‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ
ਚੰਡੀਗੜ੍ਹ, 15 ਸਤੰਬਰ:
ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ।
ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ 'ਵਨ ਹੈਲਥ' ਪਹੁੰਚ ਨੂੰ ਅਪਨਾਉਣ 'ਤੇ ਕੇਂਦਰਿਤ ਹੈ, ਜੋ ਮਨੁੱਖੀ ਤੇ ਜਾਨਵਰਾਂ ਦੀ ਸਿਹਤ, ਖੇਤੀਬਾੜੀ ਅਤੇ ਵਾਤਾਵਰਣ ਖੇਤਰਾਂ ਵਿੱਚ ਯਤਨਾਂ ਨੂੰ ਇੱਕਜੁੱਟ ਕਰਦੀ ਹੈ ਤਾਂ ਜੋ ਏਐਮਆਰ ਚੁਣੌਤੀ ਦਾ ਸਮੂਹਿਕ ਯਤਨਾਂ ਨਾਲ ਮੁਕਾਬਲਾ ਕੀਤਾ ਜਾ ਸਕੇ।
ਪੰਜਾਬ ਦੀ ਏਐਮਆਰ ਕਾਰਜ-ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਰਸਿਸਟੈਂਸ ਪੈਟਰਨਾਂ ਨੂੰ ਟਰੈਕ ਕਰਨ ਵਾਸਤੇ ਲੈ...








