ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ
ਬਟਾਲਾ, 29 ਅਗਸਤ ( ) ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 30 ਅਗਸਤ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂ ਜੀ ਦੀ ਮਿਹਰ ਅਤੇ ਲੋਕਾਂ ਵਲੋਂ ਦਿੱਤੇ ਗਏ ਪਿਆਰ ਸਦਕਾ ਉਨਾਂ ਨੂੰ ਧਾਰਮਿਕ ਤੇ ਇਤਿਹਾਸਕ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀ ਗੁਰੂ ਨਾਨਕ ਨਾਮ ਲੇਵ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਗਈ ਹੈ। ਉਨਾਂ ਨੇ ਅੱਗੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਸ਼ਾਮ ਨੂੰ ਨਗਰ ਕੀਰਤਨ ਦਾ ਸਵਾਗਤ ਅਤੇ ਸ...








