ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ
ਚੰਡੀਗੜ੍ਹ, 25 ਅਗਸਤ:
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਪੜਾਅ ਤਹਿਤ 500 ਆਧੁਨਿਕ ਪੰਚਾਇਤ ਘਰ ਤੇ ਸੇਵਾ ਕੇਂਦਰ ਬਣਾਏ ਜਾ ਰਹੇ ਜਿਨ੍ਹਾਂ ‘ਤੇ 125 ਕਰੋੜ ਰੁਪਏ ਦੀ ਲਾਗਤ ਆਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ (ਆਮ ਸੇਵਾ ਕੇਂਦਰ) ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਅਜੇ ਤੱਕ ਪੰਚਾਇਤ ਘਰ ਦੀ ਵਿਵਸ...








