ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ — ਡਾ. ਰਣਜੀਤ ਸਿੰਘ ਰਾਏ
ਮਾਨਸਾ, 13 ਸਤੰਬਰ :
ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਆਮ ਜਨਤਾ ਨੂੰ ਸੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਅਤੇ ਤਿਓਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਾਨਸਾ ਸ਼ਹਿਰ ਨਾਲ ਸਬੰਧਿਤ ਖਾਣ—ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਹਲਵਾਈ ਯੂਨੀਅਨ, ਕਰਿਆਣਾ ਯੂਨੀਅਨ ਅਤੇ ਡੇਅਰੀ ਯੂਨੀਅਨ ਨਾਲ ਇੱਕ ਅਹਿਮ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸੈਮੀਨਾਰ ਨੂੰ ਸੰਬੋਧਿਨ ਕਰਦਿਆ ਡੈਜੀਗਨੇਟਿਡ ਅਫਸਰ (ਫੂਡ ਸੇਫਟੀ) ਡਾ. ਰਣਜੀਤ ਸਿੰਘ ਰਾਏ ਨੇ ਹਲਵਾਈਆਂ, ਕਰਿਆਣਾ ਅਤੇ ਡੇਅਰੀ ਵਾਲਿਆਂ ਨੂੰ ਖੋਆ, ਪਨੀਰ ਅਤੇ ਹੋਰ ਮਠਿਆਈਆ ਆਦਿ ਆਪਣੇ ਅਦਾਰੇ ਦੇ ਅੰਦਰ ਹੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾ ਕਿਹਾ ਕਿ ਮਠਿਆਈਆਂ ਆਦਿ ਬਣਾਉਣ ਲਈ ਮਿਆਰੀ ਖਾਦ—ਪਦਾਰਥਾਂ ਦੀ ਵਰਤੋਂ ਕੀਤੀ ਜਾਵੇ ਅਤੇ ਜੇਕਰ ਲੋੜ ਪੈਦੀ ਹੈ ਤਾਂ ਸਿਰਫ ਫੂਡ ਕਲਰ ਦੀ ਵਰਤੋਂ ਹੀ ਸੀਮਤ ਮਾਤਰਾ ਵਿੱਚ ਕੀਤੀ ਜਾਵੇ।ਇਸੇ ਤਰ੍ਹਾ ਜੇਕਰ ਲੋੜ ਹੋਵੇ ਤਾਂ ਕੇਵਲ ਸੁੱਧ ਚਾਂਦੀ ਦੇ ਵਰਕ ਦ...








