Wednesday, March 18
Shadow

Politics

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

National, Politics, Punjab
ਚੰਡੀਗੜ੍ਹ, 27 ਅਗਸਤ: ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕੀਤੀ ਹੈ। ਕੇਂਦਰ ਸਰਕਾਰ ਨੇ ਵਿਭਾਗ ਵੱਲੋਂ ਪਸ਼ੂ-ਪਾਲਕਾਂ ਨੂੰ ਡੋਰ ਸਟੈੱਪ ਉੱਤੇ  ਦਿੱਤੀ ਜਾ ਰਹੀ ਮਸਨੂਈ ਗਰਭਦਾਨ ਸੇਵਾ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਹੋਰ ਉੱਤਰੀ ਰਾਜਾਂ ਨੂੰ ਵੀ ਪੰਜਾਬ ਦੇ ਇਸ ਸਫ਼ਲ ਮਾਡਲ ਨੂੰ ਅਪਣਾਉਣ ਲਈ ਕਿਹਾ। ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਵਧੀਕ ਸਕੱਤਰ ਸ਼੍ਰੀਮਤੀ ਵਰਸ਼ਾ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ (ਆਰ.ਆਰ.ਐਮ.), ਜਿਸ ਦੀ ਮੇਜ਼ਬਾਨੀ ਪੰਜਾਬ ਸਰਕਾਰ ਨੇ ਕੀਤੀ, ਦੌਰਾਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੂੰ ਇਹ ਪ੍ਰਸ਼ੰਸਾ ਹਾਸਲ ਹੋਈ। ਮੀਟਿੰਗ ਵਿੱਚ ਪਸ਼ੂਧਨ ਸਿਹਤ ਰੋਗ ਨਿਯੰਤਰਣ ਪ੍ਰੋਗਰਾਮ ਅਤੇ ਰਾਸ਼ਟਰੀ ਪਸ਼ੂਧਨ ਮਿਸ਼ਨ ਦੀ...
ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

National, Politics, Punjab
ਚੰਡੀਗੜ੍ਹ, 26 ਅਗਸਤ: ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮਜ਼) ਨੇ ਅੱਜ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ, ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ  ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆੜ੍ਹਤੀਆ ਐਸੋਸੀਏਸ਼ਨ, ਜਿਸਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਕਰ ਰਹੇ ਸਨ, ਨਾਲ ਉਸਾਰੂ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀਆਂ ਨੇ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੀ ਮੁੱਖ ਮੰਗ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇ...
ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

National, Politics, Punjab
ਚੇਨਈ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਮੌਕੇ ਹਾਜ਼ਰੀ ਸਾਡੇ ਲਈ ਬਹੁਤ ਮਾਣ ਅਤੇ ਨਿੱਜੀ ਤੌਰ ਉੱਤੇ ਤਸੱਲੀ ਵਾਲੀ ਗੱਲ ਹੈ। ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਨਾਨਿਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੱਦਾਵਰ ਆਗੂ ਨੇ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਐਮ.ਕੇ. ਸਟਾਲਿਨ ਉਸੇ ਸਮਰਪਣ ਨਾਲ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਤਾਮਿਲਨਾਡੂ ਦੇ ਲੋਕਾਂ ਖ਼ਾਸ ਤੌਰ ਉੱਤੇ ਐਮ.ਕੇ. ਸਟਾਲਿਨ ਦਾ ਇਸ ਸਮਾਗਮ ਲਈ ਮੁੱਖ ਮਹਿਮਾਨ ਵਜੋਂ ਸੱਦਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੱਦਾ ਸਿਰਫ਼ ਨਿੱਜੀ ਮਾਣ ਵਾਲੀ ਗੱਲ ਨਹੀਂ ਹੈ, ਸਗੋਂ ਇਹ ਸਾਰੇ ਪੰਜਾਬੀਆਂ ਲਈ ਮਾਣ...
ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

National, Politics, Punjab
ਚੰਡੀਗੜ੍ਹ, 26 ਅਗਸਤ: ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਨਿਕਾਸੀ ਕਾਰਜ ਤੇਜ਼ ਕਰ ਦਿੱਤੇ ਹਨ। ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਐਸਐਸਪੀ ਨਿੱਜੀ...
ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ  ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ

ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ

National, Politics, Punjab
 ਫਾਜ਼ਿਲਕਾ 26 ਅਗਸਤ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਫਾਜ਼ਿਲਕਾ ਅੰਦਰ ਯਕੀਨੀ ਬਣਾਉਣ ਲਈ  ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਅਤੇ ਸਿਖਿਆ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ *ਤੇ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅਬੋਹਰ ਖੇਤਰ ਵਿਚ ਚੈਕਿੰਗ ਕੀਤੀ ਗਈ, 8 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਬਚਿਆਂ ਦੀ ਜਾਨ-ਮਾਲਿ ਦੀ ਸੁਰੱਖਿਆ ਮਾਪਿਆਂ ਦੇ ਨਾਲ-ਨਾਲ ਸਕੂਲ ਪ੍ਰਿੰਸੀਪਲਾਂ ਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਜਿਸ ਸਕੂਲ ਵੈਨ *ਤੇ ਆਪਣਾ ਬਚਾ ਭੇਜ ਰਹੇ ਹਨ ਉਹ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਇਸੇ ਤਰ੍ਹਾਂ ਹੀ ਸਕੂਲ ਪ੍ਰਿੰਸੀਪਲ ਵੀ ਸੁਨਿਸ਼ਚਿਤ ਕਰਨ ਕਿ ਸਕੂਲੀ ਬੱਸਾਂ ਵੈਨਾਂ ਵਿਚ ਪਾਲਸੀ ਅਨੁਸਾਰ ਸਕੂਲ ਬੱਸਾਂ ਵਿਚ ਲੋੜੀਂ...
ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

National, Politics, Punjab
ਜਲੰਧਰ, 26 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਕਿਉਂਕਿ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਪ੍ਰਸ਼ਾਸਨ ਹਰ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।    ਡਾ. ਅਗਰਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਖੁਦ ਫੀਲਡ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਸਮੇਂ ਸਿਰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹ ਵਰਗੇ ਕੋਈ ਵੀ ਹਾਲਾਤ ਪੈਦਾ ਹੁੰਦੇ ਹਨ ਤਾਂ ਪ੍ਰਸ਼ਾਸਨ ਬਿਨਾਂ ਕਿਸੇ...
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਮਾਨਸਾ, 26 ਅਗਸਤ:           ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜੇਕਰ ਹੜ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਲਈ ਬਚਾਅ ਕਾਰਜਾਂ ਦੇ ਸਾਰੇ ਪ੍ਰਬੰਧ ਮੁਕੰਮਲ ਰੱਖੇ ਜਾਣ।           ਉਨ੍ਹਾਂ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚੋਂ ਮਸ਼ੀਨਾਂ ਲਗਾ ਕੇ ਪਾਣੀ ਕਢਵਾਇਆ ਜਾਵੇ ਤਾਂ ਜੋ ਆਵਾਜਾਈ ਅਤੇ ਲੋਕਾਂ ਦੇ ਕਾਰੋਬਾਰ ਵਿਚ ਵਿਘਨ ਨਾ ਪਵੇ।           ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ ਰੱਖਿਆ ਜਾਵੇ।  ਉਨ੍ਹਾਂ ਤੈਰਾਕਾਂ ਅਤੇ ਗੋਤਾਖੋਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਐਮਰਜੈਂਸੀ ਸਥਿਤੀਆਂ ਵਿਚ ਰਾਹਤ ਕਾਰਜਾਂ ਦੌਰਾਨ ਉਨ੍ਹਾਂ ਦੀ ਸਹਾਇਤਾ ਲਈ ਜਾ ਸਕੇ। ਉਨ੍ਹਾਂ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਆਫ਼ਤ ਪ੍ਰਬੰਧਨ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ਵਿਚ ਸਹਾਇਤਾ ਕਰਨ ਦੇ ਨਿਰਦੇ...
ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ

ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ

National, Politics, Punjab
ਹੁਸ਼ਿਆਰਪੁਰ, 26 ਅਗਸਤ : ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ  ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਜੁਲਾਈ, 2025 ਤੱਕ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਸੀ, ਪਰ ਲੋਕਾਂ ਵੱਲੋਂ ਇਸ ਸਕੀਮ ਨੂੰ ਮਿਲ ਰਹੇ ਲੋਕਾਂ ਦੇ ਉਤਸ਼ਾਹ  ਨੂੰ ਦੇਖਦੇ ਹੋਏ ਅਤੇ ਜਮ੍ਹਾ ਹੋਏ ਭਾਰੀ ਟੈਕਸ ਕਾਰਨ ਸਰਕਾਰ ਵੱਲੋਂ ਇਸ ਸਕੀਮ ਨੂੰ 31 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ। ਇਸ ਤਰ੍ਹਾਂ ਇਕ ਸਕੀਮ ਨੂੰ ਖ਼ਤਮ ਹੋਣ ਵਿਚ ਸਿਰਫ 5 ਦਿਨ ਬਾਕੀ ਰਹਿ ਗਏ ਹਨ । ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾ ਕਰਵਾ ਕੇ 100 ਫੀਸਦੀ ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਕੇ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ 27 ਅਗਸਤ ਤੋਂ 31 ਅਗਸਤ ਤੱਕ (ਸਮੇਤ ਸ਼ਨੀਵਾਰ ਅਤੇ ਐਤਵਾਰ) ਸਪੈਸ਼ਲ ਕਾਉਂਟਰ ਸ...
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

National, Politics, Punjab
ਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ (        ) - ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਹਮਣੀ ਤੇ ਝਬਕਰਾ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੀਨਾਨਗਰ, ਐੱਸ.ਡੀ.ਐੱਮ. ਦੀਨਾਨਗਰ ਜਸਵਿੰਦਰ ਸਿੰਘ ਭੁੱਲਰ, ਐੱਸ.ਈ. ਡਰੇਨਜ਼ ਜਗਦੀਸ਼ ਰਾਜ, ਐਕਸੀਅਨ ਦਿਲਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਡੈਮ ਭਰ ਚੁੱਕੇ...
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ ਸਮੇਤ ਦੋ ਨਾਬਾਲਗਾਂ ਜਿਹਨਾਂ ਨੂੰ ਪਿੰਡ ਸਲੀਮਪੁਰ ਅਫ਼ਗਾਨਾ, ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲਾਂ ਸਮੇਤ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।...