ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 19 ਸਤੰਬਰ 2025:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਵਿਸਥਾਰ ਨਾਲ ਫੋਰਟਿਸ ਹਸਪਤਾਲ ਮੋਹਾਲੀ ਦਾ ਇਹ ਏਕੀਕ੍ਰਿਤ ਸਿਹਤ ਸੰਭਾਲ ਕੈਂਪਸ 13.4 ਏਕੜ ਤੋਂ ਵੱਧ ਵਿੱਚ ਫੈਲ ਜਾਵੇਗਾ। ਇਹ ਪ੍ਰੋਜੈਕਟ 2500 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ ਅਤੇ 2,200 ਤੋਂ ਵੱਧ ਵਿਅਕਤੀਆਂ ਲਈ ਅਸਿੱਧੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਪੰਜਾਬ ਦੀ ਉੱਨਤ ਸਿਹਤ ਸੰਭਾ...








