Wednesday, March 18
Shadow

Politics

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 22 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਧੀ ਸੋਫੀਆ ਕੁਲਰੀਤ ਕੌਰ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ,ਖਿੱਚੀ ਹੋਈ ਇੱਕ ਤਸਵੀਰ ਸਾਂਝੀ ਕੀਤੀ। ਉਨ੍ਹਾਂ ਕਿਹਾ, ਆਪਣੀ ਕਲਾ ਰਾਹੀਂ ਹਾਸੇ ਬਿਖੇਰਨ ਵਾਲੇ ਮਹਾਨ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਹਮੇਸ਼ਾ ਲਈ ਖਾਮੋਸ਼ ਹੋ ਗਏ ਹਨ। ਜਸਵਿੰਦਰ ਭੱਲਾ ਨੇ ਨਾ ਸਿਰਫ਼ ਕਾਮੇਡੀ ਰਾਹੀਂ ਲੋਕਾਂ ਨੂੰ ਹਸਾਇਆ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਕਟਾਕਸ਼ ਕੀਤੇ  ਸਗੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਰਾਹੀਂ ਖੇਤੀ ਕਿੱਤੇ ਦੀ ਖੁਸ਼ਹਾਲੀ ਵਿੱਚ ਵੀ ਯੋਗਦਾਨ ਪਾਇਆ। ਉਹ ਹਮੇਸ਼ਾ ਸਾਡੇ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਰਹਿਣਗੇ। ਅਸੀਂ ਉਨ੍ਹਾਂ ਦੀ ਕਲਾ ਲਈ ਹਮੇਸ਼ਾ ਧੰਨਵਾਦੀ ਰਹਾਂਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

National, Politics, Punjab
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਜ਼ਰੂਰਤ ਮੁਤਾਬਕ ਬਿਨਾਂ ਕਿਸੇ ਭੇਦਭਾਵ ਦੇ ਗ੍ਰਾਂਟਾਂ ਜਾਰੀ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜ਼ਨ ਲਈ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਲਈ 1.71 ਕਰੋੜ ਰੁਪਏ ਦੀ ਲਾਗਤ ਨਾਲ ਸਟੀਲ ਸ਼ੈਡਾਂ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡ ਥੇੜੀ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਹੋਣ ਨਾਲ ਹੁਣ ਤੱਕ ਕੁੱਲ 26 ਲੱਖ ਰੁਪਏ ਮਿਲ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ ਲਗਭਗ 10.12 ਕਰੋੜ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਅਤੇ 2,000 ਸਟਰੀਟ ਲਾਈਟਾਂ ਲਗਾਉਣ ਦੇ ਕੰਮ ਸ਼ੁਰੂ ਹੋ ਰਹੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਲੋਕਾਂ ਦ...
ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ

ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ

National, Politics, Punjab
ਚੰਡੀਗੜ੍ਹ, 22 ਅਗਸਤ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਲੀਗਲ ਮੈਟਰੋਲੋਜੀ ਵਿੰਗ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਇਕੱਠੀ ਕੀਤੀ ਗਈ ਕੰਪਾਊਂਡਿੰਗ ਫੀਸ, ਵੈਰੀਫਿਕੇਸ਼ਨ ਅਤੇ ਇੰਸਪੈਕਸ਼ਨ ਵਰਗੇ ਕਈ ਮਾਪਦੰਡਾਂ ਵਿੱਚ ਵਾਧਾ ਦਰਜ ਕੀਤਾ ਹੈ। ਕੰਪਾਊਂਡਿਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ 1.10 ਕਰੋੜ ਰੁਪਏ ਉਗਰਾਹੇ ਹਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਵਿੰਗ ਨੇ 49.68 ਲੱਖ ਰੁਪਏ ਹੀ ਇਕੱਠੇ ਕੀਤੇ ਸਨ। ਇਸ ਤਰ੍ਹਾਂ, ਇਹ ਵਾਧਾ 121 ਫੀਸਦ ਬਣਦਾ ਹੈ। ਵਿੰਗ ਨੇ 5753 ਨਿਰੀਖਣ (ਵੈਰੀਫਿਕੇਸ਼ਨ) ਕੀਤੇ ਜਦੋਂ ਕਿ ਇਸ ਵਾਰ ਨਿਰੀਖਣਾਂ ਦੇ ਅੰਕੜੇ 11,035 ਹਨ। ਇਸੇ ਤਰ੍ਹਾਂ ਪਿਛਲੇ ਸਾਲ ਦਰਜ ਹੋਏ ਕੇਸਾਂ ਦੀ ਗਿਣਤੀ 587 ਸੀ ਜਦੋਂ ਕਿ ਇਸ ਸਾਲ ਦੌਰਾਨ ਇਹ ਗਿਣਤੀ 1531 ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ, ਪਿਛਲੇ ਸਾਲ 41625 ਵਪਾਰਕ ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਸੀ ਜਦੋਂ ਕਿ ਇਸ ਸਾਲ 42733 ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਲੀਗਲ ਮੈਟਰੋਲੋਜੀ ਵਿੰਗ ਦੇ ਕੰਮਕਾਜ ਦੀ ਸਮੀਖਿਆ ਕਰਦ...
ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

National, Politics, Punjab
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ। ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ ਹਾਸਾ ਲਿਆਂਦਾ ਹੈ। ਸੌਂਦ ਨੇ ਭੱਲਾ ਵੱਲੋਂ ਨਿਭਾਈ ਚਾਚਾ ਚਤਰਾ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ "ਤੁਸੀਂ, ਤੁਹਾਡੇ ਬੋਲ ਅਤੇ ਅਦਾਕਾਰੀ ਸਦਾ ਸਾਨੂੰ ਯਾਦ ਰਹਿਣਗੇ।" ਇਸਦੇ ਨਾਲ ਹੀ ਉਨ੍ਹਾਂ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪ੍ਰਸ਼ੰਸ਼ਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।...
ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

National, Politics, Punjab
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ 27 ਐਸੋਸੀਏਟ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ ਪ੍ਰਿੰਸੀਪਲ (ਕਾਲਜ ਕਾਡਰ) ਵਜੋਂ ਤਰੱਕੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਪਦਉੱਨਤੀਆਂ ਤੋਂ ਬਾਅਦ ਹੁਣ ਪ੍ਰਮੋਸ਼ਨਲ ਕੋਟੇ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ। ਹਾਲ ਹੀ ਵਿੱਚ ਹੋਈ ਡੀ.ਪੀ.ਸੀ. ਦੌਰਾਨ ਕੁੱਲ 27 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 13 ਫੈਕਲਟੀ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀ ਦਿੱਤੀ ਗਈ ਹੈ, ਜਦੋਂਕਿ ਬਾਕੀ 14 ਨੂੰ ਦਸੰਬਰ 2025 ਤੱਕ ਸੀਟਾਂ ਦੀ ਉਪਲਬਧਤਾ ਅਨੁਸਾਰ ਤਰੱਕੀ ਦਿੱਤੀ ਜਾਵੇਗੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਦੀਆਂ ਸਿੱਧੇ ਕੋਟੇ ਦੀਆਂ ਆਸਾਮੀਆਂ ਵੀ ਜਲਦੀ ਭਰੀਆਂ ਜਾਣਗੀਆਂ। ਪ੍ਰੋਫੈਸਰਾਂ ਨੂੰ ਉਨ੍ਹਾਂ ਦੀ ਤਰੱਕੀ ਲਈ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿੱਚ ਪ੍ਰਾਪਤ ਹੋਈ ਇਸ ਨਵੀਂ ਜ਼ਿੰਮੇਵਾਰੀ ਨੂੰ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

National, Politics, Punjab
ਚੰਡੀਗੜ੍ਹ/ਫ਼ਾਜ਼ਿਲਕਾ, 22 ਅਗਸਤ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜ਼ਰੂਰੀ ਸਹੂਲਤਾਂ ਤੁਰੰਤ ਮੁਹੱਈਆ ਕਰਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕੌਮਾਂਤਰੀ ਸਰਹੱਦ 'ਤੇ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਸਤਲੁਜ ਦੀ ਕ੍ਰੀਕ ਵਿੱਚ ਆਏ ਪਾਣੀ ਦੇ ਪ੍ਰਭਾਵ ਦਾ ਜਾਇਜ਼ਾ ਲਿਆ। ਇਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਿੱਥੇ ਪਿੰਡ ਕਾਵਾਂਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ, ਉਥੇ ਸ. ਤਰੁਨਪ੍ਰੀਤ ਸਿੰਘ ਸੌਂਦ ਵੀ ਮੁਹਾਰ ਜਮਸ਼ੇਰ ਪਿੰਡ ਪਹੁੰਚੇ ਅਤੇ ਲੋਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਪਿੰਡ ਨੂੰ ਜੋੜਨ ਵਾਲੀ ਸੜਕ 'ਤੇ ਪਾਣੀ ਹੋਣ ਕਾਰਨ...
ਜਲੰਧਰ ਦੇ ਪਿੰਡ ਧਲੇਤਾ ਵਿਖੇ  ਸ੍ਰੀ ਗੁਰੂ ਰਵਿਦਾਸ ਮਹਾਰਾਜ  ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ

ਜਲੰਧਰ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ ਤੋਂ ਰਿਪੋਰਟ ਤਲਬ

National, Politics, Punjab
ਚੰਡੀਗੜ੍ਹ, 22 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ 'ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ.  ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ਤੇ  ਕਬਜਾ ਕੀਤਾ ਗਿਆ ਹੈ ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ  ਮਿਤੀ 26-08-2025 ਨੂੰ ਤੱਥ ਅਤੇ ਸੂਚਨਾ  ਉਪ ਕਪਤਾਨ ਪੁਲਿਸ ਰਾਹੀਂ  ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

National, Politics, Punjab
ਲੁਧਿਆਣਾ, 22 ਅਗਸਤ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ। ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ''ਆਈ.ਟੀ. ਇੰਡੀਆ ਐਕਸਪੋ - 2025'' ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਈ.ਟੀ. ਸੈਕਟਰ ਨੂੰ ਕਾਫੀ ਸ਼ਹਿਰਾਂ ਵਿੱਚ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ਵਿੱਚ ਵੀ ਵੱਡੇ ਪੱਧਰ 'ਤੇ ਇਨਵੈਸਟਮੈਂਟ ਆ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਕੈਬਨਿਟ ਮੰਤ...

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

National, Politics, Punjab
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਹੈ ਪਾਣੀ ਘਟਦੇ ਸਾਰ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ  ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਸਰਟੀਫਿਕੇਟਾਂ ਸਮੇਤ ਨਿਰਧਾਰਤ ਪ੍ਰੋਫਾਰਮੇ ਵਿੱਚ ਮੁਆਵਜ਼ਾ ਕੇਸ ਤਿਆਰ ਕਰ ਕੇ  ਬਿਨਾਂ ਕਿਸੇ ਦੇਰੀ ਤੋਂ ਸਰਕਾਰ ਨੂੰ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗਿਰਦਾਵਰੀ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਢੰਗ ਨਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਸਖ਼ਤ ਨਿਗਰਾਨੀ ਯਕੀਨੀ ...
‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 22 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਨਾਲ, 174 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,848 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 4930 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 57,520 ਰੁਪਏ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ...