ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ
ਚੰਡੀਗੜ੍ਹ, 28 ਅਗਸਤ:
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨਸ਼ੇ ਨਾਲ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਸ. ਗੁਲਪ੍ਰੀਤ ਸਿੰਘ ਔਲਖ ਨੂੰ ਨੋਡਲ ਅਫ਼ਸਰ ਤੈਨਾਤ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਇਹ ਕੰਟਰੋਲ ਰੂਮ ਡਿਪਟੀ ਕਮਿਸ਼ਨਰਾਂ, ਫ਼ੌਜ ਦੇ ਅਧਿਕਾਰੀਆਂ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਹਰ ਸਮੇਂ ਤਾਲਮੇਲ ਕਰਕੇ ਨਿਰਵਿਘਨ ਆਫ਼ਤ ਪ੍ਰਬੰਧਨ ਪ੍ਰਕਿਰਿਆ ਅਤੇ ਰਾਹਤ ਉਪਾਅ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਰਪਿਤ ਨੋਡਲ ਅਫ਼ਸਰ ਦੀ ਤੈਨਾਤੀ ਨਾਲ ਬਿਹਤਰ ਤਾਲਮੇਲ, ਨਿਗਰਾਨੀ, ਤੁਰੰਤ ਫ਼ੈਸਲਾ ਲੈਣਾ ਅਤੇ ਫੀਲਡ ਅਫ਼ਸਰਾਂ ਨਾਲ ਪ੍ਰਭਾਵੀ ਸੰਪਰਕ ਯਕੀਨੀ ਬਣਾਇਆ ਜਾ ਸਕੇਗਾ। ਡਾਇਰੈਕਟਰ ਲੈਂਡ ਰਿਕਾਰਡ ਇਸ ਕੰਟਰੋਲ ਰੂਮ ਦੀ ਅ...







