Wednesday, March 18
Shadow

Politics

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

National, Politics, Punjab
ਬਰਨਾਲਾ, 24 ਅਗਸਤ   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿੰਡ ਪੰਧੇਰ ਵਿੱਚ ਸੀਆਈਆਈ ਫਾਊਂਡੇਸ਼ਨ ਦੁਆਰਾ ਪਰਾਲੀ ਤੋਂ ਖਾਦ ਬਣਾਉਣ ਲਈ ਲਗਾਏ ਗਏ ਪਲਾਂਟ ਦਾ ਦੌਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਧੇਰ ਬਹੁਮੰਤਵੀ ਸਹਿਕਾਰਤਾ ਸੋਸਾਇਟੀ ਵਿੱਚ ਸੀ.ਆਈ.ਆਈ ਫਾਊਂਡੇਸ਼ਨ ਦੀ ਮਦਦ ਨਾਲ ਇੱਕ ਕੰਪੋਸਟ ਪਲਾਂਟ ਲਗਾਇਆ ਗਿਆ ਸੀ, ਜਿਸ ਵਿੱਚ ਪਿਛਲੇ ਸਾਲ ਟਰਾਇਲ ਲਈ ਪਰਾਲੀ ਤੋਂ ਖਾਦ ਬਣਾ ਕੇ ਕਿਸਾਨਾਂ ਨੂੰ ਵੰਡੀ ਗਈ ਸੀ। ਮੌਕੇ 'ਤੇ ਮੌਜੂਦ ਕਿਸਾਨਾਂ ਦੇ ਦੱਸਿਆ ਕਿ ਪਿਛਲੇ ਸਾਲ ਉਨਾਂ ਵੱਲੋਂ ਇਹ ਖਾਦ ਸਬਜ਼ੀਆਂ ਲਈ ਤੇ ਬਗੀਚੀਆਂ ਵਿੱਚ ਵਰਤੀ ਗਈ ਸੀ, ਜਿਸ ਦੇ ਨਤੀਜੇ ਵਧੀਆ ਰਹੇ ਹਨ।    ਇਸ ਪਲਾਂਟ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਪਰਾਲੀ ਨੂੰ ਕੁਤਰੇ ਕਰਕੇ ਡਰੱਮ ਵਿਚ ਪਾਇਆ ਜਾਂਦਾ ਹੈ। ਇਸ ਡਰੱਮ ਵਿੱਚ ਪਰਾਲੀ ਨੂੰ ਖਾਦ ਬਣਾਉਣ ਲਈ ਡਿਕੰਪੋਸਟਰ ਪਾਏ ਜਾਂਦੇ ਹਨ ਅਤੇ 15 ਦਿਨਾਂ ਤੱਕ ਇਸ ਨੂੰ ਬੰਦ ਕਰਕੇ ਰੱਖਿਆ ਜਾਂਦਾ ਹੈ।  ਉਨ੍ਹਾਂਂ ਦੱਸਿਆ ਕਿ ਪਿੰਡ ਪੰਧੇਰ ਵਿਖੇ ਲਗਾਇਆ ਇਹ ਪਲਾਂਟ ਇੱਕ ਦਿਨ ਵਿੱਚ 10 ਤੋਂ 20 ਕੁਇੰਟਲ ਪਰਾਲੀ ਨੂੰ ਖਾਦ ਵਿੱਚ ਤਬਦੀਲ ...
ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

National, Politics, Punjab
ਮਾਲੇਰਕੋਟਲਾ, 24 ਅਗਸਤ – ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ ਸਥਾਨਕ ਡਾਕਟਰ ਜਾਕਿਰ ਹੂਸੈਨ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ, ਸਕੂਲੀ ਬੱਚਿਆਂ,ਸ਼ਹਿਰ ਨਿਵਾਸੀਆਂ,ਸਾਈਕਲਿੰਗ ਪ੍ਰੇਮੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।  ਰੈਲੀ ਨੂੰ ਜਿਲ੍ਹਾਂ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਅਹਿਮਦਗੜ੍ਹ ਰਾਜਨ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਡੀ.ਐੱਸ.ਪੀ. ਮਾਨਵਜੀਤ ਸਿੰਘ ਸਿੱਧੂ, ਡੀ.ਐੱਸ.ਪੀ. ਰਣਜੀਤ ਸਿੰਘ ਬੈਂਸ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਸ਼ਤੀਸ ਕੁਮਾਰ, ਡੀ.ਐੱਸ.ਪੀ. ਮਾਲੇਰਕੋਟਲਾ ਕੁਲਦੀਪ ਸਿੰਘ, ਐੱਸ.ਐੱਚ.ਓ. ਸਿਟੀ-1 ਇੰਸਪੈਕਟਰ ਬਲਜੀਤ ਸਿੰਘ, ਐੱਸ.ਐੱਚ.ਓ. ਸਿਟੀ-2 ਇੰਸਪੈਕਟਰ ਗੁਰਪ੍ਰੀਤ ਕੌਰ, ਐੱਸ.ਐੱਚ.ਓ. ਸਾਇਬਰ ਕ੍ਰਾਈਮ ਇੰਸਪੈਕਟਰ ਮਨਜੋਤ ਸਿੰਘ ਅਤੇ ਐਸ.ਐਚ.ਓ.ਅਮਰਗੜ੍ਹ ਇੰਸਪੈਕਟਰ ਰਣਦੀਪ ਕੁਮਾਰ ਸਮੇਤ ਕਈ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ। ਰੈਲੀ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਗੁਜ਼ਰੀ ਅਤੇ ਲੋਕਾਂ ਨੂੰ ਫਿਟਨੈਸ ਬਾਰੇ ਜਾਗਰੂਕ ਕਰਨ ਦਾ ਸੁਨੇਹਾ ਦਿੱ...
ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

National, Politics, Punjab
ਫਾਜ਼ਿਲਕਾ/ਬੱਲੂਆਣਾ 24 ਅਗਸਤ 2025…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਪਿੰਡ ਬਾਜ਼ੀਦਪੁਰ ਭੋਮਾ ਵਿਖੇ ਲੱਗਭਗ 9.40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਗਲੀਆ, ਨਾਲੀਆਂ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਹੋਰ ਅੱਗੇ ਲਿਜਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਹਲਕੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ। ਇਸੇ ਤਹਿਤ ਹੀ ਲਗਾਤਾਰ ਹਲਕੇ ਦੇ...
ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

National, Politics, Punjab
24 ਅਗਸਤ, 2025, ਫਿਰੋਜ਼ਪੁਰ (): ਆਬਕਾਰੀ ਅਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਆਬਕਾਰੀ), ਪੰਜਾਬ ਸੀ.ਡੀ.ਕੇ ਤਿਵਾੜੀ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਜਤਿੰਦਰਾ ਜ਼ੋਰਵਾਲ ਦੀ ਗਤੀਸ਼ੀਲ ਅਗਵਾਈ ਹੇਠ ਆਬਕਾਰੀ ਕਮਿਸ਼ਨਰੇਟ, ਪੰਜਾਬ ਨੇ ਵਿੱਤੀ ਸਾਲ 2016-17 ਅਤੇ 2017-18 ਨਾਲ ਸਬੰਧਤ ਆਬਕਾਰੀ ਬਕਾਏ ਦੀ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ। ਉਪ ਕਮਿਸ਼ਨਰ (ਆਬਕਾਰੀ), ਫਿਰੋਜ਼ਪੁਰ ਜ਼ੋਨ, ਫਿਰੋਜ਼ਪੁਰ, ਸ੍ਰੀ ਪਵਨਜੀਤ ਸਿੰਘ ਵੱਲੋਂ ਰਿਕਵਰੀ ਨੂੰ ਤੇਜ਼ ਕਰਨ ਲਈ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ, ਪਹਿਲੇ ਪੜਾਅ ਵਿੱਚ 14 ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਜਾਇਦਾਦਾਂ ਨੂੰ ਪਹਿਲੇ ਪੜਾਅ ਵਿੱਚ ਨਿਲਾਮੀ ਲਈ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 06 ਜਾਇਦਾਦਾ ਦੀ ਨਿਲਾਮੀ ਦਫਤਰ ਸਹਾਇਕ ਕਮਿਸਨਰ (ਆਬਕਾਰੀ), ਬਠਿੰਡਾ ਰੇਂਜ, ਬਠਿੰਡਾ ਵਿਖੇ 4 ਸਤੰਬਰ 2025 ਨੂੰ ਸਵੇਰੇ 11.00 ਵਜੇ ਰੱਖੀ ਗਈ ਹੈ, ਜਿਸ ਦੀ ਕੁੱਲ ਕੀਮਤ 1.76 ਕਰੋੜ...
ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

National, Politics, Punjab
ਨੰਗਲ 24 ਅਗਸਤ () ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਾਢੇ ਤਿੰਨ ਸਾਲਾ ਪਹਿਲਾ ਸੁਰੂ ਕੀਤੇ ਜਨਤਾ ਦਰਬਾਰ ਵਿੱਚ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਸੇਵਾ ਸਦਨ ਨੰਗਲ 2 ਆਰ.ਵੀ.ਆਰ ਵਿੱਚ ਸਵੇਰੇ 7 ਵਜੇ ਤੋ ਹੀ ਹਲਕੇ ਦੇ ਲੋਕ ਪੰਚਾਇਤਾਂ, ਧਾਰਮਿਕ, ਸਮਾਜਿਕ ਸੰਗਠਨ ਤੇ ਆਗੂ ਵੱਡੀ ਗਿਣਤੀ ਵਿਚ ਪਹੁੰਚ ਜਾਂਦੇ ਹਨ, ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਢੁਕਵਾ ਹੱਲ ਕੀਤਾ ਜਾ ਰਿਹਾ ਹੈ।     ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਬਤੌਰ ਵਿਧਾਇਕ ਸੁਰੂ ਕੀਤੇ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ.ਵਿੱਚ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਹੁਣ ਤੱਕ ਜਾਰੀ ਰੱਖਿਆ ਹੋਇਆ ਹੈ। ਉਨ੍ਹਾਂ ਵੱਲੋਂ ਸੈਂਕੜੇ ਪਿੰਡਾਂ ਵਿੱਚ ਸਰਕਾਰ ਤੁਹਾਡੇ ਦੁਆਰ ਅਤੇ ਜਨ ਸੁਣਵਾਈ ਕੈਂਪ ਲਗਾ ਕੇ ਸਰਕਾਰ ਦੀਆਂ ਲੋਕ ਪੱਖੀ ਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸਟਾਲ ਲਗਾ ਕੇ ਯੋਗ ਲੋੜਵੰਦਾਂ ਤੱਕ ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਗੜ੍ਹ ਜਵੰਧਾ ਵਿਖੇ ਕਰੀਬ 04.38 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਗੜ੍ਹ ਜਵੰਧਾ ਵਿਖੇ ਕਰੀਬ 04.38 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ

National, Politics, Punjab
ਦਿੜ੍ਹਬਾ/ਸੁਨਾਮ, 23 ਅਗਸਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਪਿੰਡ ਰਾਮਗੜ੍ਹ ਜਵੰਧਾ ਵਿਖੇ 04,38,23,895 ਰੁਪਏ ਦੇ ਵੱਖੋ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹਨਾਂ ਵਿਕਾਸ ਕਾਰਜਾਂ ਤਹਿਤ ਪਿੰਡ ਦੀ ਕੱਚੀ ਫਿਰਨੀ ਤੋਂ ਪੱਕੀ ਸੜਕ ਲਈ 62 ਲੱਖ ਰੁਪਏ, ਪਿੰਡ ਦੀਆਂ ਸੜਕਾਂ ਜੋ ਸੁਨਾਮ ਅਤੇ ਲਹਿਰਾ ਅਤੇ ਕੌਹਰੀਆਂ ਰੋਡ ਨੂੰ ਜੋੜਦੀਆਂ ਹਨ ਲਈ 66 ਲੱਖ ਰੁਪਏ ਭਾਵ 01 ਕਰੋੜ 28 ਲੱਖ ਰੁਪਏ, ਸਰਕਾਰੀ ਹਾਈ ਸਕੂਲ ਦੇ ਵੱਖ-ਵੱਖ ਕੰਮਾ ਲਈ 19,07,895 ਰੁਪਏ, ਸੁਨਾਮ ਅਤੇ ਲਹਿਰਾ ਰੋਡ ਤੋਂ ਛੱਪੜ ਤੱਕ ਸੀਵਰੇਜ ਲਈ 37,50,000 ਰੁਪਏ, ਛੱਪੜ ਤੋਂ ਲੈ ਕੇ ਛਾਜਲੀ ਪਹੀ ਤੱਕ ਡਰੇਨ ਨੂੰ ਜੋੜਦੇ ਸੀਵਰੇਜ ਲਈ 12 ਲੱਖ ਰੁਪਏ, ਨਹਿਰੀ ਪਾਈਪ ਲਾਈਨ ਲਈ 22.66 ਲੱਖ ਰੁਪਏ, ਪਿੰਡ ਰਾਮਗੜ੍ਹ ਜਵੰਧੇ ਤੋਂ ਪਿੰਡ ਛਾਜਲੀ ਤੱਕ ਕੱਚੇ ਪਹੇ ਨੂੰ ਨਵੀਂ ਸੜਕ ਬਣਾਉਣ ਲਈ 02 ਕਰੋੜ 19 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਨੇ ਸੀਵਰੇਜ ਲਈ 21 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ...
ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

