Tuesday, March 17
Shadow

Politics

ਭਾਰਤੀ ਫ਼ੌਜ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਅਤੇ ਰਾਹਤ ਕਾਰਜ ਜਾਰੀ

ਭਾਰਤੀ ਫ਼ੌਜ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਅਤੇ ਰਾਹਤ ਕਾਰਜ ਜਾਰੀ

National, Politics, Punjab
ਗੁਰਦਾਸਪੁਰ,  01 ਸਤੰਬਰ (         ) - ਭਾਰਤੀ ਫ਼ੌਜ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ। ਭਾਰਤੀ ਫ਼ੌਜ ਵੱਲੋਂ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਹੜ੍ਹ ਕਾਰਨ ਪੈਦਾ ਹੋਈਆਂ ਬਿਮਾਰੀਆਂ ਨੂੰ ਰੋਕਣਾ ਅਤੇ ਪੀੜਤ ਲੋਕਾਂ ਨੂੰ ਤੁਰੰਤ ਚਿਕਿਤਸਾ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਦੇ ਨਾਲ ਹੀ ਫ਼ੌਜ ਵੱਲੋਂ ਰਾਹਤ ਕਾਰਜ ਜਾਰੀ ਹਨ, ਜਿਸ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ, ਖਾਣ-ਪੀਣ ਦੀਆਂ ਵਸਤਾਂ ਅਤੇ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਭਾਰਤੀ ਫ਼ੌਜ ਦੀਆਂ 4 ਟੀਮਾਂ ਵੱਲੋਂ ਬੜੀ ਬਹਾਦਰੀ ਨਾਲ ਬਚਾ...
ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀ ਰਾਹਤ ਸਮੱਗਰੀ

ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀ ਰਾਹਤ ਸਮੱਗਰੀ

National, Politics, Punjab
ਹਰੀਕੇ ਪੱਤਣ, (ਤਰਨ ਤਾਰਨ), 01 ਸਤੰਬਰ : ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ਼੍ਰੀ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਬ-ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਲੋੜਵੰਦ ਲੋਕਾਂ ਨੂੰ ਰਾਸ਼ਨ, ਫੂਡ ਕਿੱਟਾਂ, ਪਾਣੀ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਫੀਡ ਤੇ ਚਾਰੇ ਦਾ ਪ੍ਰਬੰਧ ਵੀ ਕੀਤਾ। ਕੈਬਨਿਟ ਮੰਤਰੀ ਪ੍ਰਭਾਵਿਤ ਲੋਕਾਂ ਤੱਕ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਮੈਂ ਕੁਦਰਤੀ ਆਫ਼ਤ ਦੀ ਇਸ ਮੁਸ਼ਕਲ ਦੀ ਘੜੀ ਵਿੱਚ ਹਰ ਵਕਤ ਤੁਹਾਡੇ ਨਾਲ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਇਸ ਬਿਪਤਾ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ  ਖੜ੍ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਕਰਕੇ ਵਾਪਰੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਹਰ ਉਪਰਾਲੇ ਕਰ ਰਹੀ ਹੈ, ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੈ, ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂੰ ਦੱਸਣ ਤਾਂ ...
ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ ’ ਦੇ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 27,796 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17,957 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ  ਅਤੇ 1129 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਰੋਜ਼ਾਨਾ ਅਧਾਰ ’ਤੇ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ। ਪੁਲਿਸ...
ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 1 ਸਤੰਬਰ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ-03 ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਹਨ। ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 26 ਦੇ ਉਪਬੰਧਾਂ ਅਨੁਸਾਰ ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਲਈ ਇੱਕ ਪੋਸਟਲ ਬੈਲਟ ਪੇਪਰ ਜਾਰੀ ਕੀਤਾ ਜਾਵੇ। ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਨਜ਼ਰਬੰਦੀ (ਪ੍ਰੀਵੈਂਟਿਵ ਡਿਟੈਂਸ਼ਨ) ਅਧੀਨ ਜੇਲ੍ਹ ‘ਚ ਬੰਦ ਵੋਟਰਾਂ ਲਈ ਪੋਸਟਲ ਬੈਲਟ ਪੇਪਰ ਸਿਰਫ਼ ਵੋਟਾਂ ਵਾਲੇ ਦਿਨ ਹੀ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਨਿਸ਼ਾਨ ਲੱਗਿਆ (ਮਾਰਕ ਕੀਤਾ) ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਵੋਟਾਂ ਦੀ ਗਿਣਤੀ ਸ਼...
ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

National, Politics, Punjab
ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕੀਤੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿੱਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿੱਚ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ। ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਤੋਂ ਵੀ ਵੱਧ ਮੰਦਭਾਗਾ ਇਹ ਹੈ ਕਿ ਪੰਜਾਬ ਭਾਜਪਾ ਆਪਣੀ ਕੇਂਦਰੀ ਸਰਕਾਰ 'ਤੇ ਸੂਬੇ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਦਬਾਅ ਬਣਾਉਣ ਦੀ ਬਜਾਏ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ।" ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ...
ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

National, Politics, Punjab
ਚੰਡੀਗੜ੍ਹ, 1 ਸਤੰਬਰ: ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ। ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਅਜਨਾਲਾ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਮੋਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਹਨ । ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੋਵੇ।ਖੇਤੀਬਾ...
ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 18.66 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਅਗਸਤ 2025 ਤੱਕ ਜੀਐਸਟੀ ਪ੍ਰਾਪਤੀਆਂ ਵਿੱਚ ਕੁੱਲ ਵਾਧਾ 26.47 ਫੀਸਦੀ ਰਿਹਾ, ਜੋ ਪੰਜਾਬ ਦੇ ਕਰ ਪ੍ਰਸ਼ਾਸਨ ਦੀ ਲਚਕਤਾ ਅਤੇ ਕੁਸ਼ਲਤਾ ਨੂੰ ਪ੍ਰਭਾਸ਼ਿਤ ਕਰਦਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀਆਂ ਕੁੱਲ ਕਰ ਪ੍ਰਾਪਤੀਆਂ ਵਿੱਚ ਵੀ ਸਾਲ-ਦਰ-ਸਾਲ ਕਾਫੀ ਵਾਧਾ ਦਰਜ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅਗਸਤ 2025 ਤੱਕ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 15.39 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਰ ਸ਼੍ਰੇਣੀਆਂ ਨਾਲ ਸਬੰਧਤ ਇਹ ਵਾਧੇ ਦਾ ਰੁਝਾਨ ਇੱਕ ਵਿਆਪਕ ਆਰਥਿਕ ਗਤੀ...
ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ 'ਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਹੁਣ ਤੱਕ ਕੁੱਲ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 1700 ਅਤੇ ਹੁਸ਼ਿਆਰ...
ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਉਚੇਰੀ ਸਿੱਖਿਆ ਸੰਸਥਾਨ, ਜਿਨ੍ਹਾਂ ਵਿੱਚ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਇੰਸਟੀਚਿਊਟ ਸ਼ਾਮਲ ਹਨ, 3 ਸਤੰਬਰ, 2025 ਤੱਕ ਬੰਦ ਰਹਿਣਗੇ। ਸ. ਬੈਂਸ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਉਨ੍ਹਾਂ  ਕਿਹਾ ਕਿ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਦੇਖਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸਬੰਧਤ ਵਿਦਿਅਕ ਸੰਸਥਾ ਦੀ ਹੈ। ਉਹ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਜ਼ਰੂਰੀ ਉਪਾਅ ਕਰਨਗੇ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਗੇ। ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ, ਖਾਸ...
ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

National, Politics, Punjab
ਚੰਡੀਗੜ੍ਹ, 1 ਸਤੰਬਰ ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ ਨੇ ਮੰਗ ਰੱਖੀ ਹੈ ਕਿ ਪੰਜਾਬ ਨੂੰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਦਿੱਤੀ ਜਾਵੇ ਅਤੇ ਬਾਕੀ ਨੁਕਸਾਨ ਦੇ ਪੂਰੇ ਜਾਇਜ਼ੇ ਤੋਂ ਬਾਅਦ ਵਿਆਪਕ ਪੈਕੇਜ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਪਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਰੱਖੀ ਹੈ ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਮੱਦਦ ਕਰਨਾ ਹੁਣ ਕੇਂਦਰ ਦਾ ਫਰਜ਼ ਬਣਦਾ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨਜਿੱਥੇ ਜਾਨੀ-ਮਾਲੀ, ਪਸ਼ੂ ਡੰਗਰ ਤੇ ਬੁਨਿਆਦੀ ਢਾਂਚੇ...