ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ
ਚੰਡੀਗੜ੍ਹ, 21 ਅਗਸਤ:
ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਵਿੰਗ ਨੇ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਦੇਸ਼ ਭਰ ਵਿੱਚ ਹਜ਼ਾਰਾਂ ਪੀੜਤਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਕਿਹਾ ਪੰਜਾਬ ਗੌਰਵ ਯਾਦਵ ਵੀਰਵਾਰ ਨੂੰ ਇੱਥੇ ਦਿੱਤੀ।
ਜ਼ਿਕਰਯੋਗ ਹੈ ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਦੁਆਰਾ ਬਿਨਾਂ ਜਾਣਕਾਰੀ ਦੇ ਜਾਂ ਕਈ ਵਾਰ ਖਾਤਾ ਧਾਰਕ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ (23), ਅਹਿਸਾਸ (24), ਅਤੇ ਆਕਾਸ਼ (20), ਤਿੰਨੋਂ ਅੰਮ੍ਰਿਤਸਰ ਦੇ ਨਿਵਾਸੀ ਅਤੇ ਅਨਮੋਲ (21) ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਅਨਮੋਲ ਪੂਰਾ ਸਮਾਂ ਮਿਊਲ ਖਾਤੇ ਚਲਾਉਣ ਵਿੱਚ ਸ਼ਾਮਲ ਸੀ, ਗੌਤਮ ਬੇਰੁਜ਼ਗਾਰ ਹੈ ਅਤੇ ਅਹਿਸਾਸ ਨੇ ਅੰਮ੍ਰਿਤਸਰ ਵਿਖੇ ਕੰਟਰੈਕਟ ’ਤੇ ਇੱਕ ਹੋਟਲ ਚਲਾਉਂਦਾ ਹੈ, ਜਦੋਂ ਕਿ ਆਕਾਸ਼ ਥੋੜ੍ਹੇ ਸਮੇਂ ਲਈ ਇੱ...