National, Politics, Punjab
ਫਾਜ਼ਿਲਕਾ, 23 ਅਗਸਤ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ  ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਦੋਹਾਂ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜਾਂ ਤੋਂ ਪੀੜਿਤ ਲੋਕਾਂ ਨੂੰ ਫੌਰੀ ਮਦਦ ਮੁਹਈਆ ਕਰਵਾਉਣ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਇਸ ਸਮੱਸਿਆ ਦਾ ਸਥਾਈ ਹੱਲ ਹੋਵੇ । ਇਸ ਮੌਕੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਜ ਵਿੱਚ 323 ਮੋਬਾਈਲ ਮੈਡੀਕਲ ਟੀਮਾਂ, 450 ਰੈਪੀਡ ਰਿਸਪਾਂਸ ਟੀਮਾਂ ਅਤੇ 170 ਐਮਬੂਲੈਂਸ ਸਕੀਮਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਇਸ ਤੋਂ ਬਿਨਾਂ ਪ੍ਰਭਾਵਿਤ ਖੇਤਰਾਂ ਦੇ ਹਸਪਤਾਲਾਂ ਵਿੱਚ ਹੜਾਂ ਤੋਂ ਪੀੜਤਾਂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ ਅਤੇ ਖਾਸ ਕਰਕੇ ਗਰਭਵਤੀ ਔਰਤਾਂ ਦੇ ਸੁਰੱਖਿਤ ਜਨੇਪੇ ਨੂੰ ਯਕੀਨੀ ਬਣਾਉਣ ਲਈ ਵੀ ਸਿਹਤ ਵਿਭਾਗ ਉਪਰਾਲੇ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ...
ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ

National, Politics, Punjab
ਫਾਜ਼ਿਲਕਾ, 23 ਅਗਸਤ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ 32 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਹ ਸਰਕਾਰ ਵੋਟ ਚੋਰੀ ਕਰ ਰਹੀ ਸੀ। ਫਿਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨਾ ਚਾਹੁੰਦੀ ਸੀ। ਪੰਜਾਬ ਦੇ ਲੋਕਾਂ ਦਾ ਨਿੱਜੀ ਡਾਟਾ ਇਹ ਚੋਰੀ ਕਰ ਰਹੇ ਹਨ ਅਤੇ ਹੁਣ ਪੰਜਾਬ ਦੇ ਗਰੀਬ ਲੋਕਾਂ ਦਾ ਰਾਸ਼ਨ ਚੋਰੀ ਕਰਨ ਦੀ ਯੋਜਨਾ ਕੇਂਦਰ ਦੀ ਭਾਜਪਾ ਸਰਕਾਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦ...
‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ

‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ

National, Politics, Punjab
ਜਲੰਧਰ, 23 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਸ਼ੁਰੂ ਹੋਈ ਇਸ ਟ੍ਰੇਨਿੰਗ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਨੇ ਸਿਖਿਆਰਥੀਆਂ ਨੂੰ ਬਹੁਤ ਧਿਆਨ ਨਾਲ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਕਿਸੇ ਅਣਸੁਖਾਵੀਂ ਘਟਨਾ, ਕੁਦਰਤੀ ਆਫ਼ਤ ਆਦਿ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰ ਸਕਣ। ਇਸ ਤੋਂ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਵੱਲੋਂ ਮੁੱਖ ਮਹਿਮਾਨ ਦਾ ਰੈੱਡ ਕਰਾਸ ਭਵਨ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਲੈਕਚਰਾਰ ਸੁਨੀਤਾ ਰਾਣੀ ਵੱਲੋਂ ਇਸ ਫ਼ਸਟ ਏਡ ਟ੍ਰੇਨਿੰਗ ਕਲਾਸ ਵਿੱਚ ਹਾਦਸੇ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਨੁੱਖੀ ਜਾਨਾਂ ਬਚਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਲੇਖਾਕਾਰ ਨੇਕ ਰਾਮ, ਰੈੱਡ ਕਰਾਸ ਸੁਸਾਇਟੀ ਜਲੰਧਰ ਦਾ ਸਮੂਹ ਸਟਾਫ ਅਤੇ ਸਿਖਿਆਰਥੀ ਵੀ ਮੌਜੂਦ ਸਨ।...
ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ  ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

National, Politics, Punjab
ਚੰਡੀਗੜ੍ਹ, 23 ਅਗਸਤ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹ...