Shadow

Politics

ਸੱਪ ਦੇ ਡੰਗਣ ਅਤੇ ਕੁੱਤੇ ਦੇ ਕੱਟਣ ਉਤੇ ਲਾਪਰਵਾਹੀ ਨਾ ਵਰਤਣ ਲੋਕ,ਸਰਕਾਰੀ ਹਸਪਤਾਲ ਵਿੱਚ  ਇਲਾਜ ਮੁਫ਼ਤ ਉਪਲਬਧ- ਸਹਾਇਕ ਸਿਵਲ ਸਰਜਨ

ਸੱਪ ਦੇ ਡੰਗਣ ਅਤੇ ਕੁੱਤੇ ਦੇ ਕੱਟਣ ਉਤੇ ਲਾਪਰਵਾਹੀ ਨਾ ਵਰਤਣ ਲੋਕ,ਸਰਕਾਰੀ ਹਸਪਤਾਲ ਵਿੱਚ ਇਲਾਜ ਮੁਫ਼ਤ ਉਪਲਬਧ- ਸਹਾਇਕ ਸਿਵਲ ਸਰਜਨ

National, Politics, Punjab
ਮਾਲੇਰਕੋਟਲਾ 15 ਸਤੰਬਰ  -                        ਬਰਸਾਤਾਂ ਦਾ ਮੌਸਮ ਹੋਣ ਕਾਰਨ ਸੱਪਾਂ ਦਾ ਖੱਡਾਂ ਵਿੱਚੋਂ ਨਿਕਲ ਕੇ ਬਾਹਰ ਆਉਣਾ ਆਮ ਗੱਲ ਹੈ, ਜਿਸ ਕਾਰਨ ਇਸ ਮੌਸਮ ਵਿੱਚ ਸੱਪ ਦੇ ਡੰਗ ਦੇ ਕੇਸ ਵੱਧ ਜਾਂਦੇ ਹਨ । ਇਸ ਗੱਲ ਦਾ ਧਿਆਨ ਰੱਖਦੇ ਹੋਏ ਸਹਾਇਕ ਸਿਵਲ ਸਰਜਨ ਡਾ ਸਜ਼ੀਲਾ ਖ਼ਾਨ ਵਲੋਂ ਸੱਪ ਦੇ ਸੱਪਾਂ ਦੇ ਡੰਗ ਅਤੇ ਕੁੱਤੇ ਦੇ ਕੱਟਣ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਦਿੰਦਿਆ ਕਿਹਾ ਕਿ ਸੱਪ ਦੇ ਡੰਗ ਤੋਂ ਬਚਾਅ ਲਈ ਖੜੇ ਬਰਸਾਤੀ ਪਾਣੀ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਹੜ੍ਹਾਂ ਦੇ ਪਾਣੀ, ਖੇਤਾਂ, ਜੰਗਲਾਂ ਅਤੇ ਘਾਹ ਵਾਲੀਆਂ ਥਾਵਾਂ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ, ਲੰਬੇ ਬੂਟ ਪਾਏ ਜਾਣ। ਉਹਨਾਂ ਕਿਹਾ ਕਿ ਜੇਕਰ ਸੱਪ ਡੰਗ ਜਾਵੇ ਤਾਂ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਜਾਵੇ। ਡੰਗ ਵਾਲੀ ਥਾਂ ਨੂੰ ਨਾ ਹੀ ਕੱਟਿਆ ਜਾਵੇ, ਨਾ ਹੀ ਕਿਸੇ ਰੱਸੀ ਨਾਲ ਬਨ੍ਹਿਆ ਜਾਵੇ ਤੇ ਨਾ ਹੀ ਮੂੰਹ ਨਾਲ ਜ਼ਹਿਰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇ।             ਉਹਨਾਂ ਕਿਹਾ ਕਿ ਡਾਕਟਰੀ ਸਲਾਹ ਤੋਂ ਬਗੈਰ ਕਿਸੇ ਕਿਸਮ ਦੀ ਦਵਾਈ ਦੀ ਵਰਤੋਂ ਨਾ ਕੀਤੀ ਜਾਵੇ। ਸੱਪ ਦੇ ਡੰਗ ਮਾਰਨ ਉਤੇ ਘਬਰਾਉਣ ਦੀ ਲੋ...
ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਮਨਾਇਆ ਗਿਆ ਹਿੰਦੀ ਦਿਵਸ

ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਮਨਾਇਆ ਗਿਆ ਹਿੰਦੀ ਦਿਵਸ

National, Politics, Punjab
ਤਰਨ ਤਾਰਨ, 16 ਸਤੰਬਰ ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਹਿੰਦੀ ਵਿਭਾਗ ਵੱਲੋਂ "ਮੇਰਾ ਯੁਵਾ ਭਾਰਤ" ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ। ਇਸ ਦੌਰਾਨ "ਜਜਬਾਤ-ਏ-ਹਿੰਦੀ" ਵਿਸ਼ੇ ਤੇ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਸਥਾਈ ਵਨ ਸਟੈਪ ਸੈਂਟਰ ਦੀ ਪ੍ਰਬੰਧਕ ਸ਼੍ਰੀਮਤੀ ਅਨੀਤਾ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੀ। ਕਾਲਜ ਦੇ ਹਿੰਦੀ ਵਿਭਾਗ ਦੀ ਪ੍ਰੋਫੈਸਰ. ਡਾ. ਮਨਪ੍ਰੀਤ ਕੌਰ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਹਿੰਦੀ ਦੀ ਮਹੱਤਤਾ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਵਿਤਾ ਪਾਠ, ਭਾਸ਼ਣ ਮੁਕਾਬਲੇ ਗੀਤ ਗਾਇਨ,  ਨਾਚ,  ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਰੰਗੋਲੀ ਵਰਗੇ ਕਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਸ਼੍ਰੀਮਤੀ ਅਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਹਿੰਦੀ ਦੀ ਵਿਕਾਸ ਯਾਤਰਾ ਬਾਰੇ ਜਾਣੂ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਹਿੰਦੀ ਨੂੰ ਸਮ੍ਰਿਧ ਭਾਸ਼ਾ ਵਜੋਂ ਦਰਸਾਇਆ। ਇਸ ਮੌਕੇ ਉਪ ...
ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

National, Politics, Punjab
ਪੱਟੀ, (ਤਰਨ ਤਾਰਨ), 16 ਸਤੰਬਰ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਫਾਈ ਮੁਹਿੰਮ ਉਨ੍ਹਾਂ ਚਿਰ ਤੱਕ ਜਾਰੀ ਰਹੇਗੀ, ਜਦ ਤੱਕ ਸਾਰੇ ਹੜ੍ਹ ਪ੍ਰਭਾਵਿਤ ਖੇਤਰ ਸਾਫ਼ ਨਹੀਂ ਹੋ ਜਾਂਦੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰਵਾਈ ਜਾ ਰਹੀ ਹੈ। ਇਸ ਦੌਰਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੜ...
ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 16 ਸਤੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸਥਾਪਤ ਕੀਤੇ ਗਏ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਜੇਲ੍ਹ ਵਿਭਾਗ ਨੇ 9 ਕੇਂਦਰੀ ਜੇਲ੍ਹਾਂ ਅਤੇ 2 ਮਹਿਲਾ ਜੇਲ੍ਹਾਂ ਵਿੱਚ ਇਹ ਆਈ.ਟੀ.ਆਈਜ਼ ਸਥਾਪਤ ਕੀਤੇ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਇਸ ਹੁਨਰ ਵਿਕਾਸ ਮੁਹਿੰਮ ਤਹਿਤ ਲਗਭਗ 2500 ਕੈਦੀ ਸਿਖਲਾਈ ਪ੍ਰਾਪਤ ਕਰਨਗੇ, ਜਿਨ੍ਹਾਂ ਵਿੱਚੋਂ 1000 ਲੰਬੇ ਸਮੇਂ ਦੇ ਕੋਰਸ ਕਰਨਗੇ ਅਤੇ 1500 ਥੋੜ੍ਹੇ ਸਮੇਂ ਦੇ ਕੋਰਸਾਂ ਦੀ ਸਿਖਲਾਈ ਲੈਣਗੇ। ਉਨ੍ਹਾਂ ਕਿਹਾ ਕਿ ਇਹ ਆਈ.ਟੀ.ਆਈਜ਼ ਕੈਦੀਆਂ ਨੂੰ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਸਨਮਾਨਜਨਕ ਜੀਵਨ ਵਾਸਤੇ ਤਿਆਰ ਕਰਨ ਦੇ ਉਦੇਸ਼ ਨਾਲ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਗੀਆਂ। ਇਹ ਸੰਸਥਾਵਾਂ ਪਲੰਬਿੰਗ, ਇਲੈਕਟ੍...
ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

National, Politics, Punjab
ਚੰਡੀਗੜ੍ਹ, 16 ਸਤੰਬਰ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ 'ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ ਹੈ। ਉੱਚ-ਮੁੱਲ ਵਾਲੇ 5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਉਪਰੰਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ 'ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ। ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਦੋਸ਼ੀਆਂ ਨੂੰ ਫੜਨ ਅਤੇ ਚੋਰੀ ਹੋਏ ਉਪਕਰਣਾਂ ਦੀ ਬਰਾਮਦਗੀ ਲਈ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਨੇੜਿਓਂ ਤਾਲਮੇਲ ਕੀਤਾ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸਆਈਟੀ ਦੇ ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਖਾਸ ਤੌਰ 'ਤੇ ਉੱਚ-ਮੁੱਲ ਵਾਲੇ ਜੀਯੂਸੀ-1 ਕਾਰਡਾਂ (ਬੇਸ ਬੈਂਡ ਯੂਨਿਟਾਂ) ਨੂੰ ਨਿਸ਼ਾਨਾ ...
ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

National, Politics, Punjab
ਚੰਡੀਗੜ੍ਹ, 16 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਸਫ਼ਾਈ, ਫੌਗਿੰਗ ਅਤੇ ਛਿੜਕਾਅ ਦੇ ਕਾਰਜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜ਼ਿੰਦਗੀ ਮੁੜ ਲੀਹ 'ਤੇ ਆਉਣ ਲੱਗੀ ਹੈ।ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਵੱਲੋਂ ਅੱਜ ਦੌਰਾ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਉਪ੍ਰੇਸ਼ਨ ਰਾਹਤ ਤਹਿਤ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਵਿਖੇ ਚਲ ਰਿਹਾ ਰਾਹਤਾਂ ਕਾਰਜਾਂ ਅਤੇ  ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ ਲੱਗਦੇ ਨੀਮ ਪਹਾੜੀ ਖੇਤਰ ਤੋ ਖੱਡ ਵਿਚ ਆ ਰਹੇ ਬਰਸਾਤ ਦੇ ਪਾਣੀ ਨਾਲ ਇਸ ਇਲਾਕੇ ਦੇ ਰਿਹਾਇਸ਼ੀ ਘਰਾਂ ਦਾ ਖਾਰ ਲੱਗਣ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ। ਸ.  ਬੈਂਸ ਨੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਡੰਗਾ ਲਗਾਉਣ ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

National, Politics, Punjab
ਚੰਡੀਗੜ੍ਹ, 16 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕ...
ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਯੋਜਨਾਬੰਦੀ, ਵਿੱਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਨੂੰ ਪੰਜਾਬ ਵਿੱਚ ਜਨਗਣਨਾ ਨਾਲ ਸਬੰਧਤ ਗਤੀਵਿਧੀਆਂ ਲਈ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ ਅਤੇ ਪਹਿਲੀ ਮੀਟਿੰਗ ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ, ਜ...
ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 16 ਸਤੰਬਰ 2025: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਵਿਸ਼ੇਸ਼ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਪ੍ਰਮੁੱਖ ਅਤੇ ਦੇਸ਼ ਵਿੱਚ ਇੰਜੀਨੀਅਰਿੰਗ ਨਿਰਮਾਣ ਦੇ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਇਕਾਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਐਚਐਫਐਲ ਕੰਪਨੀ ਦਾ ਕੰਮ ਘਰੇਲੂ ਅਤੇ ਨਿਰਯਾਤ ਬਾਜ਼ਾਰ ਦੋਵਾਂ ਲਈ ਉੱਚ ਮਿਆਰ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ 'ਤੇ ਕੇਂਦ੍ਰਤ ਹੈ, ਜੋ ਕਿ ਵਪਾਰਕ ਵਾਹਨਾਂ, ਯਾਤਰੀ ਵਾਹਨਾਂ, ਖੇਤੀਬਾੜੀ ਉਪਕਰਣਾਂ, ਆਫ ਹਾਈਵੇਅ ਸੈਗਮੈਂਟਸ, ਬਿਜਲੀ ਉਤਪਾਦਨ, ਰੇਲਵੇ, ਤੇਲ ਅਤੇ ਗੈਸ, ਵਿੰਡ ਟਰ...
‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 199 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,804 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.1 ਕਿਲੋ ਹੈਰੋਇਨ, 2 ਕਿਲੋ ਅਫ਼ੀਮ, 254 ਕਿਲੋ ਭੁੱਕੀ,1156 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ...