂ ਨੂੰ ਜਲ...







