Wednesday, March 18
Shadow

Politics

‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ

‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ

National, Politics, Punjab
ਜਲੰਧਰ, 23 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਸ਼ੁਰੂ ਹੋਈ ਇਸ ਟ੍ਰੇਨਿੰਗ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਨੇ ਸਿਖਿਆਰਥੀਆਂ ਨੂੰ ਬਹੁਤ ਧਿਆਨ ਨਾਲ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਕਿਸੇ ਅਣਸੁਖਾਵੀਂ ਘਟਨਾ, ਕੁਦਰਤੀ ਆਫ਼ਤ ਆਦਿ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰ ਸਕਣ। ਇਸ ਤੋਂ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਵੱਲੋਂ ਮੁੱਖ ਮਹਿਮਾਨ ਦਾ ਰੈੱਡ ਕਰਾਸ ਭਵਨ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਲੈਕਚਰਾਰ ਸੁਨੀਤਾ ਰਾਣੀ ਵੱਲੋਂ ਇਸ ਫ਼ਸਟ ਏਡ ਟ੍ਰੇਨਿੰਗ ਕਲਾਸ ਵਿੱਚ ਹਾਦਸੇ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਨੁੱਖੀ ਜਾਨਾਂ ਬਚਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਲੇਖਾਕਾਰ ਨੇਕ ਰਾਮ, ਰੈੱਡ ਕਰਾਸ ਸੁਸਾਇਟੀ ਜਲੰਧਰ ਦਾ ਸਮੂਹ ਸਟਾਫ ਅਤੇ ਸਿਖਿਆਰਥੀ ਵੀ ਮੌਜੂਦ ਸਨ।...
ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ  ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

National, Politics, Punjab
ਚੰਡੀਗੜ੍ਹ, 23 ਅਗਸਤ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹ...
ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

National, Politics, Punjab
*ਚੰਡੀਗੜ੍ਹ, 23 ਅਗਸਤ*:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ।   ਇਸ ਘਟਨਾ ’ਤੇ ਦੁੱਖ ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਲਈ ਦੋ-ਦੋ ਲੱਖ ਰੁਪਏ ਦੀ ਵਿੱਤੀ ਇਮਦਾਦ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖ ਕੇ ਸਮੁੱਚੀ ਸਥਿਤੀ ’ਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦੇ ਮੁਫਤ ਇਲਾਜ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਨੇ ਜ਼ਖਮੀਆਂ ਦ...
ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

National, Politics, Punjab
ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ...
55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

National, Politics, Punjab
*ਚੰਡੀਗੜ੍ਹ, 23 ਅਗਸਤ*:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ।   ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਵਿੱਚ ਕੁੱਲ ਇਕ ਕਰੋੜ 53 ਲੱਖ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਅਤੇ ਉਹ ਸੂਬੇ ਵਿੱਚ ਇਕ ਵੀ ਕਾਰਡ ਰੱਦ ਨਹੀਂ ਹੋਣ ਦੇਣਗੇ।  ਭਾਜਪਾ ...
ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

Politics, Punjab
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਬੰਧੀ ਚੇਨਈ ਵਿੱਚ ਰੱਖੇ ਗਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਤਾਮਿਲਨਾਡੂ ਤੋਂ ਰਾਜ ਸਭਾ ਮੈਂਬਰ ਸ੍ਰੀ ਵਿਲਸਨ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਦੀ ਤਰਫ਼ੋਂ ਰਸਮੀ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਤਾਮਿਲਨਾਡੂ ਸਰਕਾਰ ਵੱਲੋਂ 26 ਅਗਸਤ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਸ਼ਹਿਰੀ ਖੇਤਰਾਂ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਦਾ ਐਲਾਨ ਕੀਤਾ ਜਾਵੇਗਾ। ਰਾਜ ਸਭਾ ਮੈਂਬਰ ਨਾਲ ਆਪਣੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੋਵੇਗੀ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਦੀ ਅਗਵਾਈ ਵਾਲੀ ਤਾਮਿਲਨਾਡੂ ਸਰਕਾਰ ਵੱਲੋਂ ਵੱਖ-ਵੱਖ ਪ੍ਰਗਤੀਸ਼ੀ...
‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ  ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 470 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 95 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ 175 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,039 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2.9 ਕਿਲੋ ਹੈਰੋਇਨ, 9 ਕਿਲੋ ਭੁੱਕੀ, 963 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,420 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ...
ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ

