ਹਾਊਸਿੰਗ ਸੁਸਾਇਟੀਆਂ ਨੂੰ 21 ਦਿਨਾਂ ਦੇ ਅੰਦਰ ਬਕਾਏ ਦੀ ਅਦਾਇਗੀ ਕਰਨ ਦੇ ਨਿਰਦੇਸ਼: ਰਜਿਸਟਰਾਰ ਸਹਿਕਾਰੀ ਸੁਸਾਇਟੀਆਂ
ਚੰਡੀਗੜ੍ਹ 15 ਸਤੰਬਰ:
ਸਹਿਕਾਰਤਾ ਵਿਭਾਗ ਨੇ ਉਨ੍ਹਾਂ ਸਹਿਕਾਰੀ ਹਾਊਸਿੰਗ ਅਤੇ ਹਾਊਸ ਬਿਲਡਿੰਗ ਸੁਸਾਇਟੀਆਂ ਨੂੰ ਨੋਟਿਸ ਭੇਜਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਆਪਣੇ ਮੈਂਬਰਾਂ ਤੋਂ ਬਕਾਇਆ ਇਕੱਠਾ ਕਰਨ ਦੇ ਬਾਵਜੂਦ ਸਬੰਧਤ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਇਹ ਅਦਾਇਗੀ ਨਹੀਂ ਕੀਤੀਆਂ ਹਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਰਜਿਸਟਰਾਰ ਸਹਿਕਾਰੀ ਸੁਸਾਇਟੀਆਂ ਗਿਰੀਸ਼ ਦਿਆਲਨ ਨੇ ਇਨ੍ਹਾਂ ਸਾਰੀਆਂ ਸੁਸਾਇਟੀਆਂ ਨੂੰ ਨੋਟਿਸ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਬਕਾਏ ਵਿੱਚ ਬਾਹਰੀ ਵਿਕਾਸ ਖਰਚੇ (ਈਡੀਸੀ), ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀਐਲਯੂ) ਖਰਚੇ ਅਤੇ ਹੋਰ ਖ਼ਰਚੇ ਸ਼ਾਮਲ ਹਨ।
ਇਹ ਅਦਾਇਗੀਆਂ ਨਾ ਕਰਨਾ ਪ੍ਰਬੰਧਕ ਕਮੇਟੀਆਂ ਅਤੇ ਅਹੁਦੇਦਾਰਾਂ ਦੇ ਪੱਖ ਤੋਂ ਵਿਸ਼ਵਾਸ ਦੀ ਗੰਭੀਰ ਉਲੰਘਣਾ ਹੈ। ਅਜਿਹੇ ਡਿਫਾਲਟ ਨਾ ਸਿਰਫ਼ ਸੁਸਾਇਟੀਆਂ ਦੀ ਕਾਨੂੰਨੀ ਸਥਿਤੀ ਨੂੰ ਖ਼ਤਰੇ ਵਿੱਚ ਪਾਉਂਦੇ ਹਨ ਸਗੋਂ ਉਨ੍ਹਾਂ ਦੇ ਮੈਂਬਰਾਂ ਦੇ ਹਿੱਤਾਂ ਨੂੰ ਢਾਹ ਲਾਉਂਦੇ ਹਨ।
ਮੈਂਬਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਕਾਨੂੰਨੀ ਜ਼ਰੂਰਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ, ਸਾਰੀ...








