Tuesday, March 17
Shadow

Politics

ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

National, Politics, Punjab
ਪੱਟੀ, 4 ਸਤੰਬਰ; ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਆਰਜ਼ੀ ਰਾਹਤ ਕੈਂਪ ਖੋਲ੍ਹਿਆ, ਜਿੱਥੇ ਲੋਕਾਂ ਵੱਲੋਂ ਸੇਵਾ ਦੇ ਰੂਪ ਵਿੱਚ ਆਈ ਰਾਹਤ ਸਮੱਗਰੀ ਨੂੰ 30-35 ਕਿਲੋਮੀਟਰ ਦੇ ਦਾਇਰੇ ਤੱਕ ਲੋੜਵੰਦਾਂ ਵਿੱਚ ਵੰਡਿਆ ਜਾਵੇਗਾ। ਸ. ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਬੰਨ ‘ਤੇ ਮਿੱਟੀ ਪਾਉਣ ਦੀ ਸੇਵਾ ਲਈ, ਜੋ ਸੇਵਾਦਾਰ ਆਪਣੇ ਟਰੈਕਟਰ ‘ਚ ਡੀਜ਼ਲ ਪਵਾਉਣ ਚਾਹੇ, ਤਾਂ ਉਸਨੂੰ ਇਸ ਰਾਹਤ ਕੈਂਪ ਵਿੱਚੋਂ ਡੀਜ਼ਲ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਾਹਤ ਕੈਂਪ ਤੋਂ ਨੇੜਲੇ ਪਿੰਡਾਂ ਦੇ ਵਿੱਚ, ਜਿਨ੍ਹਾਂ ਵੀ ਲੋੜਵੰਦਾਂ ਨੂੰ ਕਰਿਆਨਾ, ਪਸ਼ੂਆ ਲਈ ਚਾਰਾ ਤੇ ਫੀਡ ਆਦਿ ਦੀ ਜ਼ਰੂਰਤ ਹੋਵੇਗੀ, ਉਹ ਇਸ ਰਾਹਤ ਕੈਂਪ ਵਿੱਚੋਂ ਭੇਜਿਆ ਜਾਵੇਗਾ। ਸ. ਭੁੱਲਰ ਨੇ ਦੱਸਿਆ ਕਿ ਇਸੇ ਰਾਹਤ ਕੈਂਪ ਵਿੱਚੋਂ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸੇ ਰਾਹਤ ਕੈਂਪ ਵਿੱਚੋਂ ਨੇੜਲੇ ਇਲਾਕਿਆਂ ਵਿੱਚ ਲੰਗਰ ਪਰਸ਼ਾਦੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਾਹਤ ਕੈਂਪ 24 ਘੰਟੇ ਕੰਮ ਕਰੇਗਾ ਅਤੇ ਇਲਾਕ...
ਹਰਜੋਤ ਸਿੰਘ ਬੈਂਸ ਨੇ ਅਗੰਮਪੁਰ ਪੁਲ ਹੇਠਾ ਸਤਲੁਜ ਵਿੱਚ ਪਈ ਖਾਰ ਦੀ ਮੁਰੰਮਤ ਦੀ ਕੀਤੀ ਅਗਵਾਈ

ਹਰਜੋਤ ਸਿੰਘ ਬੈਂਸ ਨੇ ਅਗੰਮਪੁਰ ਪੁਲ ਹੇਠਾ ਸਤਲੁਜ ਵਿੱਚ ਪਈ ਖਾਰ ਦੀ ਮੁਰੰਮਤ ਦੀ ਕੀਤੀ ਅਗਵਾਈ

National, Politics, Punjab
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ () ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਗੜ੍ਹਸ਼ੰਕਰ ਨਾਲ ਜੋੜਨ ਵਾਲਾ ਅਗੰਮਪੁਰ ਪੁਲ ਦੇ ਥੱਲੇ ਦਰਿਆ ਵਿੱਚ ਖਾਰ ਪੈ ਰਹੀ ਹੈ, ਜਿਸ ਨਾਲ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਲਾਕਾ ਵਾਸੀਆਂ ਵੱਲੋਂ ਜਦੋ ਇਹ ਸੂਚਨਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਤੀ ਗਈ ਤਾ ਉਹ ਖੁੱਦ ਆਪਣੇ ਵਲੰਟੀਅਰਾਂ ਨਾਲ ਬੰਨ੍ਹ ਦੀ ਮਜਬੂਤੀ ਅਤੇ ਖਾਰ ਨੂੰ ਰੋਕਣ ਲਈ ਡੱਟ ਗਏ। ਸ.ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜ੍ਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ, ਤਾਂ ਜੋ ਲੋੜੀਦੇ ਪ੍ਰਬੰਧ ਕਰਕੇ ਲੋਕਾਂ ਦੇ ਜਾਨ ਮਾਲੀ ਦੀ ਰਾਖੀ ਕੀਤੀ ਜਾ ਸਕੇ। ਸ.ਬੈਂਸ ਨੇ ਦੱਸਿਆ ਕਿ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਵਾਲੇ, ਪ੍ਰਸਾਸ਼ਨ, ਵਲੰਟੀਅਰ, ਪੰਚ-ਸਰਪੰਚ, ਯੂਥ ਕਲੱਬ ਅਤੇ ਨੌਜਵਾਨਾਂ ਡੱਟ ਕੇ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਹਨ।  ਉਨ੍ਹਾਂ ਦੀ ਨਿਗਰਾਨੀ ਹੇਠ, ਰੇਤ ਅਤੇ ਮਿੱਟੀ ਨਾਲ ਭਰੇ ਵੱਡੇ ਜੰਬੋ ਬੈਗ ਲਿਆਂ...
ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

National, Politics, Punjab
ਚੰਡੀਗੜ੍ਹ, 4 ਸਤੰਬਰ: ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਡਾ. ਐਸ. ਰਾਧਾਕ੍ਰਿਸ਼ਨਨ ਦੇ ਜਨਮਦਿਨ ਦੇ ਸਨਮਾਨ ਵਿੱਚ ਹਰ ਸਾਲ 5 ਸਤੰਬਰ ਨੂੰ ਮਨਾਏ ਜਾਂਦੇ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ 'ਸਮਾਜ ਦੀ ਰੀੜ੍ਹ ਦੀ ਹੱਡੀ' ਕਰਾਰ ਦਿੱਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਇੱਕ ਮਹਾਨ ਰਾਸ਼ਟਰ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਨੌਜਵਾਨਾਂ ਨੂੰ ਆਦਰਸ਼ ਨਾਗਰਿਕ ਬਣਾਉਣ ਲਈ ਉਨ੍ਹਾਂ ਨੂੰ ਗਿਆਨ, ਕਦਰਾਂ-ਕੀਮਤਾਂ ਅਤੇ ਹੁਨਰਾਂ ਨਾਲ ਲੈੱਸ ਕਰਨ ਵਾਸਤੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਅਧਿਆਪ...
*ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ

*ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮੱਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਨੁੱਖੀ ਸਹਾਇਤਾ ਸਰਹੱਦਾਂ ਤੋਂ ਪਾਰ ਭੇਜੀ ਜਾ ਸਕਦੀ ਹੈ, ਤਾਂ ਫਿਰ ਆਪਣੇ ਹੀ ਲੋਕਾਂ ਦੀ ਅਜਿਹੀ ਮਦਦ ਕਰਨ ਵਿੱਚ ਝਿਜਕ ਕਿਉਂ?" ਵਿੱਤ ਮੰਤਰੀ ਚੀਮਾ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਨਾਗ...
ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ

National, Politics, Punjab
ਚੰਡੀਗੜ, 4 ਸਤੰਬਰ: ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ  ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ  ਪਾਰਦਰਸ਼ਤਾ ਵਿੱਚ  ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ। ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ.ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਅਮਰਦੀਪ ਸਿੰਘ ਰਾਏ ਅਤੇ ...
ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

National, Politics, Punjab
ਚੰਡੀਗੜ੍ਹ, 4 ਸਤੰਬਰ: ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ। ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ 'ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 4 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਮਿਲੀ ਖੁਫੀਆ ਇਤਲਾਹ  'ਤੇ   ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ - ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ...
ਡਿਪਟੀ ਕਮਿਸ਼ਨਰ ਵੱਲੋਂ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦਾ ਨਿਰੀਖਣ

National, Politics, Punjab
ਮਾਨਸਾ, 03 ਸਤੰਬਰ:                 ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤਹਿਤ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਸਾਰੇ ਅਧਿਕਾਰੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕੀਤਾ।                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਸਰਕਾਰੀ ਕੰਮਕਾਜ ਕਰਵਾਉਣ ਵਿਚ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮ ਵਿੱਚ ਲਾਪ੍ਰਵਾਹੀ ਅਤੇ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।                 ਉਨ੍ਹਾਂ ਕਿਹਾ ਕਿ ਰਜਿਸਟਰੀਆਂ, ਇੰਤਕਾਲਾਂ ਆਦਿ ਨਾਲ ਸਬੰਧਤ ਕੰਮਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਨਿਰਵਿਘਨ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ

National, Politics, Punjab
 ਮਲੋਟ/ ਸ੍ਰੀ ਮੁਕਤਸਰ ਸਾਹਿਬ, 03 ਸਤੰਬਰ   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ। ਪਿੰਡ ਦਾਨੇਵਾਲਾ ਵਿਖੇ ਲਗਾਏ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਜਾਤੀ ਕਾਰਡ, ਉਡਾਨ ਸਕੀਮ, ਔਰਤਾਂ ਦਾ ਮੁਫ਼ਤ ਚੈਕਅੱਪ ਆਦਿ ਹੋਰ ਵੀ ਕਈ ਸਕੀਮਾਂ ਸਬੰਧੀ ਲੋਕ ਆਪਣੇ ਪਿੰਡ ਵਿੱਚ ਹੀ ਫ਼ਾਇਦਾ ਲੈ ਸਕਦੇ ਹਨ, ਉਨ੍ਹਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ। ਬਾਲ ਵਿਆਹ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਇੱਕ ਸ਼ਰਾਪ ਹੈ ਜਿਸ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਨਹੀਂ ਹੋਣ ਦੇਵਾਂਗੇ, ਇਸ ਨ...
ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ

National, Politics, Punjab
ਗੁਰਦਾਸਪੁਰ, 03 ਸਤੰਬਰ (              ) - ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਕਲਾਕਾਰ ਵੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਪੰਜਾਬ ਦੇ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਅੱਜ ਆਪਣੇ ਸਾਥੀਆਂ ਨਾਲ ਗੁਰਦਾਸਪੁਰ ‌ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਕੈਟਲ ਫੋਡਰ ਰਾਹਤ ਸਮਗਰੀ ਵਜੋਂ ਦਿੱਤੇ। ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੀ ਟੀਮ ਵੱਲੋਂ ਦਿਨ-ਰਾਤ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਪੁਆਧ ਖੇਤਰ ਦੇ ਸ਼ਹਿਰ ਮੁਹਾਲੀ ਅਤੇ ਮਨੌ...