National, Politics, Punjab
ਚੰਡੀਗੜ੍ਹ, 22 ਅਗਸਤ: ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਹਨਾਂ ਤੋੰ ਕਮਿਸ਼ਨ ਦੇ ਰੂਪ ਵਿੱਚ  ਪੈਸੇ ਵੀ ਇਕੱਠੇ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਨਾਗਰਿਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਅਜਿਹੇ ਕੁਝ ਵਿਅਕਤੀਆਂ ਨੇ ਖੁਦ ਨੂੰ ਇੱਕ ਖਾਸ ਰਾਜਨੀਤਕ ਪਾਰਟੀ ਨਾਲ ਸਬੰਧਤ ਦੱਸਕੇ ਉਹਨਾਂ ਨਾਲ ਸੰਪਰਕ ਕੀਤਾ ਅਤੇ ਵਰਗਲਾ ਕੇ ਉਨ੍ਹਾਂ  ( ਸਥਾਨਕ ਲੋਕਾਂ ) ਤੋੰ ਉਹਨਾਂ ਦੇ ਬੈਂਕ ਖਾਤਾ ਨੰਬਰ ਲੈ ਲਏ ਅਤੇ ਬਾਅਦ ਵਿੱਚ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਹੋ ਗਏ। ਬੁਲਾਰੇ ਨੇ ਅੱਗੇ ਕਿਹਾ ਕਿ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਰਹਿਣ ਅਤੇ ਕਿਸੇ ਨੂੰ ਵੀ ਕੋਈ ਨਿੱ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 22 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਧੀ ਸੋਫੀਆ ਕੁਲਰੀਤ ਕੌਰ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ,ਖਿੱਚੀ ਹੋਈ ਇੱਕ ਤਸਵੀਰ ਸਾਂਝੀ ਕੀਤੀ। ਉਨ੍ਹਾਂ ਕਿਹਾ, ਆਪਣੀ ਕਲਾ ਰਾਹੀਂ ਹਾਸੇ ਬਿਖੇਰਨ ਵਾਲੇ ਮਹਾਨ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਹਮੇਸ਼ਾ ਲਈ ਖਾਮੋਸ਼ ਹੋ ਗਏ ਹਨ। ਜਸਵਿੰਦਰ ਭੱਲਾ ਨੇ ਨਾ ਸਿਰਫ਼ ਕਾਮੇਡੀ ਰਾਹੀਂ ਲੋਕਾਂ ਨੂੰ ਹਸਾਇਆ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਕਟਾਕਸ਼ ਕੀਤੇ  ਸਗੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਰਾਹੀਂ ਖੇਤੀ ਕਿੱਤੇ ਦੀ ਖੁਸ਼ਹਾਲੀ ਵਿੱਚ ਵੀ ਯੋਗਦਾਨ ਪਾਇਆ। ਉਹ ਹਮੇਸ਼ਾ ਸਾਡੇ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਰਹਿਣਗੇ। ਅਸੀਂ ਉਨ੍ਹਾਂ ਦੀ ਕਲਾ ਲਈ ਹਮੇਸ਼ਾ ਧੰਨਵਾਦੀ ਰਹਾਂਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

National, Politics, Punjab
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਜ਼ਰੂਰਤ ਮੁਤਾਬਕ ਬਿਨਾਂ ਕਿਸੇ ਭੇਦਭਾਵ ਦੇ ਗ੍ਰਾਂਟਾਂ ਜਾਰੀ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜ਼ਨ ਲਈ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਲਈ 1.71 ਕਰੋੜ ਰੁਪਏ ਦੀ ਲਾਗਤ ਨਾਲ ਸਟੀਲ ਸ਼ੈਡਾਂ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡ ਥੇੜੀ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਹੋਣ ਨਾਲ ਹੁਣ ਤੱਕ ਕੁੱਲ 26 ਲੱਖ ਰੁਪਏ ਮਿਲ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ ਲਗਭਗ 10.12 ਕਰੋੜ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਅਤੇ 2,000 ਸਟਰੀਟ ਲਾਈਟਾਂ ਲਗਾਉਣ ਦੇ ਕੰਮ ਸ਼ੁਰੂ ਹੋ ਰਹੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਲੋਕਾਂ ਦ...